ETV Bharat / bharat

ਦਿੱਲੀ 'ਚ ਮਿਲੀ 8 ਸਾਲਾ ਬੱਚੀ ਦੀ ਲਾਸ਼, ਕਤਲ ਤੋਂ ਪਹਿਲਾਂ ਬਲਾਤਕਾਰ ਦਾ ਸ਼ੱਕ

author img

By

Published : Oct 8, 2022, 7:18 PM IST

Updated : Oct 8, 2022, 9:11 PM IST

ਉੱਤਰੀ ਦਿੱਲੀ 'ਚ ਲਾਪਤਾ 8 ਸਾਲਾ ਬੱਚੀ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ (dead body of missing eight year old girl found) 'ਚ ਸਨਸਨੀ ਫੈਲ ਗਈ ਹੈ। ਪਰਿਵਾਰ ਨੇ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਲੜਕੀ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਹੈ।

dead body of missing eight year old girl found
dead body of missing eight year old girl found

ਨਵੀਂ ਦਿੱਲੀ: ਉੱਤਰੀ ਬਾਹਰੀ ਦਿੱਲੀ ਦੇ ਨਰੇਲਾ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਅੱਠ ਸਾਲ ਦੀ ਮਾਸੂਮ ਬੱਚੀ ਦੀ ਲਾਸ਼ (dead body of missing eight year old girl found) ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਬੱਚੀ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਪੁਲਿਸ ਨੂੰ ਅੱਠ ਸਾਲ ਦੀ ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਲੱਭਣ ਲਈ ਆਲੇ-ਦੁਆਲੇ ਦੇ ਸਾਰੇ ਸੀਸੀਟੀਵੀ ਕੈਮਰੇ ਖੰਗਾਲੇ, ਜਿਸ ਦੀ ਇਕ ਫੁਟੇਜ 'ਚ ਬੱਚੀ ਨੂੰ ਇਕ ਆਦਮੀ ਨਾਲ ਦੇਖਿਆ ਗਿਆ।

dead body of missing eight year old girl found

ਸੀਸੀਟੀਵੀ ਤੋਂ ਸੁਰਾਗ ਮਿਲਣ ’ਤੇ ਪੁਲਿਸ ਨੇ ਬਿਨ੍ਹਾਂ ਦੇਰੀ ਕੀਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਨੌਜਵਾਨ ਦੇ ਕਹਿਣ 'ਤੇ ਇਕ ਪਾਰਕ 'ਚੋਂ ਲੜਕੀ ਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਲਾਪਤਾ ਹੋਣ ਦੇ ਮਾਮਲੇ ਵਿੱਚ ਕਤਲ ਦੀਆਂ ਧਾਰਾਵਾਂ ਜੋੜ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਦੀ ਲੜਕੀ ਦੇ ਭਰਾ ਨਾਲ ਲੜਾਈ ਹੋਈ ਸੀ। ਬਦਲਾ ਲੈਣ ਲਈ ਉਸ ਨੇ ਪਹਿਲਾਂ ਲੜਕੀ ਨੂੰ ਅਗਵਾ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਬਲਾਤਕਾਰ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ ਪਰ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਲੜਕੀ ਦੀ ਲਾਸ਼ ਦੀ ਹਾਲਤ ਦੇ ਆਧਾਰ 'ਤੇ ਲੜਕੀ ਨਾਲ ਵੀ ਬਲਾਤਕਾਰ ਕੀਤਾ ਗਿਆ ਹੈ। ਪੁਲਸ ਮੁਤਾਬਕ ਬਾਕੀ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੋਵੇਗਾ। ਫਿਲਹਾਲ ਥਾਣਾ ਨਰੇਲਾ ਦੀ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ।

ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਭੇਜਿਆ ਨੋਟਿਸ: ਦਿੱਲੀ ਮਹਿਲਾ ਕਮਿਸ਼ਨ (DCW) ਨੇ ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਮੰਗੀ ਹੈ। ਦਰਅਸਲ, ਲੜਕੀ ਦੀ ਵੱਡੀ ਭੈਣ ਨੇ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਭੈਣ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਕਤਲ ਕਰ ਦਿੱਤਾ ਗਿਆ ਅਤੇ ਉਸ ਦਾ ਸਿਰ ਵੀ ਪੱਥਰਾਂ ਨਾਲ ਕੁਚਲਿਆ ਗਿਆ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕਿਹਾ ਕਿ 8 ਸਾਲ ਦੀ ਬੱਚੀ ਦਾ ਕਤਲ ਕੀਤਾ ਗਿਆ ਸੀ ਅਤੇ ਉਸ ਦੇ ਸਿਰ 'ਤੇ ਪੱਥਰਾਂ ਨਾਲ ਬੇਰਹਿਮੀ ਨਾਲ ਵਾਰ ਕੀਤਾ ਗਿਆ ਸੀ। ਇਹ ਕਾਫ਼ੀ ਮੰਦਭਾਗਾ ਹੈ। ਪੁਲਿਸ ਤੋਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਮੰਗੀ ਗਈ ਹੈ।

ਇਹ ਵੀ ਪੜ੍ਹੋ:- ਪਸੰਦੀਦਾ YouTuber ਦੀ ਭਾਲ ਵਿੱਚ ਪੰਜਾਬ ਤੋਂ ਸਾਈਕਲ ਉੱਤੇ ਦਿੱਲੀ ਆਇਆ 13 ਸਾਲਾ ਲੜਕਾ

Last Updated : Oct 8, 2022, 9:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.