ETV Bharat / bharat

ਪੰਜਾਬ ‘ਚ ਬਣੇ ਦਲਿਤ CM ਨੂੰ ਲੈਕੇ ਸੁਰਜੇਵਾਲਾ ਨੇ ਕਹੀਆਂ ਇਹ ਵੱਡੀਆਂ ਗੱਲਾਂ

author img

By

Published : Sep 20, 2021, 4:53 PM IST

ਪੰਜਾਬ ਵਿੱਚ ਕਾਂਗਰਸ ਵੱਲੋਂ ਬਣਾਏ ਨਵੇਂ ਮੁੱਖ ਮੰਤਰੀ (CM) ਨੂੰ ਲੈਕੇ ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ (Randeep Singh Surjewala) ਦਾ ਬਿਆਨ ਸਾਹਮਣੇ ਆਇਆ ਹੈ। ਸੁਰਜੇਵਾਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਦਲਿਤ ਸੀਐੱਮ (Dalit CM) ਬਣਾ ਕੇ ਇਤਿਹਾਸ ਸਿਰਜਿਆ ਹੈ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਉੱਪਰ ਵੀ ਨਿਸ਼ਾਨਾ ਸਾਧਿਆ ਹੈ।

ਪੰਜਾਬ ‘ਚ ਬਣੇ ਦਲਿਤ CM ਨੂੰ ਲੈਕੇ ਸੁਰਜੇਵਾਲਾ ਨੇ ਕਹੀਆਂ ਇਹ ਵੱਡੀਆਂ ਗੱਲਾਂ
ਪੰਜਾਬ ‘ਚ ਬਣੇ ਦਲਿਤ CM ਨੂੰ ਲੈਕੇ ਸੁਰਜੇਵਾਲਾ ਨੇ ਕਹੀਆਂ ਇਹ ਵੱਡੀਆਂ ਗੱਲਾਂ

ਚੰਡੀਗੜ੍ਹ: ਪੰਜਾਬ ‘ਚ ਬਣੇ ਨਵੇਂ ਮੁੱਖ ਮੰਤਰੀ ( new Chief Minister) ਦੀ ਚਰਚਾ ਪੂਰੇ ਦੇਸ਼ ਵਿੱਚ ਹੋ ਰਹੀ ਹੈ। ਵੱਖ-ਵੱਖ ਸਿਆਸੀ ਆਗੂਆਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ (Randeep Singh Surjewala) ਦਾ ਬਿਆਨ ਸਾਹਮਣੇ ਆਇਆ ਹੈ।

ਸੁਰਜੇਵਾਲਾ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਉੱਪਰ ਕਾਂਗਰਸ ਨੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨ ਚਿਹਰੇ ਵੱਲੋਂ ਮੁੱਖ ਮੰਤਰੀ ਵਜੋਂ ਹਲਫ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਚੰਨੀ ਦੇ ਮੁੱਖ ਮੰਤਰੀ ਬਣਨ ਨੂੰ ਲੈਕੇ ਪੰਜਾਬ ਦੇ ਹਰ ਤਬਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਤਾਕਤਵਰ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਰਾਹੁਲ ਗਾਂਧੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਗਰੀਬ ਲੋਕਾਂ ਦੇ ਮੁੱਦਿਆਂ ਨੂੰ ਉਠਾਉਂਦੇ ਹਨ ਅਤੇ ਕਾਂਗਰਸ ਵਿੱਚ ਗਰੀਬ ਲੋਕਾਂ ਲਈ ਦਰਵਾਜੇ ਖੁੱਲ੍ਹੇ ਹਨ। ਸੁਰਜੇਵਾਲਾ ਨੇ ਕਿਹਾ ਕਿ ਇਹ ਅੱਜ ਸਾਬਿਤ ਵੀ ਹੋ ਗਿਆ ਹੈ।

ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ਉੱਪਰ ਵੀ ਨਿਸ਼ਾਨੇ ਸਾਧੇ ਹਨ। ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਦੇਸ਼ ਵਿੱਚ ਪੂਰੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਦੇ ਜੀਵਨ ਨੂੰ ਬਦਲਣ ਵਾਲਾ ਹੋਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲਿਆ ਗਿਆ ਇਹ ਫੈਸਲਾ ਵਿਰੋਧੀ ਪਾਰਟੀਆਂ ਅਕਾਲੀ-ਭਾਜਪਾ ਨੂੰ ਹਜਮ ਨਹੀਂ ਹੋ ਰਿਹਾ ਹੈ ਕਿਉਂਕਿ ਇੱਕ ਗਰੀਬ ਦਾ ਪੁੱਤ ਮੁੱਖ ਮੰਤਰੀ ਬਣਿਆ ਹੈ।

ਉੁਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਵਿੱਚ ਦਲਿਤ ਸੀਐੱਮ (Dalit CM) ਉਨ੍ਹਾਂ ਦੀ ਪਾਰਟੀ ਨੇ ਬਣਾਇਆ ਹੈ। ਸੁਰਜੇਵਾਲਾ ਨੇ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ 10 ਤੋਂ ਵੱਧ ਸੂਬਿਆਂ ਦੇ ਵਿੱਚ ਹੈ ਪਰ ਇੱਕ ਨੂੰ ਵੀ ਦਲਿਤ ਸੀਐੱਮ ਨਹੀਂ ਬਣਾਇਆ ਗਿਆ।

ਸੁਰਜੇਵਾਲਾ ਨੇ ਕਿਹਾ ਕਿ ਭਾਵੇਂ ਰਾਸ਼ਟਰਪਤੀ ਹੋਵੇ ਜਾਂ ਲੋਕਸਭਾ ਸਪੀਕਰ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਦਲਿਤਾਂ ਨੂੰ ਅੱਗੇ ਰੱਖਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਵੀ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ:ਰੇਤ ਮਾਫੀਆ ਤੇ ਅੱਜ ਹੀ ਫ਼ੈਸਲਾ, ' ਮੈਂ ਹਾਂ ''ਆਮ ਆਦਮੀ', ਸਾਰੇ ਮੁਲਾਜ਼ਮ ਹੜਤਾਲ ਖ਼ਤਮ ਕਰਨ: CM ਚੰਨੀ

ETV Bharat Logo

Copyright © 2024 Ushodaya Enterprises Pvt. Ltd., All Rights Reserved.