ETV Bharat / bharat

Delhi Pollution: ਪ੍ਰਦੂਸ਼ਣ 'ਚ ਸੁਧਾਰ, ਦਿੱਲੀ ’ਚ ਮੁੜ ਖੁੱਲ੍ਹੇ ਸਕੂਲ

author img

By

Published : Dec 18, 2021, 9:14 AM IST

Updated : Dec 18, 2021, 9:35 AM IST

ਦਿੱਲੀ ’ਚ ਖੁੱਲ੍ਹੇ ਸਕੂਲ
ਦਿੱਲੀ ’ਚ ਖੁੱਲ੍ਹੇ ਸਕੂਲ

ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਹੌਲੀ-ਹੌਲੀ ਸੁਧਰ ਰਹੀ ਹੈ। ਇਸ ਦੇ ਨਾਲ ਹੀ ਅੱਜ ਤੋਂ ਦਿੱਲੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ 6ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ (DELHI SCHOOLS WILL REOPEN) ਦਿੱਤੇ ਹਨ।

ਨਵੀਂ ਦਿੱਲੀ: ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਹੌਲੀ-ਹੌਲੀ ਸੁਧਰ ਰਹੀ ਹੈ। ਦਿੱਲੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਨੇ ਅੱਜ ਤੋਂ ਛੇਵੀਂ ਜਮਾਤ ਤੋਂ ਉੱਪਰ ਦੇ ਸਕੂਲ ਖੋਲ੍ਹ (DELHI SCHOOLS WILL REOPEN) ਦਿੱਤੇ ਹਨ। ਦੱਸ ਦਈਏ ਕਿ ਦਿੱਲੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਏਅਰ ਕੁਆਲਿਟੀ ਮੈਨੇਜਮੈਂਟ ਲਈ ਕਮਿਸ਼ਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਰੀਰਕ ਤੌਰ 'ਤੇ ਕਲਾਸਾਂ ਦੁਬਾਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਦਿੱਲੀ ਐਜੂਕੇਸ਼ਨ ਡਾਇਰੈਕਟੋਰੇਟ ਵੱਲੋਂ ਸਕੂਲ ਖੋਲ੍ਹਣ (DELHI SCHOOLS WILL REOPEN) ਨੂੰ ਲੈ ਕੇ ਜਾਰੀ ਕੀਤੇ ਗਏ ਸਰਕੂਲਰ 'ਚ ਕਿਹਾ ਗਿਆ ਹੈ ਕਿ ਏਅਰ ਕੁਆਲਿਟੀ ਕਮਿਸ਼ਨ ਨੇ ਦਿੱਲੀ-ਐੱਨ.ਸੀ.ਆਰ ਖੇਤਰ 'ਚ ਪ੍ਰਦੂਸ਼ਣ 'ਚ ਸੁਧਾਰ ਤੋਂ ਬਾਅਦ ਸਕੂਲ ਖੋਲ੍ਹਣ ਦੀ ਸੂਚਨਾ ਜਾਰੀ ਕੀਤੀ ਹੈ। ਸਿੱਖਿਆ ਡਾਇਰੈਕਟੋਰੇਟ ਦੇ ਸਰਕੂਲਰ ਅਨੁਸਾਰ 18 ਦਸੰਬਰ ਤੋਂ ਦਿੱਲੀ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਕਾਲਜ ਅਤੇ ਹੋਰ ਵਿਦਿਅਕ ਅਦਾਰੇ ਮੁੜ ਖੋਲ੍ਹਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਨਾਲ ਹੀ ਜਾਰੀ ਸਰਕੂਲਰ 'ਚ ਕਿਹਾ ਗਿਆ ਹੈ ਕਿ 27 ਦਸੰਬਰ ਤੋਂ 5ਵੀਂ ਤੱਕ ਸਕੂਲ ਖੁੱਲ੍ਹਣਗੇ ਪਰ ਇਹ ਸਭ ਏਅਰ ਕੁਆਲਿਟੀ ਇੰਡੈਕਸ ਅਤੇ ਸਰਦੀਆਂ ਦੀਆਂ ਛੁੱਟੀਆਂ 'ਤੇ ਨਿਰਭਰ ਕਰੇਗਾ।

ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚੜੂਨੀ ਬਣਾਉਣਗੇ ਸਿਆਸੀ ਪਾਰਟੀ, ਪੰਜਾਬ 'ਚ ਖੜ੍ਹੇ ਕਰ ਸਕਦੇ ਨੇ ਉਮੀਦਵਾਰ

Last Updated :Dec 18, 2021, 9:35 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.