ETV Bharat / bharat

PM MODI SECURITY BREACH: ਭਾਜਪਾ ਨੇਤਾ ਵਿਰੋਧ 'ਚ ਦੇਸ਼ ਵਿਆਪੀ ਮੁਹਿੰਮ ਕਰਨਗੇ ਸ਼ੁਰੂ

author img

By

Published : Jan 7, 2022, 9:28 AM IST

ਗੁਜਰਾਤ ਅਤੇ ਗੋਆ ਦੇ ਭਾਜਪਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫ਼ੇ ਦੀ ਮੰਗ (Channy's resignation demanded) ਉਠਾਈ ਅਤੇ ਰਾਜਪਾਲ ਨੂੰ ਉਨ੍ਹਾਂ ਦੀ ਮੰਗ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਦੇਸ਼ ਵਿਆਪੀ ਮੁਹਿੰਮ
ਦੇਸ਼ ਵਿਆਪੀ ਮੁਹਿੰਮ

ਨਵੀਂ ਦਿੱਲੀ: ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ (PM MODI SECURITY BREACH ISSUE) ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਸਾਰੇ ਆਗੂ ਸ਼ੁੱਕਰਵਾਰ ਨੂੰ ਰਾਜ ਘਾਟ ਅਤੇ ਅੰਬੇਡਕਰ ਦੇ ਬੁੱਤ ਕੋਲ ਬੈਠ ਕੇ ਦੋ ਘੰਟੇ ਦਾ ਮੌਨ ਧਾਰਨ ਕਰਨਗੇ।

ਇਹ ਵੀ ਪੜੋ: pm modi security breach inquiry: ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ

ਇਸ ਦੇ ਨਾਲ ਹੀ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਆਪਣੇ-ਆਪਣੇ ਰਾਜਾਂ ਦੇ ਰਾਜਪਾਲ ਨੂੰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਅਤੇ ਕਾਂਗਰਸ ਦੇ ਖਿਲਾਫ ਇੱਕ ਮੰਗ ਪੱਤਰ ਸੌਂਪੇਗੀ। ਇਸ ਤੋਂ ਇਲਾਵਾ ਭਾਜਪਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਪੱਤਰ ਲਿਖੇਗੀ।

ਗੁਜਰਾਤ ਅਤੇ ਗੋਆ ਵਿੱਚ ਭਾਜਪਾ ਦੇ ਵਫ਼ਦ ਨੇ ਵੀਰਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ

ਇਸ ਦੇ ਨਾਲ ਹੀ ਗੁਜਰਾਤ ਅਤੇ ਗੋਆ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਵੀਰਵਾਰ ਨੂੰ ਰਾਜਪਾਲਾਂ ਨੂੰ ਮਿਲੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ। ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਦਾ ਇੱਕ ਵਫ਼ਦ, ਇਸ ਦੀ ਸੂਬਾਈ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਅਗਵਾਈ ਵਿੱਚ, ਰਾਜਪਾਲ ਆਚਾਰੀਆ ਦੇਵਵਰਤ ਨੂੰ ਮਿਲਿਆ ਅਤੇ ਇਸ ਸਬੰਧ ਵਿੱਚ ਇੱਕ ਮੰਗ ਪੱਤਰ ਸੌਂਪਿਆ। ਭਾਜਪਾ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ ਰਾਜ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਵੀ ਵਫ਼ਦ ਦਾ ਹਿੱਸਾ ਸਨ।

ਜਾਰੀ ਬਿਆਨ ਅਨੁਸਾਰ ਮੰਗ ਪੱਤਰ ਰਾਹੀਂ ਭਾਜਪਾ ਆਗੂਆਂ ਨੇ ਸਮੁੱਚੇ ਘਟਨਾਕ੍ਰਮ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫ਼ੇ ਦੀ ਮੰਗ ਉਠਾਈ ਅਤੇ ਰਾਜਪਾਲ ਨੂੰ ਉਨ੍ਹਾਂ ਦੀ ਮੰਗ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਦੋਸ਼ ਲਾਇਆ ਕਿ ਸਾਜ਼ਿਸ਼ ਤਹਿਤ ਪ੍ਰਧਾਨ ਮੰਤਰੀ ਦੀ ਜਾਨ ਨੂੰ ਖ਼ਤਰੇ ਵਿੱਚ ਪਾਇਆ ਗਿਆ। ਇਸ ਘਟਨਾ ਨੂੰ ਲੈ ਕੇ ਕਾਂਗਰਸ ਅਤੇ ਇਸ ਦੀ ਉੱਚ ਲੀਡਰਸ਼ਿਪ ਦੀ ਵੀ ਆਲੋਚਨਾ ਕੀਤੀ।

ਇਹ ਵੀ ਪੜੋ: pm security breach: ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਆਇਆ ਸਾਹਮਣੇ, ਕਿਹਾ...

ਇਸ ਦੌਰਾਨ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਮੇਤ ਰਾਜ ਭਾਜਪਾ ਦੇ ਨੇਤਾਵਾਂ ਨੇ ਵੀਰਵਾਰ ਨੂੰ ਰਾਜਪਾਲ ਪੀਐਸ ਸ਼੍ਰੀਧਰਨ ਪਿੱਲਈ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਪੰਜਾਬ ਸਰਕਾਰ ਦੀ ਬਰਖਾਸਤਗੀ ਦੀ ਮੰਗ ਉਠਾਈ। ਵਫ਼ਦ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸਦਾਨੰਦ ਸ਼ੇਟ ਸਮੇਤ ਹੋਰ ਆਗੂ ਸ਼ਾਮਲ ਸਨ। ਵਫ਼ਦ ਨੂੰ ਮਿਲਣ ਮਗਰੋਂ ਰਾਜਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਮੰਗ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.