ETV Bharat / bharat

diwali celebrations 2022: ਰਾਸ਼ਟਰਪਤੀ ਮੁਰਮੂ ਸਣੇ ਇਨ੍ਹਾਂ ਸਿਆਸੀਆਂ ਆਗੂਆਂ ਨੇ ਦਿੱਤੀਆਂ ਵਧਾਈਆਂ

author img

By

Published : Oct 24, 2022, 10:22 AM IST

diwali celebrations 2022
ਸਿਆਸੀਆਂ ਆਗੂਆਂ ਨੇ ਦਿੱਤੀਆਂ ਵਧਾਈਆਂ

ਦੀਵਾਲੀ ਦਾ ਤਿਉਹਾਰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਹਰ ਪਾਸੇ ਸਜਾਵਟ ਹੈ। ਅੱਜ ਸ਼ਾਮ ਦੀਵਾਲੀ ਨੂੰ ਲੈ ਕੇ ਲੋਕਾਂ ਦੇ ਘਰਾਂ ਵਿੱਚ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਾਜ਼ਾਰਾਂ ਵਿੱਚ ਭਾਰੀ ਭੀੜ ਹੈ।

ਨਵੀਂ ਦਿੱਲੀ: ਰੋਸ਼ਨੀ ਦਾ ਤਿਉਹਾਰ ਦੀਵਾਲੀ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਤਿਉਹਾਰ ਨੂੰ ਲੈ ਕੇ ਹਰ ਪਾਸੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਹਰ ਕੋਈ ਇੱਕ ਦੂਜੇ ਨੂੰ ਤਿਉਹਾਰ ਦੀਆਂ ਮੁਬਾਰਕਾਂ ਦੇ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

  • सभी देशवासियों को दीवाली की हार्दिक शुभकामनाएं! प्रकाश और उमंग के इस पवित्र त्योहार पर, हम ज्ञान और ऊर्जा के दीपक को प्रज्ज्वलित करते हुए जरूरतमंद लोगों के जीवन में भी खुशियां लाने का प्रयास करें। मैं इस महापर्व पर सभी देशवासियों के जीवन में सुख-समृद्धि के लिए प्रार्थना करती हूं।

    — President of India (@rashtrapatibhvn) October 24, 2022 " class="align-text-top noRightClick twitterSection" data=" ">

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ। ਰੋਸ਼ਨੀ ਅਤੇ ਉਤਸ਼ਾਹ ਦੇ ਇਸ ਪਵਿੱਤਰ ਤਿਉਹਾਰ 'ਤੇ ਆਓ, ਗਿਆਨ ਅਤੇ ਊਰਜਾ ਦੇ ਦੀਵੇ ਜਗਾ ਕੇ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਉਣ ਦਾ ਯਤਨ ਕਰੀਏ। ਇਸ ਮਹਾਨ ਤਿਉਹਾਰ 'ਤੇ, ਮੈਂ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ਹਾਲੀ ਲਈ ਅਰਦਾਸ ਕਰਦੀ ਹਾਂ।

  • दीपावली की आप सभी को ढेरों शुभकामनाएं। प्रकाश का यह पर्व हर किसी के जीवन में खुशियां और उत्तम स्वास्थ्य लेकर आए।

    — Narendra Modi (@narendramodi) October 24, 2022 " class="align-text-top noRightClick twitterSection" data=" ">

ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਟਵੀਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਲਿਖਿਆ ਕਿ ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ ਬਹੁਤ ਮੁਬਾਰਕਾਂ। ਰੋਸ਼ਨੀ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਉਮੀਦ ਹੈ ਕਿ ਇਹਨਾਂ ਸਾਰੇ ਲੋਕਾਂ ਦੀ ਦੀਵਾਲੀ ਪਰਿਵਾਰ ਅਤੇ ਦੋਸਤਾਂ ਦੇ ਨਾਲ ਸ਼ਾਨਦਾਰ ਹੋਵੇ। ਇਸ ਤਿਉਹਾਰ 'ਤੇ ਮਾਂ ਲਕਸ਼ਮੀ, ਦੇਵੀ ਸਰਸਵਤੀ, ਕੁਬੇਰ ਅਤੇ ਕਾਲੀ ਮਾਂ ਦੀ ਪੂਜਾ ਕੀਤੀ ਜਾਂਦੀ ਹੈ।

  • ਬੰਦੀ ਛੋੜ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…

    ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਇਤਿਹਾਸਕ ਤੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਗੁਰੂ ਚਰਨਾਂ ‘ਚ ਨਤਮਸਤਕ ਹੋਣ ਲਈ ਪੁੱਜੀ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ… pic.twitter.com/Um1jpUBoUJ

    — Bhagwant Mann (@BhagwantMann) October 24, 2022 " class="align-text-top noRightClick twitterSection" data=" ">

ਉੱਥੇ ਹੀ ਦੂਜੇ ਪਾਸੇ ਸੀਐੱਮ ਮਾਨ ਨੇ ਵੀ ਸਾਰਿਆਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਬੰਦੀ ਛੋੜ ਦਿਵਸ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਇਤਿਹਾਸਕ ਤੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਗੁਰੂ ਚਰਨਾਂ ‘ਚ ਨਤਮਸਤਕ ਹੋਣ ਲਈ ਪੁੱਜੀ ਸਮੂਹ ਸੰਗਤਾਂ ਦੇ ਚਰਨਾਂ ‘ਚ ਪ੍ਰਣਾਮ।

  • ਦੀਵਾਲੀ ਦੇ ਸ਼ੁੱਭ ਦਿਹਾੜੇ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ…

    ਆਓ ਪਰਮਾਤਮਾ ਅੱਗੇ ਅਰਦਾਸ ਕਰੀਏ ਕਿ ਸਾਰਿਆਂ ਦੇ ਘਰ ਤੰਦਰੁਸਤੀ ਤੇ ਖ਼ੁਸ਼ਹਾਲੀ ਦੇ ਦੀਵੇ ਹਮੇਸ਼ਾ ਜਗਮਗਾਉਂਦੇ ਰਹਿਣ… pic.twitter.com/R96phxDkR3

    — Bhagwant Mann (@BhagwantMann) October 24, 2022 " class="align-text-top noRightClick twitterSection" data=" ">
  • ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ..

    ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ.. ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ pic.twitter.com/PNJLFWD57R

    — Bhagwant Mann (@BhagwantMann) October 24, 2022 " class="align-text-top noRightClick twitterSection" data=" ">

ਇਸ ਤੋਂ ਇਲਾਵਾ ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਵਧਾਈਆਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੇ ਸ਼ੁੱਭ ਦਿਹਾੜੇ ਦੀਆਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਆਓ ਪਰਮਾਤਮਾ ਅੱਗੇ ਅਰਦਾਸ ਕਰੀਏ ਕਿ ਸਾਰਿਆਂ ਦੇ ਘਰ ਤੰਦਰੁਸਤੀ ਤੇ ਖ਼ੁਸ਼ਹਾਲੀ ਦੇ ਦੀਵੇ ਹਮੇਸ਼ਾ ਜਗਮਗਾਉਂਦੇ ਰਹਿਣ।

ਇਹ ਵੀ ਪੜੋ: ਜਾਣੋ, ਸਿੱਖ ਇਤਿਹਾਸ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.