ETV Bharat / bharat

POLICE ENCOUNTER: ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਪੁਲਿਸ ਅਤੇ ਦੀਪਕ ਮੁੰਡੀ ਦੇ ਸਾਥੀ ਵਿਚਕਾਰ ਮੁਕਾਬਲਾ, ਮੁਲਜ਼ਮ ਗ੍ਰਿਫ਼ਤਾਰ

author img

By

Published : Mar 5, 2023, 12:56 PM IST

ਦਿੱਲੀ ਦੇ ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਦੀ ਘਟਨਾ ਸਾਹਮਣੇ ਆਈ ਹੈ। ਇਸ ਮੁਕਾਬਲੇ 'ਚ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਪੁਲਿਸ ਅਤੇ ਦੀਪਕ ਮੁੰਡੀ ਦੇ ਸਾਥੀ ਵਿਚਕਾਰ ਮੁਕਾਬਲਾ, ਮੁਲਜ਼ਮ ਗ੍ਰਿਫ਼ਤਾਰ
ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਪੁਲਿਸ ਅਤੇ ਦੀਪਕ ਮੁੰਡੀ ਦੇ ਸਾਥੀ ਵਿਚਕਾਰ ਮੁਕਾਬਲਾ, ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਦੇ ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਝੱਜਰ ਨਿਵਾਸੀ ਨੀਰਜ ਉਰਫ ਕਾਤੀਆ, ਹਰਿਆਣਾ ਵਜੋਂ ਹੋਈ ਹੈ। ਉਸ ਕੋਲੋਂ ਸੈਮੀ-ਆਟੋਮੈਟਿਕ ਪਿਸਤੌਲ, ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਗੈਂਗਸਟਰ ਦੇ ਇੱਥੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸਪੈਸ਼ਲ ਸੈੱਲ ਨੇ ਕੁਤਬ ਮੀਨਾਰ ਮੈਟਰੋ ਸਟੇਸ਼ਨ ਨੇੜੇ ਜਾਲ ਵਿਛਾ ਦਿੱਤਾ। ਜਦੋਂ ਗੈਂਗਸਟਰ ਉੱਥੇ ਪਹੁੰਚਿਆ ਤਾਂ ਉਸ ਨੂੰ ਰੁਕਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਉਸ ਨੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਵੀ ਫਾਇਰਿੰਗ ਕੀਤੀ, ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕੁੱਲ ਚਾਰ ਰਾਊਂਡ ਗੋਲੀਬਾਰੀ ਹੋਈ। ਇਸ ਤੋਂ ਬਾਅਦ ਪੁਲਸ ਨੇ ਗੈਂਗਸਟਰ ਨੂੰ ਫੜ ਲਿਆ।

ਨੀਰਜ 'ਤੇ ਕਿੰਨੇ ਮਾਮਲੇ ਦਰਜ: ਡੀਸੀਪੀ ਸੰਜੀਵ ਯਾਦਵ ਅਨੁਸਾਰ ਨੀਰਜ ਉਰਫ਼ ਕਾਤੀਆ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਫਿਰੌਤੀ ਲਈ ਅਗਵਾ, ਧਮਕੀਆਂ ਦੇਣ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਆਨੰਦ ਪਰਵਤ, ਦਿੱਲੀ ਦੇ ਸਦਰ ਬਾਜ਼ਾਰ, ਹਰਿਆਣਾ ਦੇ ਗੁਰੂਗ੍ਰਾਮ, ਝੱਜਰ, ਰਾਜਸਥਾਨ ਦੇ ਅਲਵਰ ਵਿੱਚ ਵੀ ਕੇਸ ਦਰਜ ਕੀਤੇ ਗਏ ਹਨ। ਉਹ ਦੀਪਕ ਮੁੰਡੀ ਦਾ ਸਾਥੀ ਹੈ, ਜਿਸ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਦੱਸਿਆ ਜਾਂਦਾ ਹੈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਕਤਲ, ਇਰਾਦਾ ਕਤਲ, ਡਕੈਤੀ, ਅਗਵਾ, ਆਰਮਜ਼ ਐਕਟ ਦੇ ਪੰਜ ਕੇਸ ਦਰਜ ਹਨ। ਕੁੱਲ 25 ਕੇਸ ਪਹਿਲਾਂ ਹੀ ਚੱਲ ਰਹੇ ਹਨ।

ਕਿਵੇਂ ਹੋਈ ਗ੍ਰਿਫ਼ਤਾਰੀ: ਇਸ ਗੈਂਗਸਟਰ ਦੀ ਸੂਚਨਾ ਸਪੈਸ਼ਲ ਸੈੱਲ ਦੇ ਦੱਖਣੀ ਰੇਂਜ ਦੇ ਏ.ਸੀ.ਪੀ ਅਤਰ ਸਿੰਘ ਦੀ ਦੇਖ-ਰੇਖ 'ਚ ਇੰਸਪੈਕਟਰ ਸ਼ਿਵ ਕੁਮਾਰ ਅਤੇ ਪਵਨ ਕੁਮਾਰ ਦੀ ਟੀਮ ਨੂੰ ਮਿਲੀ ਸੀ। ਦਰਅਸਲ ਪੁਲਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਗੈਂਗਸਟਰ ਆਪਣੇ ਸਾਥੀ ਦੀ ਉਡੀਕ ਰਾਤ ਦੇ 3 ਵਜੇ ਤੱਕ ਕਰ ਰਿਹਾ ਸੀ।ਜਿਸ ਤੋਂ ਬਾਅਦ ਪੁਲਿਸ ਨੇ ਬੀਤੀ ਰਾਤ ਕੁਤਬ ਮੀਨਾਰ ਮੈਟਰੋ ਸਟੇਸ਼ਨ ਦੇ ਕੋਲ ਟੀਮ ਤਾਇਨਾਤ ਕਰ ਦਿੱਤੀ ਅਤੇ ਜਦੋਂ 2:45 ਵਜੇ ਦੇ ਕਰੀਬ ਗੈਂਗਸਟਰ ਉੱਥੇ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਸ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ ਅਤੇ ਉਸ ਨੂੰ ਦਬੋਚ ਲਿਆ ਗਿਆ । ਇਸ ਭਗੌੜੇ ਦੀ ਗ੍ਰਿਫ਼ਤਾਰੀ ਪੁਲਿਸ ਦੀ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ 'ਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Delhi Girl Gangrape Case: ਮਦਰਾਸ ਹਾਈਕੋਰਟ ਨੇ ਗੈਂਗਰੇਪ ਦੇ 4 ਦੋਸ਼ੀਆਂ ਦੀ ਉਮਰਕੈਦ ਦੀ ਸਜ਼ਾ ਰੱਖੀ ਬਰਕਰਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.