ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪਾਇਆ ਘੇਰਾ
Published: Mar 18, 2023, 9:59 AM


ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪਾਇਆ ਘੇਰਾ
Published: Mar 18, 2023, 9:59 AM
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਕਸ਼ਮੀਰ ਪੁਲਿਸ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਟਵੀਟ ਵਿੱਚ ਕਿਹਾ ਗਿਆ ਹੈ ਕਿ ਇਹ ਮੁਕਾਬਲਾ ਪੁਲਵਾਮਾ ਦੇ ਮਿੱਤਰਗਾਮ ਇਲਾਕੇ ਵਿੱਚ ਸ਼ੁਰੂ ਹੋਇਆ ਹੈ।
ਜੰਮੂ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਮਿੱਤਰਗਾਮ ਪੁਲਵਾਮਾ ਇਲਾਕੇ 'ਚ ਅੱਤਵਾਦੀਆਂ ਅਤੇ ਫੌਜ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇਲਾਕੇ 'ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਫੌਜ, ਸੀਆਰਪੀਐਫ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਮਿੱਤਰਗਾਮ ਪਿੰਡ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਿਵੇਂ ਹੀ ਸੰਯੁਕਤ ਸੈਨਾ, ਪੁਲਿਸ ਅਤੇ ਸੀਆਰਪੀਐਫ ਦੀ ਟੀਮ ਸ਼ੱਕੀ ਸਥਾਨ 'ਤੇ ਪਹੁੰਚੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
48 ਘੰਟਿਆਂ ਦੇ ਅੰਦਰ ਅੱਤਵਾਦੀ ਨੂੰ ਮਾਰ ਦਿੱਤਾ: ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਮੁਸ਼ਤਾਕ ਭੱਟ ਨਾਂ ਦੇ ਅੱਤਵਾਦੀ ਨੂੰ ਮਾਰ ਦਿੱਤਾ ਸੀ। ਅੱਤਵਾਦੀ ਮੁਸ਼ਤਾਕ ਭੱਟ ਨੇ ਪੁਲਵਾਮਾ 'ਚ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ 48 ਘੰਟਿਆਂ ਦੇ ਅੰਦਰ ਅੱਤਵਾਦੀ ਨੂੰ ਮਾਰ ਦਿੱਤਾ। ਸੂਚਨਾ ਮਿਲੀ ਸੀ ਕਿ ਮੁਸ਼ਤਾਕ ਭੱਟ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫਰੰਟ ਅਤੇ ਹਿਜ਼ਬੁਲ ਮੁਜਾਹਿਦੀਨ ਲਈ ਕੰਮ ਕਰ ਰਿਹਾ ਸੀ।
ਲਸ਼ਕਰ ਦਾ ਖਤਰਨਾਕ ਅੱਤਵਾਦੀ ਸਲੀਮ: ਇਸ ਤੋਂ ਪਹਿਲਾਂ ਜਨਵਰੀ 'ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ 'ਚ ਲਸ਼ਕਰ ਦਾ ਖਤਰਨਾਕ ਅੱਤਵਾਦੀ ਸਲੀਮ ਪਰੇ ਮਾਰਿਆ ਗਿਆ। ਇਹ ਜਾਣਕਾਰੀ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦਿੱਤੀ। ਉਸ ਨੇ ਦੱਸਿਆ ਸੀ ਕਿ ਸ਼ਮੀਮ ਪਾਰੇ ਦੇ ਨਾਲ ਇੱਕ ਹੋਰ ਲੋੜੀਂਦਾ ਅੱਤਵਾਦੀ ਮਾਰਿਆ ਗਿਆ ਹੈ। ਸਮੀਮ ਪਰੇ ਨੂੰ ਸੁਰੱਖਿਆ ਬਲਾਂ ਨੇ ਸ੍ਰੀਨਗਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ।
ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਘਟੀਆਂ ਹਨ: ਡੈਮੋਕਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਮੁਖੀ ਗੁਲਾਮ ਨਬੀ ਆਜ਼ਾਦ ਨੇ ਵੀ ਹਾਲ ਹੀ ਵਿੱਚ ਕਿਹਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਜੰਮੂ-ਕਸ਼ਮੀਰ ਵਿੱਚ ਅੱਤਵਾਦ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਇੱਥੇ ਵਿਕਾਸ ਕਾਰਜਾਂ ਨੂੰ ਤੇਜ਼ ਕਰੇ। ਦੱਸ ਦਈਏ ਬੀਤੇ ਦਿਨੀ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸਥਿਤ ਅਵੰਤੀਪੋਰਾ ਇਲਾਕੇ ਵਿੱਚ ਮੰਗਲਵਾਰ ਤੜਕੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਸੀ। ਘਟਨਾ ਸਥਾਨ ਤੋਂ ਅੱਤਵਾਦੀ ਦੀ ਲਾਸ਼ ਬਰਾਮਦ ਨਹੀਂ ਹੋ ਸਕੀ ਸੀ ਜਿਸ ਦੀ ਸੁਰੱਖਿਆ ਬਲਾਂ ਨੇ ਭਾਲ ਵੀ ਕੀਤੀ ਸੀ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਕਸ਼ਮੀਰ ਜ਼ੋਨ ਦੇ ਪੁਲਿਸ ਅਧਿਕਾਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਪੁਲਵਾਮਾ ਜ਼ਿਲ੍ਹੇ ਦੇ ਪਦਗਾਮਪੋਰਾ ਅਵੰਤੀਪੋਰਾ 'ਚ ਮੁਕਾਬਲਾ ਹੋਇਆ ਸੀ ਅਤੇ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ।
ਇਹ ਵੀ ਪੜ੍ਹੋ: Lawrence Bishnoi: ਇੱਕ ਹੋਰ ਇੰਟਰਵਿਊ ਵਿੱਚ ਬੋਲਿਆ ਲਾਰੈਂਸ ਬਿਸ਼ਨੋਈ- ‘ਸਲਮਾਨ ਖ਼ਾਨ ਨੂੰ ਮਾਰਨਾ ਹੀ ਜ਼ਿੰਦਗੀ ਦਾ ਉਦੇਸ਼...’
