ETV Bharat / bharat

PM ਸੁਰੱਖਿਆ ਕੁਤਾਹੀ ਮਾਮਲੇ ਵਿੱਚ ਅਨੁਰਾਗ ਠਾਕੁਰ ਦਾ ਪੰਜਾਬ ਪੁਲਿਸ ਉੱਤੇ ਇਲਜ਼ਾਮ

author img

By

Published : Aug 25, 2022, 4:24 PM IST

Updated : Aug 25, 2022, 5:32 PM IST

ਜਨਵਰੀ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਕੁਤਾਹੀ ਵਿੱਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਪੰਜਾਬ ਪੁਲਿਸ ਉਤੇ ਵੱਡੇ ਇਲਜ਼ਾਮ ਲਗਾਏ ਗਏ ਹਨ।

PM ਸੁਰੱਖਿਆ ਕੁਤਾਹੀ ਮਾਮਲੇ ਵਿੱਚ ਅਨੁਰਾਗ ਠਾਕੁਰ ਦਾ ਪੰਜਾਬ ਪੁਲਿਸ ਉੱਤੇ ਇਲਜ਼ਾਮ
PM ਸੁਰੱਖਿਆ ਕੁਤਾਹੀ ਮਾਮਲੇ ਵਿੱਚ ਅਨੁਰਾਗ ਠਾਕੁਰ ਦਾ ਪੰਜਾਬ ਪੁਲਿਸ ਉੱਤੇ ਇਲਜ਼ਾਮ

ਨਵੀਂ ਦਿੱਲੀ: ਪੰਜਾਬ 'ਚ ਪੰਜ ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੌਰੇ 'ਤੇ ਆਏ ਸਨ। ਜਿਸ ਦੌਰਾਨ ਉਨ੍ਹਾਂ ਦਾ ਸੁਰੱਖਿਆ 'ਚ ਕੁਤਾਹੀ ਸਾਹਮਣੇ ਆਈ ਸੀ। ਜਿਸ ਨੂੰ ਲੈਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਧਾਨ ਮੰਤਰੀ ਸੁਰੱਖਿਆ ਕੁਤਾਹੀ ਨੂੰ ਲੈਕੇ ਪੰਜਾਬ ਪੁਲਿਸ 'ਤੇ ਵੱਡੇ ਇਲਜ਼ਾਮ ਲਗਾਏ ਗਏ ਹਨ।

ਉੱਚ ਅਧਿਕਾਰੀ ਗੈਰ ਹਾਜ਼ਰ: ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦਾ ਮੁੱਦਾ ਫਿਰ ਗਰਮਾ ਗਿਆ ਹੈ। ਇਸ ਸਬੰਧੀ ਸੁਪਰੀਮ ਕੋਰਟ 'ਚ ਦਾਇਰ ਰਿਪੋਰਟ ਤੋਂ ਬਾਅਦ ਹੁਣ ਭਾਜਪਾ ਨੇ ਪੰਜਾਬ ਪੁਲਿਸ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਨੁਰਾਗ ਠਾਕੁਰ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸਐਸਪੀ ਦੋ ਘੰਟੇ ਲੱਗਣ ਦੇ ਬਾਵਜੂਦ ਕੋਈ ਬਦਲਵਾਂ ਰਸਤਾ ਲੱਭਣ ਵਿੱਚ ਅਸਫਲ ਰਹੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਨੂੰ ਨਕਾਰਿਆ ਨਹੀਂ ਜਾ ਸਕਦਾ। ਕਾਂਗਰਸ ਦੇ ਰਾਜ ਦੌਰਾਨ ਜਦੋਂ ਪ੍ਰਧਾਨ ਮੰਤਰੀ ਪੰਜਾਬ ਪੁੱਜੇ ਤਾਂ ਉਨ੍ਹਾਂ ਦਾ ਸਵਾਗਤ ਕਰਨ ਲਈ ਮੁੱਖ ਮੰਤਰੀ, ਡੀਜੀਪੀ ਅਤੇ ਮੁੱਖ ਸਕੱਤਰ ਨਹੀਂ ਪਹੁੰਚੇ।

