Wrestlers Protest: ਪੁਲਿਸ ਨੇ ਦੇਰ ਰਾਤ ਬਜਰੰਗ ਪੂਨੀਆ ਨੂੰ ਕੀਤਾ ਰਿਹਾਅ, ਕਿਹਾ- "ਅਗਲੀ ਰਣਨੀਤੀ ਜਲਦ ਕਰਾਂਗੇ ਤਿਆਰ"
Published: May 29, 2023, 9:04 AM

Wrestlers Protest: ਪੁਲਿਸ ਨੇ ਦੇਰ ਰਾਤ ਬਜਰੰਗ ਪੂਨੀਆ ਨੂੰ ਕੀਤਾ ਰਿਹਾਅ, ਕਿਹਾ- "ਅਗਲੀ ਰਣਨੀਤੀ ਜਲਦ ਕਰਾਂਗੇ ਤਿਆਰ"
Published: May 29, 2023, 9:04 AM
ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਐਤਵਾਰ ਨੂੰ ਸੰਸਦ ਭਵਨ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਹਿਰਾਸਤ 'ਚ ਲੈ ਲਿਆ ਗਿਆ। ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਅਤੇ ਵਿਨੇਸ਼ ਫੋਗਾਟ ਨੂੰ ਪਹਿਲਾਂ ਰਿਹਾਅ ਕੀਤਾ ਗਿਆ ਸੀ, ਜਦਕਿ ਬਜਰੰਗ ਪੂਨੀਆ ਨੂੰ ਦੇਰ ਰਾਤ ਰਿਹਾਅ ਕੀਤਾ ਗਿਆ ਸੀ।
ਨਵੀਂ ਦਿੱਲੀ : ਜੰਤਰ-ਮੰਤਰ ਤੋਂ ਹਿਰਾਸਤ 'ਚ ਲਏ ਗਏ ਪਹਿਲਵਾਨ ਬਜਰੰਗ ਪੂਨੀਆ ਨੂੰ ਦਿੱਲੀ ਪੁਲਸ ਨੇ ਐਤਵਾਰ ਰਾਤ ਕਰੀਬ 12 ਵਜੇ ਪੂਰਬੀ ਦਿੱਲੀ ਦੇ ਮਯੂਰ ਵਿਹਾਰ ਥਾਣੇ ਤੋਂ ਰਿਹਾਅ ਕਰ ਦਿੱਤਾ। ਪੁਲਸ ਹਿਰਾਸਤ 'ਚੋਂ ਰਿਹਾਅ ਹੋਣ ਤੋਂ ਬਾਅਦ ਬਜਰੰਗ ਪੂਨੀਆ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਘਰ ਜਾਣ ਦਾ ਕੋਈ ਮਤਲਬ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਕੀ ਪਹਿਲਵਾਨਾਂ ਨੂੰ ਮਿਲਣ ਤੋਂ ਬਾਅਦ ਅਸੀਂ ਸਾਰੇ ਮਿਲ ਕੇ ਫੈਸਲਾ ਕਰਾਂਗੇ ਕਿ ਅੱਗੇ ਕੀ ਕਰਨਾ ਹੈ। ਇਸ ਤੋਂ ਪਹਿਲਾਂ ਸਾਕਸ਼ੀ ਮਲਿਕ, ਸੰਗੀਤਾ ਫੋਗਾਟ ਅਤੇ ਵਿਨੇਸ਼ ਫੋਗਾਟ ਨੂੰ ਕਈ ਘੰਟਿਆਂ ਦੀ ਹਿਰਾਸਤ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।
ਨਵੀਂ ਸੰਸਦ ਭਵਨ ਦੇ ਉਦਘਾਟਨ 'ਚ ਇਕ ਦੋਸ਼ੀ ਨੇ ਹਿੱਸਾ ਲਿਆ : ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਸਾਬਕਾ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਮੌਜੂਦਗੀ 'ਤੇ ਬਜਰੰਗ ਪੂਨੀਆ ਨੇ ਕਿਹਾ ਕਿ ਇਹ ਦੇਸ਼ ਲਈ ਮੰਦਭਾਗਾ ਹੈ ਕਿ ਨਵੀਂ ਸੰਸਦ ਭਵਨ ਦੇ ਉਦਘਾਟਨ 'ਚ ਇਕ ਦੋਸ਼ੀ ਨੇ ਹਿੱਸਾ ਲਿਆ ਹੈ। ਦੱਸ ਦੇਈਏ ਕਿ ਐਤਵਾਰ ਦੁਪਹਿਰ ਬਜਰੰਗ ਪੂਨੀਆ ਨੂੰ ਦਿੱਲੀ ਪੁਲਿਸ ਨੇ ਜੰਤਰ-ਮੰਤਰ ਤੋਂ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਮਯੂਰ ਵਿਹਾਰ ਥਾਣੇ ਵਿੱਚ ਰੱਖਿਆ ਗਿਆ ਸੀ। ਸਾਰੇ ਪਹਿਲਵਾਨ ਨਵੇਂ ਸੰਸਦ ਭਵਨ ਵੱਲ ਮਾਰਚ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਪ੍ਰਦਰਸ਼ਨ 'ਚ ਸ਼ਾਮਲ ਪਹਿਲਵਾਨਾਂ 'ਤੇ FIR : ਬਜਰੰਗ ਪੂਨੀਆ ਨੇ ਕਿਹਾ ਕਿ ਦੋਸ਼ੀਆਂ ਖਿਲਾਫ FIR ਦਰਜ ਕਰਨ 'ਚ 7 ਦਿਨ ਲੱਗ ਗਏ ਅਤੇ ਖਿਡਾਰੀਆਂ 'ਤੇ FIR ਦਰਜ ਕਰਨ 'ਚ 7 ਘੰਟੇ ਵੀ ਨਹੀਂ ਲੱਗੇ। ਗੌਰਤਲਬ ਹੈ ਕਿ ਬਜਰੰਗ ਪੂਨੀਆ ਆਪਣੀਆਂ ਸਾਥੀ ਮਹਿਲਾ ਪਹਿਲਵਾਨਾਂ ਨਾਲ ਜੰਤਰ-ਮੰਤਰ 'ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਧਰਨੇ 'ਤੇ ਬੈਠੇ ਹਨ। ਉਨ੍ਹਾਂ ਦੀ ਮੰਗ ਹੈ ਕਿ ਜਿਨਸੀ ਸ਼ੋਸ਼ਣ ਦੇ ਦੋਸ਼ੀ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫਤਾਰ ਕੀਤਾ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਮਹਿਲਾ ਸਨਮਾਨ ਮਹਾਪੰਚਾਇਤ ਕਰਵਾਈ ਜਾਣੀ ਸੀ ਪਰ ਦਿੱਲੀ ਪੁਲਸ ਨੇ ਇਸ ਮਹਾਪੰਚਾਇਤ ਨੂੰ ਮਨਜ਼ੂਰੀ ਨਹੀਂ ਦਿੱਤੀ ਅਤੇ ਮਹਾਪੰਚਾਇਤ 'ਤੇ ਅੜੇ ਰਹੇ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ।
