ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਵਾਇਰਸ ਦੇ 120 ਮਾਮਲੇ ਦਰਜ, ਪੰਜਾਬ ਵਿੱਚ ਨਹੀਂ ਆਇਆ ਕੋਈ ਨਵਾਂ ਮਾਮਲਾ

author img

By

Published : Jun 15, 2023, 7:25 AM IST

Coronavirus Update
Coronavirus Update

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 120 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਦਰਜ ਨਹੀਂ ਹੋਇਆ।

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 120 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 080 ਹੋ ਚੁੱਕੇ ਹਨ। 120 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਮਗਰੋਂ ਕੋਰੋਨਾ ਦੇ ਕੁੱਲ ਐਕਟਿਵ 2, 148 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 220 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 59, 040 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 892 ਹੀ ਹੈ, ਕੋਰੋਨਾ ਨਾਲ ਨਵੀਂ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 469 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਨਹੀ ਆਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 11 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ ਹੈ, ਜੋ ਕਿ ਮੋਗਾ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 2,217 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2,069 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 14 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 613 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 11 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 036 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.