ETV Bharat / bharat

Coronavirus update: ਪਿਛਲੇ 24 ਘੰਟਿਆਂ ’ਚ 1 ਲੱਖ 72 ਹਜ਼ਾਰ ਮਾਮਲੇ ਦਰਜ, 1008 ਮੌਤਾਂ

author img

By

Published : Feb 3, 2022, 10:05 AM IST

ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 1 ਲੱਖ 72 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1008 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 6.8 ਫੀਸਦੀ ਜ਼ਿਆਦਾ ਮਾਮਲੇ ਆਏ ਹਨ।

ਕੋਰੋਨਾ ਅਪਡੇਟ
ਕੋਰੋਨਾ ਅਪਡੇਟ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ (Coronavirus) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 1 ਲੱਖ 72 ਹਜ਼ਾਰ 433 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1008 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 6.8 ਫੀਸਦੀ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਐਕਟਿਵ ਮਾਮਲੇ ਘੱਟੇ, 15 ਲੱਖ 33 ਹਜ਼ਾਰ 921 ਹੋਏ

ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 15 ਲੱਖ 33 ਹਜ਼ਾਰ 921 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 98 ਹਜ਼ਾਰ 983 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 81 ਹਜ਼ਾਰ 109 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 97 ਲੱਖ 70 ਹਜ਼ਾਰ 414 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਕਰਨਾਟਕ ਅਤੇ ਤਮਿਲਨਾਡੂ ’ਚ ਕਹਿਰ ਬਰਕਰਾਰ

ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਕਰਨਾਟਕ ਵਿੱਚ 20 ਹਜ਼ਾਰ 505 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 40 ਹਜ਼ਾਰ 903 ਮਰੀਜ਼ ਠੀਕ ਹੋ ਗਏ ਹਨ। ਇਸ ਦੇ ਨਾਲ ਹੀ 81 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 77 ਹਜ਼ਾਰ 244 ਹੈ। ਦੂਜੇ ਪਾਸੇ ਤਾਮਿਲਨਾਡੂ ਵਿੱਚ ਪਿਛਲੇ 24 ਘੰਟਿਆਂ ਵਿੱਚ 14 ਹਜ਼ਾਰ 13 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਹਜ਼ਾਰ 576 ਮਰੀਜ਼ ਠੀਕ ਹੋ ਗਏ ਹਨ। ਇੱਥੇ 37 ਮਰੀਜ਼ਾਂ ਦੀ ਮੌਤ ਹੋ ਗਈ। ਹੁਣ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 77 ਹਜ਼ਾਰ 999 ਹੈ।

ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੇ ਦੱਸਿਆ ਕਿ ਬੁੱਧਵਾਰ ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਲਈ 15 ਲੱਖ 69 ਹਜ਼ਾਰ 449 ਸੈਂਪਲ ਟੈਸਟ ਕੀਤੇ ਗਏ ਸੀ, ਜਿਸ ਤੋਂ ਬਾਅਦ ਕੱਲ੍ਹ ਤੱਕ ਕੁੱਲ 73 ਕਰੋੜ 41 ਲੱਖ 92 ਹਜ਼ਾਰ 614 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਹੁਣ ਤੱਕ 167 ਕਰੋੜ ਤੋਂ ਜਿਆਦਾ ਖੁਰਾਕਾਂ ਦਿੱਤੀਆਂ ਗਈਆਂ

ਹੁਣ ਤੱਕ 167 ਦੇਸ਼ ਵਿਆਪੀ ਟੀਕਾਕਰਨ ਮੁਹਿੰਮਾਂ ਤਹਿਤ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 167 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 55 ਲੱਖ 10 ਹਜ਼ਾਰ 693 ਡੋਜ਼ਾਂ ਦਿੱਤੀਆਂ ਗਈਆਂ ਸੀ, ਜਿਸ ਤੋਂ ਬਾਅਦ ਹੁਣ ਤੱਕ 167 ਕਰੋੜ 87 ਲੱਖ 93 ਹਜ਼ਾਰ 137 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।

ਪੰਜਾਬ ’ਚ ਘੱਟ ਹੋਇਆ ਕੋਰੋਨਾ ਦਾ ਕਹਿਰ

ਗੱਲ ਕੀਤੀ ਜਾਵੇ ਪੰਜਾਬ ਸੂਬੇ ਦੀ ਤਾਂ ਇੱਥੇ ਕੋਰੋਨਾ ਦਾ ਕਹਿਰ ਘੱਟਦਾ ਹੋਇਆ ਨਜਰ ਆ ਰਿਹਾ ਹੈ। ਸੂਬੇ ’ਚ ਪਿਛਲੇ 24 ਘੰਟਿਆਂ ’ਚ 1730 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 23 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਹੁਣ ਤੱਕ ਪੰਜਾਬ ’ਚ 746837 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਚੋਂ 17,320 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 711767 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ।

ਇਹ ਵੀ ਪੜੋ: ਪੰਜਾਬ ਸਮੇਤ ਉੱਤਰ ਭਾਰਤ ’ਚ ਮੌਸਮ ਨੇ ਬਦਲਿਆ ਮਿਜ਼ਾਜ਼, ਸਵੇਰ ਤੋਂ ਮੀਂਹ, ਤਾਪਮਾਨ 'ਚ ਗਿਰਾਵਟ

ETV Bharat Logo

Copyright © 2024 Ushodaya Enterprises Pvt. Ltd., All Rights Reserved.