ETV Bharat / bharat

ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ CM ਚੰਨੀ

author img

By

Published : Oct 1, 2021, 10:41 AM IST

Updated : Oct 1, 2021, 1:24 PM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਜਾਣਗੇ, ਜਿਥੇ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ, ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਝੋਨੇ ਦੀ ਖਰੀਦ ਸਬੰਧ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅੱਜ ਦਿੱਲੀ ਦੌਰੇ ’ਤੇ ਹਨ ਇਸ ਦੌਰਾਨ ਜਿੱਥੇ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ ਉਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਵੀ ਝੋਨੇ ਦੀ ਖਰੀਦ ਸਬੰਧੀ ਸ਼ਾਮ 4 ਵਜੇ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਵੀ ਕਰਨਗੇ। ਉਥੇ ਹੀ ਬੀਤੇ ਦਿਨ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਮੰਗ ਕੀਤੀ ਸੀ ਕਿ ਪੰਜਾਬ ਲਈ ਸਾਉਣੀ ਮੰਡੀਕਰਨ ਸੀਜਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੇਣ ਤੇ ਕਿਹਾ ਸੀ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।

ਹਾਈਕਮਾਨ ਨਾਲ ਹੋਵੇਗੀ ਮੁਲਾਕਾਤ

ਉਥੇ ਹੀ ਪੰਜਾਬ ਵਿੱਚ ਬੇਸ਼ੱਕ ਮੁੱਖ ਮੰਤਰੀ ਸਮੇਤ ਨਵੇਂ ਮੰਤਰੀ ਮੰਤਰੀ ਦਾ ਵਿਸਥਾਰ ਹੋ ਚੁੱਕਾ ਹੈ, ਪਰ ਪੰਜਾਬ ਕਾਂਗਰਸ ਵਿਚਾਲੇ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਹੈ ਰਿਹਾ ਹੈ, ਜਿਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਅਗਵਾਈ ’ਤੇ ਸਵਾਲ ਖੜ੍ਹੇ ਹੋ ਰਹੇ ਸਨ, ਜਿਸ ਤੋਂ ਮਗਰੋਂ ਮੁੱਖ ਮੰਤਰੀ ਸਮੇਤ ਮੁੜ ਤੋਂ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ, ਪਰ ਅਜੇ ਵੀ ਨਾਰਾਜ਼ਗੀਆਂ ਦਾ ਦੌਰ ਜਾਰੀ ਹੈ। ਇਸੇ ਵਿਚਾਲੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦਿੱਲੀ ਜਾਣਗੇ, ਜਿਥੇ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ।

ਪੰਜਾਬ ਦਾ ਹਲਾਤਾਂ ਬਾਰੇ ਹੋਵੇਗੀ ਚਰਚਾ

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਦੁਪਹਿਰ 12 ਵਜੇ ਚਰਨਜੀਤ ਸਿੰਘ ਚੰਨੀ (Charanjit Singh Channi) ਦਿੱਲੀ ਲਈ ਰਵਾਨਾ ਹੋਣਗੇ, ਇਸ ਦੌਰਾਨ ਉਹ ਦਿੱਲੀ ਜਾ ਕੇ ਸੋਨੀ ਗਾਂਧੀ, ਰਾਹੁਲ ਗਾਧੀ ਨਾਲ ਮੁਲਾਕਾਤ ਕਰਨਗੇ ਤੇ ਪੰਜਾਬ ਦਾ ਹਲਾਤਾਂ ਬਾਰੇ ਦੱਸਣਗੇ।

ਚੰਨੀ ਦੀ ਸਿੱਧੂ ਨਾਲ ਹੋੋਈ ਸੀ ਬੈਠਕ

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੱਧੂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਸੀ। ਇਸ ਦੌਰਾਨ ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਵੀ ਮੌਜੂਦ ਸਨ ਤੇ ਦੋ ਘੰਟੇ ਤੱਕ ਚੱਲੀ ਮੀਟਿੰਗ ਉਪਰੰਤ ਹਾਲਾਂਕਿ ਕੁਝ ਵਿਧਾਇਕਾਂ ਦਾ ਮੰਨਣਾ ਸੀ ਕਿ ਸਿੱਧੂ ਨੂੰ ਮਨਾ ਲਿਆ ਗਿਆ ਹੈ ਪਰ ਦੂਜੇ ਪਾਸੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਨਵਾਂ ਬਿਆਨ ਦੇ ਦਿੱਤਾ ਹੈ ਕਿ ਮਸਲਾ ਸੁਲਝਾਉਣ ਨੂੰ ਇੱਕ ਹਫਤਾ ਲੱਗੇਗਾ।

ਇਹ ਵੀ ਪੜੋ: ਚੰਨੀ - ਸਿੱਧੂ ਮੀਟਿੰਗ ਖ਼ਤਮ, ਆਹ ਨਿਕਲਿਆ ਸਿੱਟਾ, ਪੜ੍ਹੋ

Last Updated :Oct 1, 2021, 1:24 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.