ETV Bharat / bharat

ਪਟਿਆਲਾ ਝੜਪ ਅਤੇ ਹਿੰਸਾ 'ਤੇ ਬੋਲੇ ਸੁਰਜੇਵਾਲਾ- ਦੇਸ਼ ਵਿਰੋਧੀ ਤਾਕਤਾਂ ਅੱਗੇ ਸਰਕਾਰ ਦਾ ਚੁਪ ਰਹਿਣਾ ਚਿੰਤਾਜਨਕ

author img

By

Published : May 2, 2022, 10:31 AM IST

Updated : May 2, 2022, 11:06 AM IST

ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਪਟਿਆਲਾ ਝੜਪ ਅਤੇ ਹਿੰਸਾ ਮਾਮਲੇ 'ਤੇ ਦਿੱਤੀ ਪ੍ਰਤੀਕਿਰਿਆ। ਰਣਦੀਪ ਸੁਰਜੇਵਾਲਾ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

congress general secretary randeep surjewala commented on patiala clash and violence
ਪਟਿਆਲਾ ਝੜਪ ਅਤੇ ਹਿੰਸਾ 'ਤੇ ਬੋਲੇ ਸੁਰਜੇਵਾਲਾ- ਦੇਸ਼ ਵਿਰੋਧੀ ਤਾਕਤਾਂ ਅੱਗੇ ਸਰਕਾਰ ਦਾ ਚੁਪ ਰਹਿਣਾ ਚਿੰਤਾਜਨਕ

ਚੰਡੀਗੜ੍ਹ: ਪਟਿਆਲਾ ਝੜਪ ਅਤੇ ਹਿੰਸਾ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਕੜੀ ਵਿੱਚ, ਕਾਂਗਰਸ ਰਾਸ਼ਟਰੀ ਜਨਰਲ ਸਕੱਤਰ ਰਣਦੀਪ ਸਿੰਘ ਸੂਰਜੇਵਾਲਾ ਨੇ ਇਸ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੱਤੀ। ਰਣਦੀਪ ਸੁਰਜੇਵਾਲਾ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

ਰਾਜੀਵ ਗਾਂਧੀ ਨੇ ਰਾਜੀਵ ਲੌਂਗੋਵਾਲ ਸਮਝੌਤੇ 'ਤੇ ਦਸਤਖਤ ਕੀਤੇ। ਜੇਕਰ ਉਸ ਅਮਨ ਪਸੰਦ ਪੰਜਾਬ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗੇ ਤਾਂ ਇਹ ਕਿਸੇ ਵੀ ਭਾਰਤੀ ਨੂੰ ਮਨਜ਼ੂਰ ਨਹੀਂ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਮਾਮਲਾ ਸਿਰਫ਼ ਪੁਲਿਸ 'ਤੇ ਨਹੀਂ ਛੱਡਣਾ ਚਾਹੀਦਾ। ਮੁੱਖ ਮੰਤਰੀ ਨੂੰ ਉਨ੍ਹਾਂ ਸਾਰੀਆਂ ਤਾਕਤਾਂ ਦਾ ਨੋਟਿਸ ਲੈਣਾ ਚਾਹੀਦਾ ਹੈ ਜੋ ਭਾਰਤ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਾਰਤ ਦੀ ਪ੍ਰਭੂਸੱਤਾ ਨੂੰ ਮੁੜ ਚੁਣੌਤੀ ਦੇਣ ਦੀ ਕੋਈ ਹਿੰਮਤ ਨਾ ਕਰੇ।-ਰਣਦੀਪ ਸੁਰਜੇਵਾਲਾ, ਕਾਂਗਰਸ ਜਨਰਲ ਸਕੱਤਰ

ਕੀ ਹੈ ਪੂਰਾ ਮਾਮਲਾ?: ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਪਟਿਆਲਾ 'ਚ ਖਾਲਿਸਤਾਨ ਵਿਰੋਧੀ ਮਾਰਚ ਕੱਢਿਆ ਜਾਣਾ ਸੀ। ਇਸ ਜਾਣਕਾਰੀ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਇਸ ਦਾ ਵਿਰੋਧ ਕੀਤਾ। ਇਸ ਦੌਰਾਨ ਸ਼ਿਵ ਸੈਨਾ (ਹਿੰਦੁਸਤਾਨ) ਅਤੇ ਸਿੱਖ ਜਥੇਬੰਦੀਆਂ ਵਿਚਾਲੇ ਹਿੰਸਕ ਝੜਪ ਹੋ ਗਈ। ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਪ੍ਰਸ਼ਾਸਨ ਨੂੰ ਕਰਫਿਊ ਲਗਾਉਣਾ ਪਿਆ, ਨਾਲ ਹੀ ਇੰਟਰਨੈੱਟ ਸੇਵਾ ਵੀ ਬੰਦ ਕਰਨੀ ਪਈ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ 'ਤੇ ਵੀ ਦੋਸ਼ ਲਗਾਏ ਗਏ। ਪਟਿਆਲਾ ਦੇ ਆਈਜੀ ਰਾਕੇਸ਼ ਅਗਰਵਾਲ ਨੂੰ ਹਟਾਏ ਜਾਣ ਤੋਂ ਬਾਅਦ ਸੀਨੀਅਰ ਐਸਪੀ ਅਤੇ ਸਿਟੀ ਐਸਪੀ ਨੂੰ ਵੀ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਨੋਇਡਾ 'ਚ ਇੱਕ ਵਾਰ ਫਿਰ 31 ਮਈ ਤੱਕ ਧਾਰਾ 144 ਲਾਗੂ

Last Updated :May 2, 2022, 11:06 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.