ETV Bharat / bharat

BULLI BAI ਨੂੰ ਬਣਾਉਣ ਵਾਲਾ ਵਿਅਕਤੀ ਅਸਮ ਤੋਂ ਗ੍ਰਿਫਤਾਰ

author img

By

Published : Jan 6, 2022, 1:28 PM IST

Updated : Jan 6, 2022, 4:46 PM IST

ਬੁਲੀ ਬਾਈ (BULLI BAI APP ) 'ਤੇ ਮਹਿਲਾ ਪੱਤਰਕਾਰ ਦੀ ਤਸਵੀਰ ਲਗਾਉਣ ਦੇ ਮਾਮਲੇ 'ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਛਾਣ ਨੀਰਜ ਵਜੋਂ ਹੋਈ ਹੈ। ਪੁਲਿਸ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ ਜਿੱਥੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕੀਤਾ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕੀਤਾ

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੁਲੀ ਬਾਈ 'ਤੇ ਮਹਿਲਾ ਪੱਤਰਕਾਰ ਦੀ ਤਸਵੀਰ ਲਗਾਉਣ ਦੇ ਮਾਮਲੇ 'ਚ ਮੁੱਖ ਸਾਜ਼ਿਸ਼ਕਰਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਲੀ ਬਾਈ ਦੇ ਨਾਂ 'ਤੇ ਟਵਿੱਟਰ ਅਕਾਊਂਟ ਅਤੇ ਗੇਟਹੱਬ 'ਤੇ ਬੁਲੀ ਬਾਈ ਦੇ ਨਾਂ 'ਤੇ ਖਾਤਾ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਆਸਾਮ ਤੋਂ ਗ੍ਰਿਫਤਾਰ ਕੀਤਾ ਹੈ। ਉਸ ਦੀ ਪਛਾਣ ਨੀਰਜ ਵਜੋਂ ਹੋਈ ਹੈ। ਪੁਲਿਸ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ ਜਿੱਥੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਟਵਿਟਰ ਅਕਾਊਂਟ 'ਤੇ ਬੁੱਲੀ ਬਾਈ ਨਾਂ ਦਾ ਇੱਕ ਹੈਂਡਲ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਗੇਟਹੱਬ 'ਤੇ ਬੁੱਲੀ ਬਾਈ ਦੇ ਨਾਂ 'ਤੇ ਅਕਾਊਂਟ ਬਣਾ ਕੇ ਇਕ ਮਹਿਲਾ ਪੱਤਰਕਾਰ ਦੀ ਤਸਵੀਰ ਪੋਸਟ ਕੀਤੀ ਗਈ ਸੀ। ਇਸ ਸਬੰਧੀ ਦੱਖਣੀ ਪੂਰਬੀ ਜ਼ਿਲੇ 'ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਸਾਈਬਰ ਸੈੱਲ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਦਿੱਲੀ ਪੁਲਿਸ ਨੂੰ ਪਤਾ ਲੱਗਾ ਕਿ ਇਸ ਪਿੱਛੇ ਮੁੱਖ ਸਾਜ਼ਿਸ਼ਕਰਤਾ ਨੀਰਜ ਹੈ। ਇਸ ਸੂਚਨਾ 'ਤੇ ਪੁਲਿਸ ਟੀਮ ਨੇ ਉਸ ਨੂੰ ਆਸਾਮ ਤੋਂ ਗ੍ਰਿਫਤਾਰ ਕਰ ਲਿਆ।

ਆਸਾਮ ਤੋਂ ਗ੍ਰਿਫਤਾਰ ਕੀਤਾ ਗਿਆ ਨੀਰਜ ਬਿਸ਼ਨੋਈ ਅਸਮ ਦੇ ਦਿਗੰਬਰ ਜੋਰਹਾਟ ਦਾ ਰਹਿਣ ਵਾਲਾ ਹੈ। ਜਿਸ ਦੀ ਉਮਰ 21 ਸਾਲ ਹੈ। ਨੀਰਜ ਬਿਸ਼ਨੋਈ ਵੇਲੋਰ ਇੰਸਟੀਚਿਊਟ ਆਫ ਟੈਕਨਾਲੋਜੀ ਭੋਪਾਲ ਵਿੱਚ ਬੀ.ਟੈਕ (B.TECH second year) ਦਾ ਵਿਦਿਆਰਥੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਮਾਮਲੇ 'ਚ ਮੁੰਬਈ ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਵਿੱਚ ਸ਼ਵੇਤਾ ਸਿੰਘ, ਵਿਸ਼ਾਲ ਕੁਮਾਰ ਅਤੇ ਮਯੰਕ ਰਾਵਲ ਸ਼ਾਮਲ ਹਨ। ਸ਼ਵੇਤਾ ਸਿੰਘ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ 'ਬੁਲੀ ਬਾਈ' ਐਪ ਦੇ ਸਬੰਧ 'ਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ 'ਚ ਮੁਸਲਿਮ ਔਰਤਾਂ ਨੂੰ ਆਨਲਾਈਨ ਤਸਵੀਰਾਂ ਪੋਸਟ ਕਰਕੇ ਬਦਨਾਮ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਇਹ ਵੀ ਦਾਅਵਾ ਕੀਤਾ ਕਿ ਮੁਲਜ਼ਮਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਪਣੇ ਟਵਿੱਟਰ ਹੈਂਡਲ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਤ ਨਾਵਾਂ ਦੀ ਵਰਤੋਂ ਕੀਤੀ ਜਾਪਦੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਨਾ ਹੋ ਸਕੇ।

