ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 171 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ

author img

By

Published : Jan 12, 2023, 7:34 AM IST

Updated : Jan 12, 2023, 7:47 AM IST

Coronavirus Update
Coronavirus Update

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 171 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 121 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 4,46,80,386 ਹੋ ਗਈ ਹੈ। ਕੁੱਲ ਐਕਟਿਵ ਕੇਸ 2,342 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 148 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।



ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਬੁੱਧਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.09 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਕੋਵਿਡ -19 ਲਈ 1,80,926 ਨਮੂਨਿਆਂ ਦੀ ਜਾਂਚ ਕੀਤੀ (Coronavirus Positive Case In India) ਗਈ। ਪਿਛਲੇ 24 ਘੰਟਿਆ ਵਿੱਚ 172 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।





ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,47,322 ਹੋ (Today Corona Case in India) ਗਈ ਹੈ, ਜਦਕਿ ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ।

ਮੰਤਰਾਲੇ ਦੀ ਵੈੱਬਸਾਈਟ ਦੇ (Corona Recovery Rate in India) ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,14,63,312 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update
ਭਾਰਤ ਵਿੱਚ ਕੋਰੋਨਾ ਦੇ 171 ਨਵੇਂ ਮਾਮਲੇ, ਜਦਕਿ ਪੰਜਾਬ 'ਚ 05 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 38 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।





ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ:
ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ (Corona Case in Punjab) ਪੰਜਾਬ 'ਚ ਸਿਰਫ਼ 05 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 38 ਹਨ। ਕੋਰੋਨਾ ਨਾਲ ਪੰਜਾਬ ਵਿੱਚ ਬੁੱਧਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।




ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਬੁੱਧਵਾਰ ਨੂੰ ਕੁੱਲ 8, ਜਿਨ੍ਹਾਂ ਚੋ ਬਠਿੰਡਾ ਤੋਂ 1, ਮੁਕਤਸਰ ਸਾਹਿਬ ਤੋਂ 3, ਲੁਧਿਆਣਾ ਤੋਂ 1, ਮਾਨਸਾ ਤੋਂ 1 ਅਤੇ ਗੁਰਦਾਸਪੁਰ ਤੋਂ 2 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।




ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਬੁੱਧਵਾਰ ਨੂੰ ਅੰਮ੍ਰਿਤਸਰ ਤੋਂ 1, ਜਲੰਧਰ ਤੋਂ 1, ਬਠਿੰਡਾ ਤੋਂ 1, ਮੋਹਾਲੀ ਤੋਂ 1 ਅਤੇ ਗੁਰਦਾਸਪੁਰ ਤੋਂ 1 (Deaths with a corona in Punjab) ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.12 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।





1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ 11 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,495 ਹੋ ਗਈ ਹੈ, ਇਸ ਤੋਂ ਇਲਾਵਾ 38 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,944 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।



ਇਸ ਤੋਂ ਇਲਾਵਾਂ ਭਾਰਤ ਸਰਕਾਰ ਵੱਲੋਂ ਭਾਰਤ ਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬੱਚ ਰਹਿਣ ਦੀ ਅਪੀਲ ਕੀਤੀ ਹੈ।

  • ਚੀਨ ਤੇ ਜਾਪਾਨ 'ਚ ਕੋਰੋਨਾ ਦੇ ਵਧੇ ਮਾਮਲੇ, ਅਲਰਟ ਮੋਡ 'ਤੇ ਭਾਰਤ ਸਰਕਾਰ
  • ਕੇਂਦਰ ਦੀ ਦੇਸ਼ਵਾਸੀਆਂ ਨੂੰ ਅਪੀਲ, ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰੋ
  • ਮਾਸਕ ਤੇ ਸੋਸ਼ਲ ਦੂਰੀ ਨੂੰ ਲੈਕੇ ਗੰਭੀਰ ਹੋਣ ਤੇ ਜਾਗਰੂਕਤਾ ਵਧਾਉਣ ਦੀ ਅਪੀਲ
  • ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਜਾਂ ਜੇਕਰ ਜਾ ਰਹੇ ਹੋ ਤਾਂ ਸਾਵਧਾਨੀਆਂ ਵਰਤਨੀਆਂ ਲਾਜ਼ਮੀ

ਇਹ ਵੀ ਪੜ੍ਹੋ: ਪੰਜਾਬ 'ਚ ਭਾਰਤ ਜੋੜੋ ਯਾਤਰਾ ਦਾ ਦੂਜਾ ਦਿਨ, ਕੱਦੋ ਚੌਂਕ ਤੋਂ ਸ਼ੁਰੂ ਹੋਵੇਗੀ ਪੈਦਲ ਯਾਤਰਾ

Last Updated :Jan 12, 2023, 7:47 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.