ETV Bharat / bharat

ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਤੋਂ ਅਸਤੀਫਾ ਲਿਆ ਵਾਪਸ

author img

By

Published : Dec 31, 2021, 5:07 PM IST

Updated : Dec 31, 2021, 5:21 PM IST

ਮਨਜਿੰਦਰ ਸਿੰਘ ਸਿਰਸਾ
ਮਨਜਿੰਦਰ ਸਿੰਘ ਸਿਰਸਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।

ਨਵੀਂ ਦਿੱਲੀ: ਪੰਜਾਬ ਵਿੱਚ ਇਕ ਪਾਸੇ 2022 ਵਿਧਾਨ ਸਭਾ ਚੋਣਾਂ ਨੂੰ ਚੋਣ ਪ੍ਰਚਾਰ ਤੇਜ਼ ਹੋ ਚੁੱਕਾ ਹੈ। ਉੱਥੇ ਹੀ ਦੂਜੇ ਪਾਸੇ ਸਿਆਸਤ ਵੀ ਕਾਫੀ ਭਖੀ ਹੋਈ ਹੈ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਕਨੀਕੀ ਅਤੇ ਕਾਨੂੰਨੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਕਮੇਟੀ ਦੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ।

ਕਾਬਿਲੇਗੌਰ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡਿਆ ’ਤੇ ਪੋਸਟ ਸਾਂਝੀ ਕਰ ਉਨ੍ਹਾਂ ਨੇ ਅਸਤੀਫਾ ਦਿੱਤਾ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਕਰਮਚਾਰੀਆਂ ਅਤੇ ਲੋਕਾਂ ਸਹਿਤ ਮੈਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਆਉਣ ਵਾਲੀਆਂ DSGMC ਦੀਆਂ ਅੰਦਰੂਨੀ ਚੋਣਾਂ ਨਹੀਂ ਲੜਾਂਗਾ। ਆਪਣੀ ਕੌਮ, ਮਨੁੱਖਤਾ ਅਤੇ ਕੌਮ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।

DSGMC ਚੋਣ ਹਾਰੇ ਮਨਜਿੰਦਰ ਸਿਰਸਾ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਾਰ ਮਿਲੀ ਹੈ। ਦੱਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬੀ ਬਾਗ ਵਾਰਡ ਤੋਂ ਹਾਰ ਮਿਲੀ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਜਿਆਦਾ ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਕਮੇਟੀ ਵਿੱਚ ਨਾਮਜ਼ਦ ਕਰਨ ਦੀ ਗੱਲ ਕਹੀ ਸੀ।

ਮਨਜਿੰਦਰ ਸਿੰਘ ਸਿਰਸਾ DSGMC ਦੇ ਪ੍ਰਧਾਨ ਬਣੇ ਸਨ

ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਬਣੇ ਸਨ। ਜਿਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਿੱਚ ਮਨਜਿੰਦਰ ਸਿੰਘ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਕੁਲਵੰਤ ਸਿੰਘ ਬਾਠ ਉਪ ਪ੍ਰਧਾਨ ਤੇ ਰਣਜੀਤ ਕੌਰ ਸੀਨੀਅਰ ਉਪ ਪ੍ਰਧਾਨ ਨਾਲ ਹੀ ਹਰਵਿੰਦਰ ਸਿੰਘ ਕੇ.ਪੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ ਸੀ।

ਇਹ ਵੀ ਪੜੋ: ਕਿਸਾਨ ਯੂਨੀਅਨ ਲੱਖੋਵਾਲ ਦਾ ਵੱਡਾ ਬਿਆਨ, ਕਿਹਾ- ਨਹੀਂ ਲੜਾਂਗੇ ਚੋਣਾਂ

Last Updated :Dec 31, 2021, 5:21 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.