ਪਾਕਿਸਤਾਨ ਸਰਹੱਦ ਸੀ ਨਜ਼ਦੀਕ: ਅਨੁਰਾਗ ਠਾਕੁਰ ਨੇ ਕਿਹਾ ਕਿ ਜਿਸ ਥਾਂ 'ਤੇ ਉਨ੍ਹਾਂ ਦਾ ਕਾਫ਼ਲਾ ਪੁਲ ਦੇ ਵਿਚਕਾਰ ਰੁਕਿਆ ਸੀ, ਉਹ ਪ੍ਰਦਰਸ਼ਨਕਾਰੀਆਂ ਤੋਂ ਸਿਰਫ਼ 100 ਮੀਟਰ ਦੀ ਦੂਰੀ 'ਤੇ ਸੀ ਅਤੇ ਪਾਕਿਸਤਾਨ ਤੋਂ ਸਿਰਫ਼ 10 ਕਿਲੋਮੀਟਰ ਦੂਰ ਸੀ। ਕੁਝ ਵੀ ਹੋ ਸਕਦਾ ਸੀ। ਫੋਨ ਕਰਨ 'ਤੇ ਵੀ ਸੀਐਮ ਦਾ ਪਤਾ ਨਹੀਂ ਲੱਗ ਸਕਿਆ। ਪ੍ਰਧਾਨ ਮੰਤਰੀ ਮੋਦੀ ਉੱਥੇ 20 ਮਿੰਟ ਖੜ੍ਹੇ ਰਹੇ ਪਰ ਕੁਝ ਵੀ ਹੋਣ ਲਈ ਦੋ ਮਿੰਟ ਹੀ ਕਾਫੀ ਸਨ। ਇਸ ਤੋਂ ਸਵਾਲ ਉੱਠਦਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰੂਟ ਬਾਰੇ ਕਿਸ ਨੇ ਸੂਚਿਤ ਕੀਤਾ? ਐਸਐਸਪੀ ਵਾਰ-ਵਾਰ ਫੋਨ 'ਤੇ ਕਿਸ ਨਾਲ ਗੱਲ ਕਰ ਰਹੇ ਸਨ? ਉਹ ਕਿਸ ਤੋਂ ਹਦਾਇਤਾਂ ਲੈ ਰਿਹਾ ਸੀ?

ਸਿਆਸੀ ਲਾਹਾ ਲੈਣ ਦੀ ਕੋਸ਼ਿਸ਼: ਠਾਕੁਰ ਨੇ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ। ਇਹ ਸੁਭਾਵਿਕ ਨਹੀਂ ਸਗੋਂ ਸੋਚੀ ਸਮਝੀ ਸਾਜ਼ਿਸ਼ ਸੀ। ਇਸ ਘਟਨਾ 'ਤੇ ਸੁਪਰੀਮ ਕੋਰਟ ਨੇ ਵੀ ਗੰਭੀਰ ਟਿੱਪਣੀ ਕੀਤੀ ਹੈ। ਪੰਜਾਬ ਪੁਲਿਸ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ।

ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ: ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਨਿਰੀਖਣ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਅਜਿਹੇ ਮੌਕੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਮੌਜੂਦ ਨਹੀਂ ਸਨ।

ਤਤਕਾਲੀ ਮੁੱਖ ਮੰਤਰੀ ਨੂੰ ਦੇਣਾ ਚਾਹੀਦਾ ਜਵਾਬ: ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਸਿਰਫ਼ ਦਸ ਕਿਲੋਮੀਟਰ ਦੂਰ ਸਰਹੱਦ ’ਤੇ ਅਜਿਹੀ ਘਟਨਾ ਬਹੁਤ ਚਿੰਤਾਜਨਕ ਹੈ ਅਤੇ ਇਸ ਦੌਰਾਨ ਕੁਝ ਵੀ ਹੋ ਸਕਦਾ ਸੀ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਹ ਕੋਈ ਕੁਤਾਹੀ ਨਹੀਂ ਸਗੋਂ ਇੱਕ ਸਾਜ਼ਿਸ਼ ਦਾ ਨਤੀਜਾ ਹੈ ਅਤੇ ਕਾਂਗਰਸ ਦੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਸਾਜ਼ਿਸ਼ ਕਿਸ ਦੇ ਇਸ਼ਾਰੇ ’ਤੇ ਰਚੀ ਗਈ ਸੀ।

