ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 170 ਨਵੇਂ ਮਾਮਲੇ, ਜਦਕਿ ਪੰਜਾਬ 'ਚ 08 ਨਵੇਂ ਮਾਮਲੇ ਦਰਜ

author img

By

Published : Jan 10, 2023, 8:18 AM IST

Coronavirus Update
Coronavirus Update

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ (Corona Update in India and Punjab) ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 170 ਨਵੇਂ ਮਾਮਲੇ, ਜਦਕਿ ਪੰਜਾਬ 'ਚ 08 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 170 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,355 ਹੋ ਗਈ ਹੈ। ਕੁੱਲ ਐਕਟਿਵ ਕੇਸ 2,371 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 221 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 85,282 ਨਮੂਨਿਆਂ ਦੀ ਜਾਂਚ ਕੀਤੀ (Coronavirus Positive Case In India) ਗਈ। ਪਿਛਲੇ 24 ਘੰਟਿਆ ਵਿੱਚ 221 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,147,002 ਹੋ ਗਈ ਹੈ, ਜਦਕਿ ਮੌਤ ਦਰ 1 ਫ਼ੀਸਦੀ 'ਤੇ ਬਣੀ ਹੋਈ ਹੈ।

ਮੰਤਰਾਲੇ ਦੀ ਵੈੱਬਸਾਈਟ ਦੇ (Corona Recovery Rate in India) ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.13 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update, Corona Update in India and Punjab
ਭਾਰਤ ਵਿੱਚ ਕੋਰੋਨਾ ਦੇ 170 ਨਵੇਂ ਮਾਮਲੇ, ਜਦਕਿ ਪੰਜਾਬ 'ਚ 08 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਸੋਮਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 39 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ 'ਚ ਸਿਰਫ਼ 08 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 39 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਸੋਮਵਾਰ ਨੂੰ ਅੰਮ੍ਰਿਤਸਰ ਤੋਂ 2 ਅਤੇ ਗੁਰਦਾਸਪੁਰ ਤੋਂ ਇਕ ਮਰੀਜ਼ ਠੀਕ ਹੋ ਕੇ ਘਰ ਪਰਤਿਆ ਹੈ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸੋਮਵਾਰ ਨੂੰ ਅੰਮ੍ਰਿਤਸਰ ਤੋਂ 2, ਮੋਹਾਲੀ ਤੋਂ 2, ਬਠਿੰਡਾ ਤੋਂ 1, ਫਿਰੋਜ਼ਪੁਰ ਤੋਂ 1, ਲੁਧਿਆਣਾ ਤੋਂ 1 ਅਤੇ ਪਟਿਆਲਾ ਤੋਂ 1 (Deaths with a corona in Punjab) ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.04 ਫੀਸਦੀ ਹੈ, ਜਦਕਿ ਮੌਤ ਦਰ 2.46% ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 9 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,485 ਹੋ ਗਈ ਹੈ, ਇਸ ਤੋਂ ਇਲਾਵਾ 39 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,933 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਸ ਤੋਂ ਇਲਾਵਾਂ ਭਾਰਤ ਸਰਕਾਰ ਵੱਲੋਂ ਭਾਰਤ ਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬੱਚ ਰਹਿਣ ਦੀ ਅਪੀਲ ਕੀਤੀ ਹੈ।

  • ਚੀਨ ਤੇ ਜਾਪਾਨ 'ਚ ਕੋਰੋਨਾ ਦੇ ਵਧੇ ਮਾਮਲੇ, ਅਲਰਟ ਮੋਡ 'ਤੇ ਭਾਰਤ ਸਰਕਾਰ
  • ਕੇਂਦਰ ਦੀ ਦੇਸ਼ਵਾਸੀਆਂ ਨੂੰ ਅਪੀਲ, ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰੋ
  • ਮਾਸਕ ਤੇ ਸੋਸ਼ਲ ਦੂਰੀ ਨੂੰ ਲੈਕੇ ਗੰਭੀਰ ਹੋਣ ਤੇ ਜਾਗਰੂਕਤਾ ਵਧਾਉਣ ਦੀ ਅਪੀਲ
  • ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਜਾਂ ਜੇਕਰ ਜਾ ਰਹੇ ਹੋ ਤਾਂ ਸਾਵਧਾਨੀਆਂ ਵਰਤਨੀਆਂ ਲਾਜ਼ਮੀ

ਨਵੇਂ ਵੈਰੀਅੰਟ ਦਾ ਵਧਿਆ ਖ਼ਤਰਾ: ਭਾਰਤ 'ਚ ਕੋਰੋਨਾ ਦੇ ਨਵੇਂ ਸਬ-ਵੇਰੀਐਂਟ ਮਿਲਣ ਕਾਰਨ ਇਨਫੈਕਸ਼ਨ ਫੈਲਣ ਦਾ ਖਤਰਾ ਵਧਦਾ ਜਾ ਰਿਹਾ ਹੈ। INSACOG ਦੇ ਸਹਿ-ਚੇਅਰਮੈਨ ਡਾ.ਐਨ.ਕੇ. ਅਰੋੜਾ ਮੁਤਾਬਕ ਪਿਛਲੇ ਇੱਕ ਸਾਲ ਵਿੱਚ ਦੇਸ਼ ਵਿੱਚ ਓਮਾਈਕਰੋਨ ਦੇ 300 ਸਬ-ਵੇਰੀਐਂਟ ਪਾਏ ਗਏ ਹਨ। ਹਾਲਾਂਕਿ, ਇਨ੍ਹਾਂ ਵਿੱਚੋਂ ਇੱਕ ਵੀ ਸਾਡੇ ਲਈ ਵੱਡਾ ਖ਼ਤਰਾ ਸਾਬਤ (Omicron XBB 15 case in India) ਨਹੀਂ ਹੋਇਆ। ਅਜਿਹਾ ਭਾਰਤੀਆਂ ਵਿੱਚ ਹਰਡ ਇਮਿਊਨਿਟੀ ਦੇ ਵਿਕਾਸ ਕਾਰਨ ਹੋਇਆ ਹੈ।

ਇਹ ਵੀ ਪੜ੍ਹੋ: Love Rashifal: ਇਹ ਰਾਸ਼ੀ ਵਾਲੇ ਪਾਰਟਨਰ ਦੇਣਗੇ ਸਰਪ੍ਰਾਈਜ਼, ਜਾਣੋ ਅਪਣੀ ਰਾਸ਼ੀ ਮੁਤਾਬਕ ਲਵ ਲਾਈਫ

ETV Bharat Logo

Copyright © 2024 Ushodaya Enterprises Pvt. Ltd., All Rights Reserved.