ETV Bharat / bharat

Corona update:ਪਿਛਲੇ 24 ਘੰਟਿਆਂ 'ਚ 43 ਹਜ਼ਾਰ ਤੋਂ ਵੱਧ ਮਾਮਲੇ ਅਤੇ 640 ਮੌਤਾਂ ਦਰਜ

author img

By

Published : Jul 28, 2021, 11:06 AM IST

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲੇ ਕਰੀਬ 4 ਲੱਖ ਹਨ। ਕੋਰੋਨਾ ਤੋਂ ਹੁਣ ਤੱਕ 4 ਲੱਖ 21 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

Corona update: ਪਿਛਲੇ 24 ਘੰਟਿਆਂ 'ਚ 43 ਹਜ਼ਾਰ ਤੋਂ ਵੱਧ ਮਾਮਲੇ ਅਤੇ 640 ਮੌਤਾਂ ਦਰਜ
Corona update: ਪਿਛਲੇ 24 ਘੰਟਿਆਂ 'ਚ 43 ਹਜ਼ਾਰ ਤੋਂ ਵੱਧ ਮਾਮਲੇ ਅਤੇ 640 ਮੌਤਾਂ ਦਰਜ

ਚੰਡੀਗੜ੍ਹ: ਦੇਸ਼ 'ਚ ਇੱਕ ਵਾਰ ਫਿਰ ਕੋਰੋਨਾ ਪੌਜ਼ੀਟਿਵ ਮਾਮਲੇ ਵਧੇ ਹਨ। ਪੰਜ ਦਿਨਾਂ ਬਾਅਦ 40 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 43,654 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 640 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 41,678 ਲੋਕ ਕੋਰੋਨਾ ਤੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ।

ਕੋਰੋਨਾ ਦੇ ਕੁੱਲ ਮਾਮਲੇ

  • " class="align-text-top noRightClick twitterSection" data="">

ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 3 ਕਰੋੜ 14 ਲੱਖ 84 ਹਜ਼ਾਰ ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ਵਿੱਚੋਂ 4 ਲੱਖ 22 ਹਜ਼ਾਰ 22 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਕਰੋੜ 6 ਲੱਖ 63 ਹਜ਼ਾਰ ਲੋਕ ਤੰਦਰੁਸਤ ਵੀ ਹੋ ਚੁੱਕੇ ਹਨ। ਦੇਸ਼ 'ਚ ਕੋਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਲੱਖ ਤੋਂ ਵੀ ਘੱਟ ਆ ਗਈ ਹੈ। ਕੁੱਲ 3 ਲੱਖ 99 ਹਜ਼ਾਰ ਲੋਕ ਹੁਣ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

44 ਕਰੋੜ ਤੋਂ ਵੱਧ ਵੈਕਸੀਨ ਦੀ ਡੋਜ ਦਿੱਤੀ ਗਈ

ਸਿਹਤ ਮੰਤਰਾਲੇ ਦੇ ਅਨੁਸਾਰ 27 ਜੁਲਾਈ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 44 ਕਰੋੜ 61 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨੀਂ 40 ਲੱਖ 2 ਹਜ਼ਾਰ ਟੀਕੇ ਲਗਵਾਏ ਗਏ ਸਨ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਦੇ ਅਨੁਸਾਰ ਹੁਣ ਤੱਕ 46 ਕਰੋੜ 9 ਲੱਖ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ:ਕੋਰੋਨਾ ਨੂੰ ਲੈਕੇ ਪੰਜਾਬ ਤੋਂ ਕੀ ਆਈ ਰਾਹਤ ਦੀ ਖ਼ਬਰ

ETV Bharat Logo

Copyright © 2024 Ushodaya Enterprises Pvt. Ltd., All Rights Reserved.