Breach in PM Modi's security: ਮੋਦੀ ਦੀ ਸੁਰੱਖਿਆ ਮਾਮਲੇ ’ਚ ਸੁਪਰੀਮ ਸੁਣਵਾਈ

author img

By

Published : Jan 10, 2022, 8:03 AM IST

Updated : Jan 10, 2022, 12:04 PM IST

PM Security Lapse : ਅੱਜ ਮੁੜ ਹੋਵੇਗੀ ਸੁਪਰੀਮ ਕੋਰਟ 'ਚ ਮਾਮਲੇ ਦੀ ਸੁਣਵਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ (Security of Prime Minister Narendra Modi) ਵਿੱਚ ਹੋਈ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਮੁੜ ਤੋਂ ਅੱਜ ਸੁਣਵਾਈ (Supreme Court hearing again today) ਹੋਵੇਗੀ। ਕੋਰਟ ਵਲੋਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਯਾਤਰਾ ਦੇ ਰਿਕਾਰਡ ਸੰਭਾਲਣ ਦੀ ਗੱਲ ਕੀਤੀ ਗਈ ਸੀ।

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਿਛਲੇ ਦਿਨੀਂ ਫਿਰੋਜ਼ਪੁਰ ਦੌਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੀ.ਐਮ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ (PM's case of negligence in security) ਸਾਹਮਣੇ ਆਇਆ ਸੀ। ਇਸ ਨੂੰ ਲੈਕੇ ਜਿਥੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਆਪਣੀਆਂ ਜਾਂਚ ਕਮੇਟੀਆਂ ਬਣਾਈਆਂ ਗਈਆਂ ਸਨ,ਉਥੇ ਹੀ ਮਾਮਲਾ ਸੁਪਰੀਮ ਕੋਰਟ 'ਚ ਵੀ ਪਹੁੰਚਿਆ ਸੀ।

ਇਸ ਪੂਰੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ (Registrar General of Punjab and Haryana High Court) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ 10 ਜਨਵਰੀ ਨੂੰ ਸੁਣਵਾਈ ਦੀ ਤਰੀਕ ਪਾਈ ਗਈ ਸੀ। ਜਿਸ ਕਾਰਨ ਅੱਜ ਇਸ ਮਾਮਲੇ 'ਤੇ ਸੁਣਵਾਈ (Supreme Court hearing again today) ਹੋਵੇਗੀ।

ਸੁਪਰੀਮ ਕੋਰਟ ਨੇ ਪੰਜਾਬ ਅਤੇ ਪੁਲਿਸ ਅਧਿਕਾਰੀਆਂ, ਐਸਪੀਜੀ ਅਤੇ ਹੋਰ ਕੇਂਦਰੀ ਅਤੇ ਸੂਬਾ ਏਜੰਸੀਆਂ ਨੂੰ ਪੂਰਾ ਰਿਕਾਰਡ ਸੀਲ ਕਰਨ ਲਈ ਸਹਿਯੋਗ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

ਕੀ ਸੀ ਮਾਮਲਾ ?

ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਸੀ, ਇਸ ਦੌਰਾਨ ਬਠਿੰਡਾ ਏਅਰਪੋਰਟ 'ਤੇ ਉਤਰ ਕੇ ਉਹ ਨਿਰਧਾਰਿਤ ਸਥਾਨ ਲਈ ਸੜਕ ਰਾਹੀ ਰਵਾਨਾ ਹੋਏ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਦਾ ਕਾਫਿਲਾ ਫਲਾਈਓਵਰ 'ਤੇ ਹੀ ਫਸ ਗਿਆ ਸੀ। ਜਿਸ ਤੋਂ ਬਾਅਦ ਉਹ ਪ੍ਰੋਗਰਾਮ 'ਚ ਸ਼ਾਮਲ ਹੋਏ ਬਿਨਾਂ ਵਾਪਸ ਪਰਤ ਆਏ ਸਨ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ : ਚੋਣਾਂ ਵਾਲੇ 5 ਸੂਬਿਆਂ ’ਚ ਕੋਵਿਡ ਟੀਕਾਕਰਨ ਸਰਟੀਫਿਕੇਟ 'ਤੇ ਨਹੀਂ ਹੋਵੇਗੀ ਮੋਦੀ ਦੀ ਫੋਟੋ

'ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸੀ ਜਵਾਬ'

ਇਸ ਦੇ ਨਾਲ ਹੀ ਇਹ ਗੱਲ ਉਦੋਂ ਨਿਕਲ ਕੇ ਸਾਹਮਣੇ ਆਈ ਸੀ ਕਿ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦਾ ਕਾਫਿਲਾ ਰੋਕਿਆ ਗਿਆ ਹੈ, ਜਦਕਿ ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਬਿਆਨ ਦਿੰਦਿਆਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੇ ਪਹਿਲੇ ਨਿਰਧਾਰਿਤ ਰੋਸ ਧਰਨੇ ਸਨ ਪਰ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਜਿਸ ਸੜਕ 'ਤੇ ਉਹ ਰੋਸ ਧਰਨਾ ਕਰ ਰਹੇ ਹਨ, ਪ੍ਰਧਾਨ ਮੰਤਰੀ ਦਾ ਕਾਫਿਲਾ ਵੀ ਉਸ ਸੜਕ ਤੋਂ ਹੀ ਨਿਕਲੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਪ੍ਰਧਾਨ ਮੰਤਰੀ ਦਾ ਕਾਫਿਲਾ ਨਹੀਂ ਰੋਕਿਆ ਹੈ।

'ਭਾਜਪਾ ਵਰਕਰਾਂ ਦੀਆਂ ਵੀਡੀਓ ਹੋਈਆਂ ਵਾਇਰਲ'

ਇਸ ਦੇ ਨਾਲ ਹੀ ਕਈ ਅਜਿਹੀਆਂ ਵੀਡੀਓ ਵੀ ਵਾਇਰਲ ਹੋਈਆਂ ਸੀ, ਜਿਸ 'ਚ ਪਤਾ ਚੱਲ ਰਿਹਾ ਸੀ ਕਿ ਕਿਸਾਨ ਉਸ ਕਾਫਿਲੇ ਦੇ ਨਜ਼ਦੀਕ ਨਹੀਂ ਗਏ, ਜਦਕਿ ਕਈ ਭਾਜਪਾ ਵਰਕਰਾਂ ਦੀਅ ਤਸਵੀਰਾਂ ਵਾਇਰਲ ਜ਼ਰੂਰ ਹੋਈਆਂ ਜੋ ਪ੍ਰਧਾਨ ਮੰਤਰੀ ਦੇ ਕਾਫਿਲੇ ਦੇ ਬਿਲਕੁਲ ਨਜ਼ਦੀਕ ਸਨ।

ਘਟਨਾ ਵਾਲੀ ਥਾਂ ’ਤੇ ਪਹੁੰਚੀ ਕੇਂਦਰੀ ਟੀਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਉਹਨਾਂ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਸੀ। ਰੈਲੀ ਰੱਦ ਹੋਣ ਮਗਰੋਂ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਸਨ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫ਼ੇ ਦੀ ਵੀ ਮੰਗ ਵੀ ਕੀਤੀ ਜਾਂਦੀ ਰਹੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਨੇ ਆਪਣੀਆਂ-ਆਪਣੀਆਂ ਜਾਂਚ ਟੀਮਾਂ ਬਣਾਈਆ ਸਨ। ਕੇਂਦਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਪੰਜਾਬ ਪਹੁੰਚੀ ਸੀ ਜਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ ਸੀ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022: ਡੇਰਾ ਵੋਟਰਾਂ 'ਤੇ ਸਿਆਸਤਦਾਨਾਂ ਦੀ ਟੇਕ

Last Updated :Jan 10, 2022, 12:04 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.