Coronavirus Update: ਭਾਰਤ ਵਿੱਚ ਕੋਰੋਨਾ ਦੇ 130 ਨਵੇਂ ਮਾਮਲੇ, ਇੱਕ ਮੌਤ, ਜਦਕਿ ਪੰਜਾਬ 'ਚ 12 ਨਵੇਂ ਮਾਮਲੇ ਦਰਜ

author img

By

Published : Jan 22, 2023, 6:29 AM IST

Corona Update India Punjab, Today Corona Case in India

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਠੱਲ੍ਹ ਪਈ ਵੀ ਨਜ਼ਰ ਆ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 130 ਨਵੇਂ ਮਾਮਲੇ, ਜਦਕਿ ਪੰਜਾਬ 'ਚ 12 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 130 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,781 ਹੋ ਗਈ ਹੈ। ਕੁੱਲ ਐਕਟਿਵ ਕੇਸ 1,940 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 135 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.08 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ -19 ਲਈ 1,59,607 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 135 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,49, 111 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,24, 21, 113 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Corona Update India Punjab, Today Corona Case in India
Coronavirus Update: ਭਾਰਤ ਵਿੱਚ ਕੋਰੋਨਾ ਦੇ 130 ਨਵੇਂ ਮਾਮਲੇ, ਇੱਕ ਮੌਤ, ਜਦਕਿ ਪੰਜਾਬ 'ਚ 12 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 49 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਸਿਰਫ਼ 12 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 49 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ 1, ਬਠਿੰਡਾ ਤੋਂ ਇੱਕ ਅਤੇ ਪਠਾਨਕੋਟ ਤੋਂ 1 ਮਰੀਜ਼ ਹੀ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਵਾਪਸ ਘਰ ਪਰਤਿਆ ਹੈ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸ਼ਨੀਵਾਰ ਨੂੰ ਮੁਕਤਸਰ ਸਾਹਿਬ ਤੋਂ ਹੀ ਕੋਰੋਨਾ ਵਾਇਰਸ ਦੇ 11 ਮਾਮਲੇ ਅਤੇ ਅੰਮ੍ਰਿਤਸਰ ਤੋਂ ਇਕ ਮਾਮਲਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.24 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ 21 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 549 ਹੋ ਗਈ ਹੈ, ਇਸ ਤੋਂ ਇਲਾਵਾ 49 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,987 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਤਿੰਨ ਨਾਬਾਲਿਗਾਂ ਨੇ ਕੀਤਾ ਅਪਾਹਜ ਲੜਕੀ ਨਾਲ ਗੈਂਗਰੇਪ, ਵੀਡੀਓ ਵੀ ਕਰ ਦਿੱਤੀ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.