ETV Bharat / bharat

Coronavirus Update : ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 101 ਨਵੇਂ ਮਾਮਲੇ, 2 ਮੌਤਾਂ, ਜਾਣੋ ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਸਥਿਤੀ

author img

By

Published : Feb 16, 2023, 7:06 AM IST

Coronavirus Update, Coronavirus, Covid 19
Coronavirus Update

Coronavirus Update : ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 101 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਵੀ ਮਾਮਲਾ ਪਾਜ਼ੀਟਿਵ ਨਹੀਂ ਆਇਆ ਹੈ।

ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 101 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 376 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,823 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 94 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਬੁੱਧਵਾਰ ਨੂੰ ਕੋਰੋਨਾ ਨਾਲ 2 ਮੌਤਾਂ ਦਰਜ ਕੀਤੀਆਂ ਗਈਆਂ ਹਨ।




ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਬੁੱਧਵਾਰ ਨੂੰ ਰੋਜ਼ਾਨਾ ਲਾਗ ਦਰ 0.09 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.08 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ-19 ਲਈ 1, 25, 501 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 94 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।





ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 797 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63, 11, 547 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।





Coronavirus Update, Coronavirus, Covid 19
ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 101 ਨਵੇਂ ਮਾਮਲੇ, 2 ਮੌਤਾਂ, ਜਾਣੋ ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਸਥਿਤੀ






ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਮਾਮਲਾ ਨਹੀਂ ਦਰਜ ਹੋਇਆ। ਇੱਥੇ ਇਹ ਵੀ ਦੱਸ ਦਈਏ ਕਿ ਬੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 2 ਲੋਕ, ਮੋਗਾ ਤੋਂ 1 ਅਤੇ ਐਸਬੀਐਸ ਨਗਰ ਤੋਂ ਇੱਕ ਮਰੀਜ਼ ਹੀ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।



ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ : ਬੁੱਧਵਾਰ ਨੂੰ ਕੋਰੋਨਾ ਵਾਇਰਸ ਦਾ ਇੱਕ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 17 ਐਕਟਿਵ ਮਾਮਲੇ ਦਰਜ ਕੀਤੇ ਗਏ।


1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 16 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 615 ਹੋ ਗਈ ਹੈ। ਇਸ ਤੋਂ ਇਲਾਵਾ 17 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 084 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: Aaj Da Hukamnama : ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.