ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 79 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ

author img

By

Published : Jan 18, 2023, 7:13 AM IST

Coronavirus Update : ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਠੱਲ੍ਹ ਪਈ ਵੀ (India Punjab Corona Update) ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 79 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

India Punjab Corona Update
India Punjab Corona Update

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 79 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,233 ਹੋ ਗਈ ਹੈ। ਕੁੱਲ ਐਕਟਿਵ ਕੇਸ 2,035 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 163 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।



ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.05 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.09 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,63,342 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 163 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।





ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,48,472 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,17,56, 888 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।





India Punjab Corona Update
Coronavirus Update: ਭਾਰਤ ਵਿੱਚ ਕੋਰੋਨਾ ਦੇ 79 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਇਸੇ ਤਹਿਤ ਪੰਜਾਬ ਵਿੱਚ ਵੀ ਕੋਰੋਨਾ ਕੇਸਾਂ ਦੇ ਅੰਕੜਿਆਂ ਵਿੱਚ ਕਮੀ ਆ ਰਹੀ ਹੈ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 29 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।





ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ 'ਚ ਸਿਰਫ਼ 02 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 29 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।




ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਮੰਗਲਵਾਰ ਨੂੰ ਸਿਰਫ਼ ਅੰਮ੍ਰਿਤਸਰ ਤੋਂ 2 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਵਾਪਸ ਘਰ ਪਰਤੇ ਹਨ। ਉੱਥੇ ਹੀ, ਸੋਮਵਾਰ ਨੂੰ ਕੁੱਲ 10, ਜਿਨ੍ਹਾਂ ਚੋ ਅੰਮ੍ਰਿਤਸਰ ਤੋਂ 1, ਜਲੰਧਰ ਤੋਂ 1, ਫਿਰੋਜ਼ਪੁਰ ਤੋਂ 1, ਮੁਕਤਸਰ ਸਾਹਿਬ ਤੋਂ 4, ਮੋਹਾਲੀ ਤੋਂ 2 ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੋਂ 1 ਮਰੀਜ਼ ਠੀਕ ਹੋ ਕੇ ਘਰ ਪਰਤੇ ਸੀ।





ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਮੰਗਲਵਾਰ ਨੂੰ ਮੁਕਤਸਰ ਸਾਹਿਬ ਤੋਂ 1 ਅਤੇ ਬਠਿੰਡਾ ਤੋਂ 1 ਕੋਰੋਨਾ ਵਾਇਰਸ ਪਾਜ਼ੀਟਿਵ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.06 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।




1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ 17 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 518 ਹੋ ਗਈ ਹੈ, ਇਸ ਤੋਂ ਇਲਾਵਾ 29 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,976 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।



ਇਹ ਵੀ ਪੜ੍ਹੋ: Corona Prevention: ਡੀਜੀਸੀਆਈ ਨੇ ਕੋਵੈਕਸ ਦੀ 'ਹੇਟਰੋਲੋਗਸ ਬੂਸਟਰ ਡੋਜ਼' ਨੂੰ ਦਿੱਤੀ ਮਨਜ਼ੂਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.