ETV Bharat / bharat

ਤੇਜ਼ ਰਫ਼ਤਾਰ ਕਾਰ ਨੇ 4 ਬੱਚਿਆਂ ਨੂੰ ਕੁਚਲਿਆ, 2 ਦੀ ਮੌਤ

author img

By

Published : Feb 19, 2022, 7:09 AM IST

ਤੇਜ਼ ਰਫ਼ਤਾਰ ਕਾਰ ਨੇ 4 ਬੱਚਿਆਂ ਨੂੰ ਕੁਚਲਿਆ
ਤੇਜ਼ ਰਫ਼ਤਾਰ ਕਾਰ ਨੇ 4 ਬੱਚਿਆਂ ਨੂੰ ਕੁਚਲਿਆ

ਕਰਨਾਲ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਬੱਚਿਆਂ ਨੂੰ (car crushed children in karnal) ਕੁਚਲ ਦਿੱਤਾ। ਇਸ ਹਾਦਸੇ ਵਿੱਚ ਦੋ ਬੱਚੇ ਜ਼ਖ਼ਮੀ ਹੋ ਗਏ ਜਦਕਿ ਦੋ ਦੀ ਮੌਤ ਹੋ ਗਈ।

ਕਰਨਾਲ: ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਬੱਚਿਆਂ ਨੂੰ ਕੁਚਲ (car crushed children in karnal) ਦਿੱਤਾ। ਇਸ ਹਾਦਸੇ ਵਿੱਚ ਦੋ ਬੱਚੇ ਜ਼ਖ਼ਮੀ ਹੋ ਗਏ ਜਦਕਿ ਦੋ ਦੀ ਮੌਤ ਹੋ ਗਈ। ਜ਼ਖਮੀ ਬੱਚਿਆਂ ਦਾ ਕਲਪਨਾ ਚਾਵਲਾ ਮੈਡੀਕਲ ਕਾਲਜ (Kalpana Chawla Medical College) ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਨਾ ਪਿੰਡ 'ਚ ਚਾਰ ਬੱਚੇ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਾਰ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ। ਇਸ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜੋ: ਰਾਮ ਰਹੀਮ ਦੀ ਫਰਲੋ ਮਾਮਲਾ: ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਚਾਰੇ ਬੱਚੇ ਸਿੰਗਲਾ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰ ਦੱਸੇ ਜਾ ਰਹੇ ਹਨ। ਚਾਰ ਬੱਚਿਆਂ ਦੀ ਪਛਾਣ ਸਾਹਿਲ (13 ਸਾਲ), ਸੋਹਿਲ (7 ਸਾਲ), ਅੰਸ਼ (12 ਸਾਲ) ਅਤੇ ਆਲੀਆ (3 ਸਾਲ) ਵਜੋਂ ਹੋਈ ਹੈ। ਇਨ੍ਹਾਂ 'ਚ ਸਾਹਿਲ ਅਤੇ ਸੋਹਿਲ ਦੀ ਮੌਤ ਹੋ ਗਈ ਹੈ। ਜਦਕਿ ਅੰਸ਼ ਅਤੇ ਆਲੀਆ ਗੰਭੀਰ ਜ਼ਖਮੀ ਹਨ। ਜਿਸ ਦਾ ਇਲਾਜ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਹਸਪਤਾਲ 'ਚ ਚੱਲ ਰਿਹਾ ਹੈ। ਇਨ੍ਹਾਂ ਸਾਰੇ ਬੱਚਿਆਂ ਦਾ ਪਰਿਵਾਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਰਹਿੰਦਾ ਹੈ। ਜੋ ਕਰੀਬ 10 ਸਾਲਾਂ ਤੋਂ ਕਰਨਾਲ ਵਿੱਚ ਕੰਮ ਕਰ ਰਿਹਾ ਹੈ।

ਇਹ ਵੀ ਪੜੋ: ਕੇਜਰੀਵਾਲ ਬਾਰੇ ਚੰਨੀ ਦੀ ਚਿੱਠੀ ’ਤੇ ਸ਼ਾਹ ਦਾ ਜਵਾਬ, 'ਦੇਸ਼ ਦੀ ਏਕਤਾ ਨਾਲ ਖਿਲਵਾੜ ਬਰਦਾਸ਼ਤ ਨਹੀਂ'

ਚਸ਼ਮਦੀਦਾਂ ਮੁਤਾਬਕ ਕਾਰ ਚਾਲਕ ਹਾਦਸੇ ਤੋਂ ਬਾਅਦ ਕਾਰ ਛੱਡ ਕੇ ਫਰਾਰ ਹੋ ਗਿਆ। ਇੱਥੇ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਸੂਚਨਾ ਮਿਲਦੇ ਹੀ ਕਰਨਾਲ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਸਦਰ ਥਾਣਾ ਇੰਚਾਰਜ ਤਰਸੇਮ ਸਿੰਘ ਦੇ ਕਹਿਣ ’ਤੇ ਰਿਸ਼ਤੇਦਾਰਾਂ ਨੇ ਜਾਮ ਖੁਲ੍ਹਵਾਇਆ। ਥਾਣਾ ਇੰਚਾਰਜ ਮੁਤਾਬਕ ਮੁਲਜ਼ਮਾਂ ਦੀ ਭਾਲ ਜਾਰੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ। ਸਟੇਸ਼ਨ ਇੰਚਾਰਜ ਅਨੁਸਾਰ ਆਸ-ਪਾਸ ਲੱਗੇ ਸੀਸੀਟੀਵੀ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਪੰਜਾਬ ਚੋਣਾਂ ਵਿੱਚ 248 ਉਮੀਦਵਾਰ ਅਪਰਾਧਿਕ ਅਕਸ਼ ਵਾਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.