ETV Bharat / bharat

Karnataka Election: ਸ਼ਾਹ-ਨੱਡਾ ਵਿਚਾਲੇ ਮੰਥਨ ਤੋਂ ਬਾਅਦ ਭਾਜਪਾ ਨੇ ਜਾਰੀ ਕੀਤੀ 189 ਉਮੀਦਵਾਰਾਂ ਦੀ ਸੂਚੀ, 52 ਨਵੇਂ ਚਿਹਰਿਆਂ ਨੂੰ ਮੌਕਾ

author img

By

Published : Apr 11, 2023, 10:55 PM IST

Karnataka Election
Karnataka Election

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ 189 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 189 ਉਮੀਦਵਾਰਾਂ ਵਿੱਚੋਂ ਪਾਰਟੀ ਨੇ 52 ਨਵੇਂ ਉਮੀਦਵਾਰਾਂ ’ਤੇ ਭਰੋਸਾ ਪ੍ਰਗਟਾਇਆ ਹੈ।

ਨਵੀਂ ਦਿੱਲੀ: ਕਰਨਾਟਕ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਮੰਥਨ ਚੱਲ ਰਿਹਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕਰਨਾਟਕ ਦੇ ਮੁੱਖ ਮੰਤਰੀ ਬੋਮਈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ। ਕੇਂਦਰੀ ਮੰਤਰੀ ਨੇ ਇਸ ਭਾਜਪਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਨਾਮਜ਼ਦ ਕੀਤੇ ਗਏ 189 ਉਮੀਦਵਾਰਾਂ ਵਿੱਚੋਂ 52 ਨਵੇਂ ਹਨ। ਅਰੁਣ ਸਿੰਘ ਨੇ ਕਿਹਾ ਕਿ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਸ਼ਿਗਾਓਂ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀਐਸ ਯੇਦੀਯੁਰੱਪਾ ਦੇ ਪੁੱਤਰ ਵਿਜੇਂਦਰ ਸ਼ਿਕਾਰੀਪੁਰਾ ਸੀਟ ਤੋਂ ਚੋਣ ਲੜਨਗੇ, ਜਦਕਿ ਰਾਜ ਮੰਤਰੀ ਬੀ ਸ਼੍ਰੀਰਾਮੁਲੂ ਬੇਲਾਰੀ ਗ੍ਰਾਮੀਣ ਸੀਟ ਤੋਂ ਚੋਣ ਲੜਨਗੇ।

  • The Central Election Committee of the BJP has decided the names of 189 candidates, in the first list, for the ensuing general elections to the legislative assembly of Karnataka. (1/2) pic.twitter.com/RhGFuhCWwS

    — BJP (@BJP4India) April 11, 2023 " class="align-text-top noRightClick twitterSection" data=" ">

ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਕਰਨਾਟਕ ਦੇ ਇੰਚਾਰਜ ਅਰੁਣ ਸਿੰਘ ਨੇ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਅਤੇ ਉਸ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਸਿੰਘ ਨੇ ਦੱਸਿਆ ਕਿ ਪਾਰਟੀ ਨੇ 52 ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਅਨੁਸਾਰ, 189 ਉਮੀਦਵਾਰਾਂ ਦੀ ਸੂਚੀ ਵਿੱਚ, 32 ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਤੋਂ ਹਨ, ਜਦੋਂ ਕਿ 30 ਅਨੁਸੂਚਿਤ ਜਾਤੀਆਂ ਅਤੇ 16 ਅਨੁਸੂਚਿਤ ਜਨਜਾਤੀਆਂ ਦੇ ਹਨ।

ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਕੁੱਲ ਅੱਠ ਔਰਤਾਂ ਨੂੰ ਥਾਂ ਮਿਲੀ ਹੈ। ਸਿੰਘ ਨੇ ਕਿਹਾ ਕਿ ਸੂਚੀ ਵਿੱਚ ਪੰਜ ਵਕੀਲਾਂ, ਨੌਂ ਡਾਕਟਰਾਂ, ਤਿੰਨ ਅਕਾਦਮਿਕ, ਇੱਕ ਸੇਵਾਮੁਕਤ ਸਿਵਲ ਸੇਵਕ ਅਤੇ ਇੱਕ ਸੇਵਾਮੁਕਤ ਭਾਰਤੀ ਪੁਲਿਸ ਸੇਵਾ ਅਧਿਕਾਰੀ ਦੇ ਨਾਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਹੋਏ ਤਿੰਨ ਮੁਲਾਜ਼ਮਾਂ ਅਤੇ ਅੱਠ ਸਮਾਜ ਸੇਵੀਆਂ ਨੂੰ ਇਸ ਵਿੱਚ ਥਾਂ ਦਿੱਤੀ ਗਈ ਹੈ। ਉਮੀਦਵਾਰਾਂ ਦੀ ਸੂਚੀ ਜਾਰੀ ਕਰਦੇ ਹੋਏ ਸਿੰਘ ਨੇ ਦਾਅਵਾ ਕੀਤਾ ਕਿ ਕਰਨਾਟਕ 'ਚ ਭਾਜਪਾ ਫਿਰ ਤੋਂ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਜ਼ਮੀਨ 'ਤੇ ਨਹੀਂ ਹੈ। ਧੜੇਬੰਦੀ ਹੈ ਜਦਕਿ ਜਨਤਾ ਦਲ (ਸੈਕੂਲਰ) ਡੁੱਬਦਾ ਜਹਾਜ਼ ਹੈ। ਚੋਣ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ 13 ਅਪ੍ਰੈਲ ਤੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਹੈ। ਕਰਨਾਟਕ ਵਿੱਚ ਪੂਰਨ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਦਾ ਟੀਚਾ ਰੱਖ ਰਹੀ ਭਾਜਪਾ ਨੇ ਵਿਧਾਨ ਸਭਾ ਦੀਆਂ ਕੁੱਲ 224 ਸੀਟਾਂ ਵਿੱਚੋਂ ਘੱਟੋ-ਘੱਟ 150 ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ

ਇਹ ਵੀ ਪੜ੍ਹੋ:- VIP ਕੋਟੇ ਤੋਂ ਟਿਕਟਾਂ ਦੀ ਪੁਸ਼ਟੀ ਕਰਦਾ ਸੀ ਸ਼ਖ਼ਸ, ਛਾਪਾ ਮਾਰਨ ਲਈ ਆਂਧਰਾ ਪ੍ਰਦੇਸ਼ ਪਹੁੰਚੀ RPF, 200 ਸੰਸਦ ਮੈਂਬਰਾਂ ਦੇ ਲੈਟਰ ਪੈਡ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.