ਇਸ ਸਬੰਧੀ ’ਚ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਿਟੀ ਪੁਲਿਸ ਦੀ ਸਾਈਬਰ ਯੂਨਿਟ ਵਲੋਂ ਉਤਰਾਖੰਡ ਤੋਂ ਗ੍ਰਿਫਤਾਰ ਕੀਤੀ ਗਈ 18 ਸਾਲਾ ਮਹਿਲਾ ਸ਼ਵੇਤਾ ਸਿੰਘ ਮੁੱਖ ਦੋਸ਼ੀ ਹੈ, ਜਿਸ ਨੇ ਐਪ ਦਾ ਟਵਿਟਰ ਹੈਂਡਲ ਬਣਾਇਆ ਸੀ।

ਉਸਨੇ ਦਾਅਵਾ ਕੀਤਾ ਕਿ ਸਿੰਘ ਨੇ ਆਪਣੀ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਸੀ ਅਤੇ ਉਹ ਇੰਜੀਨੀਅਰਿੰਗ ਕਰਨ ਦੀ ਯੋਜਨਾ ਬਣਾ ਰਹੀ ਸੀ।

ਇਸ ਤੋਂ ਪਹਿਲਾਂ ਦਿਨ 'ਚ ਮੁੰਬਈ ਪੁਲਿਸ ਕਮਿਸ਼ਨਰ ਹੇਮੰਤ ਨਾਗਰਾਲੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮਾਮਲੇ 'ਚ ਕੁਝ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਮਯੰਕ ਰਾਵਲ (21) ਨੂੰ ਬੁੱਧਵਾਰ ਤੜਕੇ ਉੱਤਰਾਖੰਡ ਤੋਂ ਗ੍ਰਿਫਤਾਰ ਕੀਤਾ ਗਿਆ। ਸ਼ਵੇਤਾ ਸਿੰਘ ਨੂੰ ਮੰਗਲਵਾਰ ਨੂੰ ਉਤਰਾਖੰਡ ਦੇ ਰੁਦਰਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਇੰਜੀਨੀਅਰਿੰਗ ਦੇ ਵਿਦਿਆਰਥੀ ਵਿਸ਼ਾਲ ਕੁਮਾਰ ਝਾਅ (21) ਨੂੰ ਸੋਮਵਾਰ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਨਾਗਰਾਲੇ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਐਪ ਬਾਰੇ ਸ਼ਿਕਾਇਤ ਮਿਲਣ ਤੋਂ ਬਾਅਦ 2 ਜਨਵਰੀ ਨੂੰ ਐਫਆਈਆਰ ਦਰਜ ਕੀਤੀ, ਜਿਸ ਤੋਂ ਬਾਅਦ ਜਾਂਚਕਰਤਾਵਾਂ ਨੇ ਐਪ ਅਤੇ ਸਬੰਧਤ ਟਵਿੱਟਰ ਹੈਂਡਲ ਦਾ ਤਕਨੀਕੀ ਵਿਸ਼ਲੇਸ਼ਣ ਸ਼ੁਰੂ ਕੀਤਾ।

ਮੁੰਬਈ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਮੁਸਲਿਮ ਔਰਤਾਂ ਨੂੰ ਨਿਸ਼ਾਨਾ ਬਣਾ ਕੇ ‘ਬੁਲੀ ਬਾਈ’ ਐਪ ਦੇ ਪ੍ਰਚਾਰ ਵਿੱਚ ਸ਼ਾਮਲ ਲੋਕਾਂ ਨੇ ਟਵਿੱਟਰ ਹੈਂਡਲ ‘ਤੇ ਸਿੱਖ ਭਾਈਚਾਰੇ ਨਾਲ ਸਬੰਧਤ ਨਾਵਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਸੀ ਪਰ ਤਿੰਨਾਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਨਾਲ ਇਸ ਨੂੰ ਰੋਕਿਆ ਜਾ ਸਕਦਾ ਸੀ।

ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ "ਸਿੱਖ ਭਾਈਚਾਰੇ ਨਾਲ ਸਬੰਧਤ ਨਾਵਾਂ ਦੀ ਵਰਤੋਂ ਇਹ ਦਰਸਾਉਣ ਲਈ ਕੀਤੀ ਗਈ ਸੀ ਕਿ ਇਹ ਟਵਿੱਟਰ ਹੈਂਡਲ ਉਸ ਭਾਈਚਾਰੇ ਨਾਲ ਸਬੰਧਤ ਲੋਕਾਂ ਦੁਆਰਾ ਬਣਾਏ ਗਏ ਸਨ।"ਇਸ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਔਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਉਹ ਮੁਸਲਮਾਨ ਸਨ, ਇਸ ਲਈ ਇਸ ਗੱਲ ਦੀ ਸੰਭਾਵਨਾ ਸੀ ਕਿ ਇਸ ਨਾਲ "ਦੋ ਭਾਈਚਾਰਿਆਂ ਵਿਚਕਾਰ ਦੁਸ਼ਮਣੀ" ਅਤੇ "ਜਨਤਕ ਸ਼ਾਂਤੀ ਭੰਗ" ਹੋ ਸਕਦੀ ਸੀ।

ਇਹ ਵੀ ਪੜੋ: ਤਿਹਾੜ 'ਚ ਕੈਦੀ ਨੇ ਨਿਗਲਿਆ ਫੋਨ, ਪੇਟ 'ਚ ਫਸਿਆ ਡਿਵਾਈਸ

Last Updated :Jan 6, 2022, 4:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.