ETV Bharat / bharat

Encounter : ਸ਼੍ਰੀਨਗਰ ਦੇ ਹਰਵਾਨ ’ਚ ਮੁੱਠਭੇੜ, ਇੱਕ ਅੱਤਵਾਦੀ ਢੇਰ

author img

By

Published : Dec 19, 2021, 8:33 AM IST

ਸ਼੍ਰੀਨਗਰ ਦੇ ਹਰਵਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਮੁਕਾਬਲੇ ਵਿੱਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਸੁਰੱਖਿਆ ਬਲਾਂ ਨੇ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ।

ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ

ਸ਼੍ਰੀਨਗਰ: ਹਰਵਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

  • J&K | Encounter breaks out between security forces and terrorists at Harwan area of Srinagar: Kashmir Zone Police

    Details awaited.

    — ANI (@ANI) December 18, 2021 " class="align-text-top noRightClick twitterSection" data=" ">

ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਤਵਾਦੀ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ। ਅਣਪਛਾਤੇ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਸੁਰੱਖਿਆ ਬਲਾਂ ਨੇ ਸੂਚਨਾ ਦੇ ਆਧਾਰ 'ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਸੀ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ (LeT) ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਹ ਮੁਕਾਬਲਾ ਰੇਦਵਾਨੀ ਇਲਾਕੇ ਵਿੱਚ ਹੋਇਆ।

ਇਹ ਵੀ ਪੜ੍ਹੋ: Encounter: ਕੁਲਗਾਮ 'ਚ ਮੁੱਠਭੇੜ, 2 ਅੱਤਵਾਦੀ ਢੇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.