ETV Bharat / bharat

ਕੇਜਰੀਵਾਲ ਕੋਰੋਨਾ ਪਾਜ਼ੀਟਿਵ, ਆਪ ਦੀ ਪੰਜਾਬ ਲੀਡਰਸ਼ਿੱਪ ’ਤੇ ਮੰਡਰਾਇਆ ਖਤਰਾ !

author img

By

Published : Jan 4, 2022, 9:06 AM IST

Updated : Jan 4, 2022, 2:34 PM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (ARVIND KEJRIWAL CORONA POSITIVE) ਆਈ ਹੈ। ਕੇਜਰੀਵਾਲ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਨਾਲ ਹੀ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਉਨ੍ਹਾਂ ਵੱਲੋਂ ਕੀਤੀ ਗਈ ਹੈ।

ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ
ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਦੀ ਚਪੇਟ ਵਿੱਚ (ARVIND KEJRIWAL CORONA POSITIVE) ਆਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਪਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਬੀਅਤ ਵਿਗੜਨ ਕਾਰਨ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਸਾਵਧਾਨੀ ਵਜੋਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਧੜਾ ਧੜ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ ਇੰਨ੍ਹਾਂ ਰੈਲੀਆਂ ਵਿੱਚ ਕੇਜਰੀਵਾਲ ਨਾਲ ਆਪ ਦੀ ਸਮੁੱਚੀ ਲੀਡਰਸ਼ਿੱਪ ਦੇ ਨਾਲ ਨਾਲ ਵੱਡੀਆਂ ਗਿਣਤੀ ਵਿੱਚ ਲੋਕ ਸ਼ਾਮਿਲ ਹੁੰਦੇ ਹਨ। ਕੇਜਰੀਵਾਲ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਵੱਡਾ ਖਤਰਾ ਆਪ ਦੀ ਲੀਡਰਸ਼ਿੱਪ ਉੱਪਰ ਵੀ ਮੰਡਰਾਉਣ ਲੱਗਾ ਹੈ।

ਦੱਸ ਦਈਏ ਕਿ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਦੀ ਦੇਸ਼ ਲਈ ਖਤਰਾ ਬਣਿਆ ਹੋਇਆ ਹੈ। ਇਸਦੇ ਨਾਲ ਹੀ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਆਮ ਲੋਕਾਂ, ਸਿਆਸੀ ਲੀਡਰਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਬਾਲੀਵੁੱਡ ਹਸਤੀਆਂ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੀਆਂ ਹਨ। ਦੇਸ਼ ਮੁੜ ਤੋਂ ਲਾਕਡਾਊਨ ਦੀ ਸਥਿਤੀ ਵੱਲ ਵਧਦਾ ਜਾ ਰਿਹਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਦੇ ਵਿੱਚ 5 ਸੂਬਿਆਂ ਦੇ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ ਇਸ ਦੌਰਾਨ ਸਿਆਸੀ ਲੀਡਰ ਲਗਾਤਾਰ ਰੈਲੀਆਂ ਕਰ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਰੈਲੀਆਂ ਵਿੱਚ ਰੁੱਝੇ ਹੋਏ ਹਨ। 5 ਜਨਵਰੀ ਨੂੰ ਪੀਐਮ ਮੋਦੀ ਪੰਜਾਬ ਵਿੱਚ ਵੱਡੀ ਰੈਲੀ ਕਰ ਰਹੇ ਹਨ। ਮੋਦੀ ਦੀ ਫਿਰੋਜ਼ਪੁਰ ਵਿੱਚ ਰੈਲੀ ਨੂੰ ਲੈਕੇ ਭਾਜਪਾ ਕੇਂਦਰ ਦੀ ਲੀਡਰਸ਼ਿੱਪ ਤੋਂ ਲੈ ਪੰਜਾਬ ਭਾਜਪਾ ਰੈਲੀ ਦੀਆਂ ਤਿਆਰੀਆਂ ਕਰਨ ਵਿੱਚ ਰੁੱਝੀ ਹੋਈ ਹੈ। ਹੁਣ ਵੇਖਣਾ ਹੋਵੇਗਾ ਕਿ ਦੇਸ਼ ਵਿੱਚ ਵਧ ਰਹੇ ਇਸ ਕੋਰੋਨਾ ਦੇ ਖਤਰੇ ਵਿਚਾਲੇ ਮੋਦੀ ਪੰਜਾਬ ਵਿੱਚ ਰੈਲੀ ਕਰਨਗੇ ਜਾ ਨਹੀਂ ਇਹ ਆਪਣੇ ਆਪ ਵਿੱਚ ਵੱਡਾ ਸਵਾਲ ਹੈ।

ਕੇਜਰੀਵਾਲ ਦੇ ਪਾਜ਼ਟਿਵ ਆਉਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਅਤੇ ਰਿਪੋਰਟ ਨੈਗੇਟਿਵ ਆਉਣ ਸਬੰਧੀ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

  • ਮੇਰੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ… I have been tested negative for Covid.
    Thank you

    — Bhagwant Mann (@BhagwantMann) January 4, 2022 " class="align-text-top noRightClick twitterSection" data=" ">

ਕਾਂਗਰਸ ਆਗੂ ਅਲਕਾ ਲਾਂਬਾ ਵੱਲੋਂ ਸੀਐਮ ਚੰਨੀ ਨੂੰ ਕੋਰੋਨਾ ਟੈਸਟਿੰਗ ਕਰਵਾਉਣ ਦੀ ਗੱਲ ਕਹੀ ਗਈ ਹੈ।

  • जैसा की अभी दिल्ली के मुख्यमंत्री द्वारा जानकारी दी गई है कि वह कोरोना संक्रमित पाए गए हैं,
    ऐसे में पंजाब में वह जिनके भी संपर्क में आए उन्हें अपना टेस्ट करवाने की सलाह भी दे रहे हैं,
    मेरा पंजाब के मुख्यमंत्री @CHARANJITCHANNI जी निवेदन है #पंजाब में जल्द टेस्टिंग शुरू की जाए. pic.twitter.com/KKvQS6IzZR

    — Alka Lamba (@LambaAlka) January 4, 2022 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ 2022: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ

Last Updated :Jan 4, 2022, 2:34 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.