ETV Bharat / bharat

Budget Session 2023: ਕੇਂਦਰ ਨੇ ਬਜਟ ਸੈਸ਼ਨ 2023 ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ

author img

By

Published : Jan 30, 2023, 7:53 AM IST

ਕੇਂਦਰ ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ 2023 ਤੋਂ ਪਹਿਲਾਂ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗੀ। ਦੱਸ ਦਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ 2023-24 ਦਾ ਆਮ ਬਜਟ ਪੇਸ਼ ਕਰੇਗੀ। ਇਹ ਕੇਂਦਰ ਸਰਕਾਰ ਦਾ ਆਖਰੀ ਬਜਟ ਹੋਵੇਗਾ। ਅਗਲੇ ਸਾਲ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।

center government has convened an all party meeting today
center government has convened an all party meeting today

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ 2023 ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਜਾਣਕਾਰੀ ਮੁਤਾਬਕ ਇਹ ਬੈਠਕ ਸੰਸਦ ਭਵਨ ਕੰਪਲੈਕਸ ਵਿੱਚ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਸੰਸਦ ਦਾ ਬਜਟ ਸੈਸ਼ਨ ਮੰਗਲਵਾਰ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 2023-24 ਦਾ ਆਮ ਬਜਟ ਪੇਸ਼ ਕਰੇਗੀ। ਇਹ ਕੇਂਦਰ ਸਰਕਾਰ ਦਾ ਆਖਰੀ ਪੂਰਾ ਬਜਟ ਹੋਵੇਗਾ, ਅਗਲੇ ਸਾਲ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜੋ: Bharat Jodo Yatra in Kashmir: ਕਸ਼ਮੀਰ ਵਿੱਚ ਰਾਹੁਲ ਗਾਂਧੀ ਦੀ ਅੰਤਿਮ ਰੈਲੀ, 12 ਵਿਰੋਧੀ ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ

ਤੁਹਾਨੂੰ ਦੱਸ ਦੇਈਏ ਕਿ ਇਹ ਬਜਟ ਸੈਸ਼ਨ ਦੋ ਪੜਾਵਾਂ ਵਿੱਚ ਚੱਲੇਗਾ। ਬਜਟ ਸੈਸ਼ਨ 2023 ਛੁੱਟੀ ਦੇ ਨਾਲ 6 ਅਪ੍ਰੈਲ 2023 ਤੱਕ ਚੱਲੇਗਾ। ਜਾਣਕਾਰੀ ਅਨੁਸਾਰ 14 ਫਰਵਰੀ ਤੋਂ 12 ਮਾਰਚ ਤੱਕ ਛੁੱਟੀ ਰਹੇਗੀ। ਬਜਟ ਸੈਸ਼ਨ 66 ਦਿਨਾਂ ਤੱਕ ਚੱਲੇਗਾ, ਜਿਸ ਵਿੱਚ ਕੁੱਲ 27 ਮੀਟਿੰਗਾਂ ਹੋਣੀਆਂ ਹਨ। ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਦਾ ਸੰਬੋਧਨ ਹੋਵੇਗਾ, ਜਿਸ 'ਤੇ ਧੰਨਵਾਦ ਦਾ ਮਤਾ ਵੀ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬਜਟ ਸੈਸ਼ਨ 2023 ਵਿੱਚ ਕਾਫੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਈ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।

