ETV Bharat / bharat

ਸੋਪੋਰ ਮੁਕਾਬਲੇ 'ਚ ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

author img

By

Published : Jun 6, 2022, 8:52 PM IST

Updated : Jun 6, 2022, 10:43 PM IST

ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲੇ 'ਚ ਹੋਏ ਮੁਕਾਬਲੇ 'ਚ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਇਸ ਦੇ ਨਾਲ ਹੀ ਤਿੰਨ ਅੱਤਵਾਦੀ ਘੇਰਾਬੰਦੀ ਤੋਂ ਫਰਾਰ ਹੋ ਗਏ। ਆਈਜੀਪੀ ਕਸ਼ਮੀਰ ਨੇ ਇਹ ਜਾਣਕਾਰੀ ਦਿੱਤੀ।

ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁਕਾਬਲਾ
ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁਕਾਬਲਾ

ਸ਼੍ਰੀਨਗਰ— ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਦੇ ਸੋਪੋਰ 'ਚ ਪਾਣੀਪੋਰਾ ਦੇ ਜੰਗਲਾਂ 'ਚ ਹੋਏ ਮੁਕਾਬਲੇ 'ਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਬੰਧਤ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਨੇ ਇਹ ਜਾਣਕਾਰੀ ਦਿੱਤੀ। ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਦੋ ਐਫਟੀ ਅਤੇ ਇੱਕ ਸਥਾਨਕ ਅੱਤਵਾਦੀ ਘੇਰਾਬੰਦੀ ਤੋਂ ਫਰਾਰ ਹੋ ਗਏ। ਪੁਲਸ ਮੁਤਾਬਕ ਫਿਲਹਾਲ ਪਾਣੀਪੋਰਾ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਜਾਰੀ ਹੈ।

ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁਕਾਬਲਾ

ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਬਰਾਮਦ ਹੋਏ ਦਸਤਾਵੇਜ਼ਾਂ ਅਨੁਸਾਰ ਉਸ ਦੀ ਪਛਾਣ ਲਾਹੌਰ, ਪਾਕਿਸਤਾਨ ਦੇ ਹੰਜਲਾ ਵਜੋਂ ਹੋਈ ਹੈ। ਇੱਕ ਏਕੇ ਰਾਈਫਲ, 5 ਮੈਗਜ਼ੀਨਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ, ਕਸ਼ਮੀਰ ਜ਼ੋਨ ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਪਾਣੀਪੋਰਾ ਦੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਸ ਅਤੇ ਫੌਜ ਦੀ ਸਾਂਝੀ ਟੀਮ ਨੇ ਕੁਝ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਪਾਨੀਪੋਰਾ ਜੰਗਲੀ ਖੇਤਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ: ਮੋਬਾਇਲ ਨਾ ਮਿਲਣ ਕਾਰਨ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

Last Updated : Jun 6, 2022, 10:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.