ਦੇਸ਼ ਗੁਆ ਚੁੱਕਿਆ ਕਈ ਲੀਡਰ: ਅਨੁਰਾਗ ਠਾਕੁਰ ਨੇ ਕਿਹਾ ਕਿ ਦੇਸ਼ ਪਹਿਲਾਂ ਹੀ ਕਈ ਪ੍ਰਧਾਨ ਮੰਤਰੀਆਂ, ਮੁੱਖ ਮੰਤਰੀਆਂ ਅਤੇ ਹੋਰਾਂ ਨੂੰ ਅੱਤਵਾਦੀ ਹਮਲਿਆਂ ਵਿੱਚ ਗੁਆ ਚੁੱਕਾ ਹੈ। ਦੇਸ਼ ਹੁਣ ਅਜਿਹਾ ਕੋਈ ਖਤਰਾ ਲੈਣ ਲਈ ਤਿਆਰ ਨਹੀਂ ਹੈ ਪਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੇ ਇਹ ਸੁਰੱਖਿਆ ਕੁਤਾਹੀ ਕਿਸ ਦੇ ਕਹਿਣ 'ਤੇ ਹੋਣ ਦਿੱਤੀ ਸੀ।

ਦਿੱਲੀ ਦੇ ਕਾਂਗਰਸੀ ਆਗੂ ਦੇ ਸੰਪਰਕ 'ਚ ਸੀ ਚੰਨੀ: ਉਨ੍ਹਾਂ ਦੋਸ਼ ਲਾਇਆ ਕਿ ਚੰਨੀ ਉਸੇ ਸਮੇਂ ਦਿੱਲੀ ਦੇ ਇੱਕ ਕਾਂਗਰਸੀ ਆਗੂ ਦੇ ਸੰਪਰਕ ਵਿੱਚ ਸੀ। ਪਰ ਅੱਜ ਤੱਕ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਇਹ ਸਭ ਕਿਸ ਇਰਾਦੇ ਨਾਲ ਕਰ ਰਹੇ ਸਨ ਅਤੇ ਇਸ ਪਿੱਛੇ ਅਸਲ ਇਰਾਦਾ ਕੀ ਸੀ।

ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਦੇਵੇ ਜਵਾਬ: ਅਨੁਰਾਗ ਠਾਕੁਰ ਨੇ ਦੋਸ਼ ਲਾਇਆ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਇਹ ਕੁਤਾਹੀ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਦੇ ਇਸ਼ਾਰੇ 'ਤੇ ਕੀਤੀ ਗਈ ਸੀ ਅਤੇ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਨੂੰ ਇਸ ਬਾਰੇ ਜਾਣਕਾਰੀ ਦੇਣੀ ਹੋਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਬਣੀ ਕਮੇਟੀ ਨੇ ਸੁਰੱਖਿਆ ਵਿਚ ਕਮੀ ਨੂੰ ਸਵੀਕਾਰ ਕੀਤਾ ਹੈ। ਕਾਂਗਰਸ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਮਾਨ ਸਰਕਾਰ ਉੱਤੇ ਲਾਇਆ ਵੱਡਾ ਇਲਜ਼ਾਮ, ਪੰਜਾਬ ਵਿੱਚ 500 ਕਰੋੜ ਦਾ ਸ਼ਰਾਬ ਘੁਟਾਲਾ

Last Updated :Aug 25, 2022, 5:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.