ਵੀਰਵਾਰ ਨੂੰ ਹੋਈ ਹਲਵਾ ਸੈਰੇਮਨੀ: ਦੱਸ ਦਈਏ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫ਼ਰਵਰੀ ਨੂੰ ਸਾਲ 2023 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਹਲਵਾ ਸੈਰੇਮਨੀ ਕੀਤੀ ਗਈ। ਬਜਟ ਦੀ ਤਿਆਰੀ ਵਿੱਚ ਸ਼ਾਮਲ ਅਧਿਕਾਰੀਆਂ ਦੀ ਲਾਕ ਇੰਨ ਪ੍ਰਕਿਰਿਆ ਤੋਂ ਪਹਿਲਾਂ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਦੀ ਮੌਜੂਦਗੀ ਵਿੱਚ ਰਵਾਇਤੀ ਹਲਵਾ ਸਮਾਰੋਹ ਕਰਵਾਇਆ ਗਿਆ। ਇਹ ਸਮਾਰੋਹ ਕੇਂਦਰੀ ਬਜਟ ਦੀ ਤਿਆਰੀ ਦੇ ਆਖਰੀ ਪੜਾਅ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਕੜਾਹੀ ਵਿੱਚ ਹਲਵਾ ਪਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਫਿਰ ਉਹ ਇਸ ਨੂੰ ਦਿੱਲੀ ਵਿੱਚ ਮੰਤਰਾਲੇ ਦੇ ਹੈੱਡਕੁਆਰਟਰ ਵਿੱਚ ਆਪਣੇ ਸਹਿਯੋਗੀਆਂ ਨੂੰ ਦਿੱਤਾ ਗਿਆ।

ਲੋਕਾਂ ਨੂੰ ਰਾਹਤ ਦੀ ਉਮੀਦ: ਦੇਸ਼ ਦੇ ਲੋਕਾਂ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ। ਲੋਕਾਂ ਨੂੰ ਉਮੀਦ ਹੈ ਕਿ ਮਹਿੰਗਾਈ ਦਰਮਿਆਨ ਸਰਕਾਰ ਆਮਦਨ ਕਰ ਦਰਾਂ ਵਿੱਚ ਕੁਝ ਢਿੱਲ ਦੇਵੇਗੀ, ਜਿਸ ਨਾਲ ਰਾਹਤ ਮਿਲੇਗੀ। ਬਜਟ ਤੋਂ ਰਾਹਤ ਦੀ ਉਮੀਦ ਕਰ ਕਰੇ ਟੈਕਸ ਭਰਨ ਵਾਲਿਆਂ ਵਿਚ ਜਿਆਦਾਤਰ ਸੈਲਰੀ ਵਾਲੇ ਲੋਕ ਹਨ। ਇਨਕਮ ਟੈਕਸ ਵਿਭਾਗ ਅਨੁਸਾਰ 2022 ਵਿੱਚ ਦਾਖਿਲ ਕੀਤੇ ਗਏ ਆਮਦਨ ਕਰ ਰਿਟਰਨ ਦਾ ਕਰੀਬ 50 ਫੀਸਦ ਵੇਤਨ ਵਾਲਿਆਂ ਵਲੋਂ ਭਰਿਆ ਗਿਆ ਹੈ। ਇਨ੍ਹਾਂ ਨੂੰ ਉਮੀਦ ਹੈ ਕਿ ਬਜਟ ਸਿਹਤ ਸੇਵਾ ਅਤੇ ਰਿਟਾਇਰਮੈਂਟ ਤੋਂ ਬਾਅਦ ਕਈ ਤਰ੍ਹਾਂ ਦੇ ਲਾਭ ਦੇਣ ਵਾਲਾ ਹੋਵੇਗਾ। ਮਾਹਿਰ ਇਹ ਵੀ ਦਾਅਵਾ ਕਰ ਰਹੇ ਹਨ ਕਿ ਸਰਕਾਰ ਡਿਸਪੋਸਏਬਲ ਇਨਕਮ ਵਧਾਉਣ ਲਈ ਰੁਜ਼ਗਾਰ ਅਤੇ ਟੈਕਸ ਆਧਾਰ ਦਾ ਵਿਸਥਾਰ ਕਰਨ ਉੱਤੇ ਵੀ ਧਿਆਨ ਕੇਂਦਰਿਤ ਕਰੇਗੀ।

ਇਹ ਵੀ ਪੜੋ: Coronavirus Update: ਭਾਰਤ ਵਿੱਚ ਕੋਰੋਨਾ ਦੇ 109 ਨਵੇਂ ਮਾਮਲੇ, ਇੱਕ ਮੌਤ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.