ETV Bharat / bharat

Rain in Delhi NCR: ਦਿੱਲੀ ਦੇ ਕਈ ਇਲਾਕਿਆਂ 'ਚ ਮੀਂਹ ਨਾਲ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਉਮੀਦ, ਪੰਜਾਬ 'ਚ ਵੀ ਛਾਏ ਬੱਦਲ

author img

By ETV Bharat Punjabi Team

Published : Nov 10, 2023, 8:30 AM IST

ਵੀਰਵਾਰ ਰਾਤ ਕਰੀਬ 3 ਵਜੇ ਦਿੱਲੀ-ਐੱਨ.ਸੀ.ਆਰ. ਦੇ ਕਈ ਹਿੱਸਿਆਂ 'ਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ। ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਤੋਂ ਪਹਿਲਾਂ ਦਿੱਲੀ-ਨੋਇਡਾ 'ਚ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ। ਉਧਰ ਪੰਜਾਬ ਸਮੇਤ ਚੰਡੀਗੜ੍ਹ 'ਚ ਵੀ ਬੱਦਲ ਛਾਏ ਹੋਏ ਹਨ।

WEATHER RECEIVES LIGHT RAIN
WEATHER RECEIVES LIGHT RAIN

ਨਵੀਂ ਦਿੱਲੀ: ਦਿੱਲੀ-ਐਨਸੀਆਰ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਦਿੱਲੀ, ਨੋਇਡਾ ਤੋਂ ਗਾਜ਼ੀਆਬਾਦ ਤੱਕ ਮੌਸਮ 'ਚ ਅਚਾਨਕ ਬਦਲਾਅ ਆਇਆ ਹੈ ਅਤੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ ਹੈ। ਵੱਧਦੇ ਪ੍ਰਦੂਸ਼ਣ ਦੇ ਵਿਚਕਾਰ ਵੀਰਵਾਰ ਰਾਤ ਨੂੰ ਦਿੱਲੀ-ਐਨਸੀਆਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ। ਮੀਂਹ ਕਾਰਨ ਜਿੱਥੇ ਇੱਕ ਪਾਸੇ ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵੀ ਵਧ ਗਈ ਹੈ। ਉਥੇ ਹੀ ਪੰਜਾਬ ਸਮਤੇ ਚੰਡੀਗੜ੍ਹ 'ਚ ਵੀ ਬੱਦਲ ਛਾਏ ਹੋਏ ਹਨ।

ਮੀਂਹ ਨਾਲ ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਉਮੀਦ: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਵੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਧਾਨੀ 'ਚ ਵੀਰਵਾਰ ਨੂੰ 24 ਘੰਟੇ ਦਾ ਔਸਤ AQI 437 ਸੀ, ਜੋ 'ਗੰਭੀਰ' ਸ਼੍ਰੇਣੀ 'ਚ ਆਉਂਦਾ ਹੈ। ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਇਹ ਬਾਰਿਸ਼ ਦਿੱਲੀ ਵਾਸੀਆਂ ਲਈ ਵਰਦਾਨ ਸਾਬਤ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਂਹ ਨਾਲ ਪ੍ਰਦੂਸ਼ਣ ਘਟੇਗਾ ਅਤੇ ਅਸਮਾਨ ਸਾਫ਼ ਹੋ ਜਾਵੇਗਾ, ਜਿਸ ਨਾਲ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ।

  • Air quality across Delhi continues to be in the 'Severe' category as per the Central Pollution Control Board (CPCB).

    AQI in Ashok Vihar at 462, in RK Puram at 461, in Punjabi Bagh at 460 and in ITO at 464 pic.twitter.com/4QyeawexL5

    — ANI (@ANI) November 10, 2023 " class="align-text-top noRightClick twitterSection" data=" ">

ਦਿੱਲੀ 'ਚ ਨਕਲੀ ਮੀਂਹ ਕਰਵਾਉਣ ਦੀ ਚੱਲ ਰਹੀ ਤਿਆਰੀ: ਜ਼ਿਕਰਯੋਗ ਹੈ ਕਿ ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ ਜਾਨਲੇਵਾ ਹੋ ਗਿਆ ਹੈ। ਸਿਰਫ਼ ਰਾਜਧਾਨੀ ਹੀ ਨਹੀਂ ਸਗੋਂ ਆਸਪਾਸ ਦੇ ਇਲਾਕਿਆਂ ਵਿੱਚ ਵੀ ਇਹੀ ਸਥਿਤੀ ਹੈ। ਇਸ ਤੋਂ ਬਚਣ ਲਈ ਸਰਕਾਰ ਨੇ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਸਕੂਲ ਬੰਦ ਹਨ ਅਤੇ 13 ਨਵੰਬਰ ਤੋਂ ਔਡ-ਈਵਨ ਨਿਯਮ ਲਾਗੂ ਕਰਨ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ। ਹਾਲਾਤ ਇੰਨੇ ਖ਼ਰਾਬ ਹਨ ਕਿ 20 ਜਾਂ 21 ਨਵੰਬਰ ਨੂੰ ਨਕਲੀ ਮੀਂਹ ਕਰਵਾਏ ਜਾਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਅਜਿਹੇ 'ਚ ਦਿੱਲੀ 'ਚ ਬਾਰਿਸ਼ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.