ETV Bharat / bharat

Coronavirus Update: ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲੇ 35 ਹਜ਼ਾਰ ਤੋਂ ਪਾਰ, 24 ਘੰਟੇ ਅੰਦਰ ਪੰਜਾਬ 'ਚ ਕੋਰੋਨਾ ਨਾਲ 2 ਮੌਤਾਂ, 100 ਤੋਂ ਵੱਧ ਮਾਮਲੇ

author img

By

Published : Apr 12, 2023, 7:42 AM IST

Coronavirus Update: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 5,670 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੰਗਲਵਾਰ ਨੂੰ 100 ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ 2 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ।

Coronavirus Update
Coronavirus Update

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਾਧਦੇ ਹੀ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਪਿਛਲੇ 24 ਘੰਟੇ ਅੰਦਰ ਭਾਰਤ ਵਿੱਚ 5,670 ਨਵੇਂ ਮਾਮਲੇ ਦਰਜ ਹੋਏ ਹਨ ਤੇ 15 ਕੋਰੋਨਾ ਪੀੜਤਾ ਦੀ ਮੌਤ ਹੋ ਗਈ ਹੈ। ਉੱਥੇ ਹੀ ਮੰਗਲਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ 4, 47, 68, 172 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 37 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 3,761 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.73 ਫ਼ੀਸਦੀ ਉੱਤੇ ਬਣਿਆ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 42, 00, 079 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.88 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.81 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,23, 885 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1, 96, 796 ਨਮੂਨੇ ਲਏ ਹਨ।

Coronavirus Update
ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲੇ 35 ਹਜ਼ਾਰ ਤੋਂ ਪਾਰ, 24 ਘੰਟੇ ਅੰਦਰ ਪੰਜਾਬ 'ਚ ਕੋਰੋਨਾ ਨਾਲ 2 ਮੌਤਾਂ, 100 ਤੋਂ ਵੱਧ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 187 ਨਵੇਂ ਮਾਮਲੇ ਦਰਜ ਹੋਏ ਤੇ ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ 1-1 ਕੋਰੋਨਾ ਪੀਰਤ ਮਰੀਜ਼ ਦੀ ਮੌਤ ਹੋ ਗਈ ਹੈ। ਕੋਰੋਨਾ ਪੀੜਤਾ ਵਿੱਚ ਮੋਹਾਲੀ ਤੋਂ 49, ਜਲੰਧਰ-22, ਲੁਧਿਆਣਾ-21, ਪਠਾਨਕੋਟ-02, ਅੰਮ੍ਰਿਤਸਰ-11, ਬਰਨਾਲਾ-01, ਹੁਸ਼ਿਆਰਪੁਰ-09, ਪਟਿਆਲਾ-17, ਮੁਕਤਸਰ ਸਾਹਿਬ-5, ਸੰਗਰੂਰ-4, ਬਠਿੰਡਾ-12, ਨਵਾਂ ਸ਼ਹਿਰ-5, ਫਿਰੋਜ਼ਪੁਰ-8, ਗੁਰਦਾਸਪੁਰ-14, ਫਰੀਦਕੋਟ-6, ਮੋਗਾ-1 ਅਤੇ ਫਾਜ਼ਿਲਕਾ ਤੋਂ 9 ਕੋਰੋਨਾ ਦੇ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 5.61 ਫੀਸਦੀ ਦਰਜ ਹੋਈ ਹੈ। ਉੱਥੇ ਹੀ, 15 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 5 ਹੀ ਹਾਲਤ ਗੰਭੀਰ ਬਣੀ ਹੋਈ ਹੈ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 63 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-3, ਬਠਿੰਡਾ-7, ਫਤਿਹਗੜ੍ਹ ਸਾਹਿਬ-4, ਗੁਰਦਾਸਪੁਰ-1, ਜਲੰਧਰ-2, ਕਪੂਰਥਲਾ-1, ਲੁਧਿਆਣਾ-11, ਮਾਨਸਾ-1, ਮੋਗਾ-2, ਮੁਕਤਸਰ-5, ਪਟਿਆਲਾ-1, ਮੋਹਾਲੀ-22 ਅਤੇ ਤਰਨਤਾਰਨ ਤੋਂ 1 ਕੋਰੋਨਾਵਾਇਰਸ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲ ਚੁੱਕੀ ਹੈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 11 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 87, 251 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 786 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,527 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 938 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: Daily Hukamnama 12 April : ਬੁੱਧਵਾਰ, ੩੦ ਚੇਤ, ੧੨ ਅਪ੍ਰੈਲ, ੨੦੨੩ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.