ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 163 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ

author img

By

Published : Jan 9, 2023, 7:43 AM IST

Coronavirus Update, India Punjab Corona Update, Coronavirus in India
Coronavirus Update

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ (Today Corona Case in India) ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 163 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 163 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 4,46,79,924 ਹੋ ਗਈ ਹੈ। ਕੁੱਲ ਐਕਟਿਵ ਕੇਸ 2,423 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 247 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਹੋਈ ਹੈ।



ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 1,56,040 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 247 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ (deaths with Corona in India) ਮੌਤ ਦਰ 1.19 ਫੀਸਦੀ ਹੈ।




ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,146,781 ਹੋ (Corona Recovery Rate in India) ਗਈ ਹੈ, ਜਦਕਿ ਮੌਤ ਦਰ 0.19 ਫ਼ੀਸਦੀ 'ਤੇ ਬਣੀ ਹੋਈ ਹੈ।


ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




Coronavirus Update, India Punjab Corona Update, Coronavirus in India
ਭਾਰਤ ਵਿੱਚ ਕੋਰੋਨਾ ਦੇ 163 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 33 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।



ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ 'ਚ ਸਿਰਫ਼ 02 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 33 ਹਨ। ਕੋਰੋਨਾ ਨਾਲ ਪੰਜਾਬ ਵਿੱਚ ਐਤਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।



ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਐਤਵਾਰ ਨੂੰ ਅੰਮ੍ਰਿਤਸਰ ਤੋਂ 2 ਅਤੇ ਜਲੰਧਰ ਤੋਂ ਇਕ ਮਰੀਜ਼ ਠੀਕ ਹੋ ਕੇ ਘਰ ਪਰਤਿਆ ਹੈ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਐਤਵਾਰ ਨੂੰ ਜਲੰਧਰ ਤੋਂ ਹੀ 2 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ (Corona Virus Case in India Punjabi) ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.04 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।




1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ 8 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,476 ਹੋ ਗਈ ਹੈ, ਇਸ ਤੋਂ ਇਲਾਵਾ 33 ਐਕਟਿਵ (Deaths with a corona in Punjab) ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,930 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।





ਇਸ ਤੋਂ ਇਲਾਵਾਂ ਭਾਰਤ ਸਰਕਾਰ ਵੱਲੋਂ ਭਾਰਤ ਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬੱਚ ਰਹਿਣ ਦੀ ਅਪੀਲ ਕੀਤੀ ਹੈ।

  • ਚੀਨ ਤੇ ਜਾਪਾਨ 'ਚ ਕੋਰੋਨਾ ਦੇ ਵਧੇ ਮਾਮਲੇ, ਅਲਰਟ ਮੋਡ 'ਤੇ ਭਾਰਤ ਸਰਕਾਰ
  • ਕੇਂਦਰ ਦੀ ਦੇਸ਼ਵਾਸੀਆਂ ਨੂੰ ਅਪੀਲ, ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰੋ
  • ਮਾਸਕ ਤੇ ਸੋਸ਼ਲ ਦੂਰੀ ਨੂੰ ਲੈਕੇ ਗੰਭੀਰ ਹੋਣ ਤੇ ਜਾਗਰੂਕਤਾ ਵਧਾਉਣ ਦੀ ਅਪੀਲ
  • ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਜਾਂ ਜੇਕਰ ਜਾ ਰਹੇ ਹੋ ਤਾਂ ਸਾਵਧਾਨੀਆਂ ਵਰਤਨੀਆਂ ਲਾਜ਼ਮੀ

ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਫ਼ਿਰੋਜ਼ਪੁਰ ਦੇ ਨੌਜਵਾਨ ਦੀ ਮੌਤ

etv play button
ETV Bharat Logo

Copyright © 2024 Ushodaya Enterprises Pvt. Ltd., All Rights Reserved.