ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਵਾਇਰਸ ਦੇ 186 ਮਾਮਲੇ ਦਰਜ, ਪੰਜਾਬ ਵਿੱਚ 1 ਨਵਾਂ ਕੇਸ

author img

By

Published : Jun 11, 2023, 7:06 AM IST

Coronavirus Update
Coronavirus Update

Coronavirus Update: ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 186 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ ਇੱਕ ਹੀ ਨਵਾਂ ਕੇਸ ਦਰਜ ਹੋਇਆ ਹੈ।

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 186 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 992, 648 ਹੋ ਚੁੱਕੇ ਹਨ। 186 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਮਗਰੋਂ ਕੋਰੋਨਾ ਦੇ ਕੁੱਲ ਐਕਟਿਵ 2, 501 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 240 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 58, 259 ਰਿਕਵਰੀਆਂ ਦਰਜ ਹੋਈਆਂ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 888 ਹੋ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 99 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 781 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇਕ ਹੀ ਮਰੀਜ਼ ਸਾਹਮਣੇ ਆਇਆ ਹੈ, ਜੋ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.05 ਫੀਸਦੀ ਦਰਜ ਹੋਈ ਹੈ। ਉੱਥੇ ਹੀ, 1 ਮਰੀਜ ਆਕਸੀਜਨ ਸਪੋਰਟ 'ਤੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ 22 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸ਼ਨੀਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਕੇ ਕੁੱਲ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ ਹੈ। ਕੋਰੋਨਾ ਜਾਂਚ ਲਈ 2,075 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2,076 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 10 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 609 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 22 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 021 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.