ETV Bharat / bharat

Coronavirus Update : ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 74 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਮਾਮਲੇ ਦਰਜ

author img

By

Published : Feb 15, 2023, 7:30 AM IST

Coronavirus update India Punjab, Coronavirus
Coronavirus update India Punjab

Coronavirus Update : ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 74 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 02 ਨਵੇਂ ਪਾਜ਼ੀਟਿਵ ਮਾਮਲੇ ਆਏ ਹਨ।

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 74 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 274 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,818 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 93 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਮੰਗਲਵਾਰ ਨੂੰ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਮੰਗਲਵਾਰ ਨੂੰ ਰੋਜ਼ਾਨਾ ਲਾਗ ਦਰ 0.06 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.08 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 1, 27, 837 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 93 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।




ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 703 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63, 04, 495 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।




Coronavirus update India Punjab, Coronavirus
Coronavirus Update : ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 74 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਮਾਮਲੇ ਦਰਜ





ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਸਿਰਫ 02 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਹੁਸ਼ਿਆਰਪੁਰ ਤੋਂ 1 ਮਰੀਜ਼ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤਿਆ ਹੈ।



ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ : ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ, ਇੱਕ ਮੁਕਤਸਰ ਸਾਹਿਬ ਅਤੇ ਦੂਜਾ ਜਲੰਧਰ ਸਾਹਮਣੇ ਆਇਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 19 ਐਕਟਿਵ ਮਾਮਲੇ ਦਰਜ ਕੀਤੇ ਗਏ।



1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 15 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 615 ਹੋ ਗਈ ਹੈ। ਇਸ ਤੋਂ ਇਲਾਵਾ 19 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 082 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।


ਇਹ ਵੀ ਪੜ੍ਹੋ : Aaj Da Hukamnama : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.