ETV Bharat / bharat

Coronavirus Update : ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 16 ਹਜ਼ਾਰ ਤੋਂ ਪਾਰ, ਪੰਜਾਬ 'ਚ 300 ਤੋਂ ਵੱਧ ਕੋਰੋਨਾ ਐਕਟਿਵ ਕੇਸ

author img

By

Published : Apr 2, 2023, 9:08 AM IST

Coronavirus Update : ਪਿਛਲੇ 24 ਘੰਟਿਆਂ ਵਿੱਚ ਭਾਰਤ 'ਚ ਕੋਰੋਨਾਵਾਇਰਸ ਦੇ ਕੁੱਲ 16, 354 ਐਕਟਿਵ ਮਾਮਲੇ ਦਰਜ ਹੋਏ। ਦੂਜੇ ਪਾਸੇ, ਪੰਜਾਬ ਵਿੱਚ ਕੋਰੋਨਾਵਾਇਰਸ ਦੇ ਸ਼ਨੀਵਾਰ ਨੂੰ 59 ਨਵੇਂ ਮਾਮਲੇ ਦਰਜ ਹੋਏ, ਜਦਕਿ 332 ਕੋਰੋਨਾ ਮਾਮਲੇ ਐਕਟਿਵ ਦਰਜ ਹੋਏ ਹਨ।

Coronavirus Update
Coronavirus Update

ਨਵੀਂ ਦਿੱਲੀ / ਪੰਜਾਬ : ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ। ਭਾਰਤ ਵਿੱਚ ਕੋਵਿਡ-19 ਦੇ 2,993 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਸ਼ਨੀਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 18, 781 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 16 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,840 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਸ਼ਨੀਵਾਰ ਨੂੰ 7 ਮੌਤਾਂ ਦਰਜ ਹੋਈਆਂ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.77 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 71, 551 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.09 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.03 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,09,015 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,43, 364 ਨਮੂਨੇ ਲਏ ਹਨ।

Coronavirus Update
Coronavirus Update : ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 16 ਹਜ਼ਾਰ ਤੋਂ ਪਾਰ, ਪੰਜਾਬ 'ਚ 300 ਤੋਂ ਵੱਧ ਕੋਰੋਨਾ ਐਕਟਿਵ ਕੇਸ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 59 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਜਲੰਧਰ-13, ਮੋਹਾਲੀ-12, ਰੋਪੜ-8, ਅੰਮ੍ਰਿਤਸਰ-7, ਲੁਧਿਆਣਾ-04, ਹੁਸ਼ਿਆਰਪੁਰ-3, ਮਾਨਸਾ-2, ਬਠਿੰਡਾ-2, ਰੋਪੜ-3, ਪਟਿਆਲਾ-4, ਗੁਰਦਾਸਪੁਰ-1, ਫਤਹਿਗੜ੍ਹ ਸਾਹਿਬ-1, ਮੋਗਾ-1, ਸੰਗਰੂਰ-1 ਅਤੇ ਪਠਾਨਕੋਟ-1 ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.71 ਫੀਸਦੀ ਦਰਜ ਹੋਈ ਹੈ। ਪੰਜ ਮਰੀਜ ਆਕਸੀਜਨ ਸਪੋਰਟ 'ਤੇ ਹਨ। ਉੱਥੇ ਹੀ ਤਿੰਨ ਹੋਰ ਮਰੀਜ਼, ਜੋ ਕਿ ਵੈਂਟੀਲੇਟਰ ਉੱਤੇ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 18 ਮਰੀਜ਼ ਹੀ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਚੋਂ ਮੋਹਾਲੀ-3, ਜਲੰਧਰ-2, ਲੁਧਿਆਣਾ-1, ਬਠਿੰਡਾ-1, ਪਠਾਨਕੋਟ-1, ਪਟਿਆਲਾ-6 ਅਤੇ ਰੋਪੜ-1 ਤੋਂ ਕੋਰੋਨਾਵਾਇਰਸ ਪੀੜਤ ਸਿਹਤਯਾਬ ਹੋ ਕੇ ਵਾਪਸ ਘਰ ਪਰਤ ਚੁੱਕੇ ਹਨ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 01 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 263 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 332 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,518 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 413 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ: World Autism Day: ਕਲਪਨਾ ਦੀ ਦੁਨੀਆਂ 'ਚ ਗੁਆਚੇ ਰਹਿੰਦੇ ਨੇ ਆਟੀਸਟਿਕ ਬੱਚੇ, ਕੀ ਹੈ ਆਟੀਜ਼ਮ ਬਿਮਾਰੀ, ਵੇਖੋ ਖਾਸ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.