ETV Bharat / bharat

ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਹੋਵੇਗੀ ਮੀਟਿੰਗ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਯੂ.ਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਹੋਇਆ ਦਿਹਾਂਤ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Aug 21, 2021, 11:05 PM IST

Updated : Aug 22, 2021, 6:10 AM IST

ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼
ਪੜ੍ਹੋ ਈਟੀਵੀ ਭਾਰਤ ਟੌਪ ਨਿਊਜ਼

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ....

ਅੱਜ ਜਿੰਨ੍ਹਾਂ ਖ਼ਬਰਾਂ 'ਤੇ ਰਹੇਗੀ ਨਜ਼ਰ

1. ਅੱਜ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਹੋਵੇਗੀ ਮੀਟਿੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਕਿਸਾਨਾਂ ਦਾ ਵਿਰੋਧ ਜਾਰੀ ਹੈ। ਇਸ ਵਿੱਚਕਾਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਬਲੌਕ ਕੀਤੇ ਹੋਏ ਹਨ। ਅੱਜ ਕਿਸਾਨਾਂ ਤੇ ਪੰਜਾਬ ਸਰਕਾਰ ਵਿੱਚ ਮੀਟਿੰਗ ਹੋਵੇਗੀ।

2. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕੁੱਲ 46 ਵਾਰਡਾਂ ਵਿੱਚ ਚੋਣਾਂ ਹੋ ਰਹੀਆਂ ਹਨ, ਜਿਸ ਵਿੱਚ ਕੁੱਲ 312 ਉਮੀਦਵਾਰ ਮੈਦਾਨ ਵਿੱਚ ਉਤਰੇ ਹਨ। ਹਾਲਾਂਕਿ ਬਹੁਤ ਸਾਰੀਆਂ ਪਾਰਟੀਆਂ ਚੋਣਾਂ ਲੜ ਰਹੀਆਂ ਹਨ, ਪਰ ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ ਖੇਮਾ) ਅਤੇ ਜਾਗੋ ਪਾਰਟੀ ਪ੍ਰਮੁੱਖ ਤੌਰ ਤੇ ਸ਼ਾਮਲ ਹਨ। ਕੁੱਲ ਉਮੀਦਵਾਰਾਂ ਵਿੱਚੋਂ 132 ਉਮੀਦਵਾਰ ਆਜ਼ਾਦ ਹਨ।

3. ਵੀਰ ਤੇ ਭੈਣ ਦੇ ਪਿਆਰ ਨੂੰ ਦਰਸਾਉਂਦਾ ਤਿਉਹਾਰ ਰੱਖੜੀ

ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਹ ਤਿਉਹਾਰ ਭੈਣ-ਭਰਾ ਦੇ ਪਿਆਰ ਭਰੇ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਦਿਨ ਭੈਣ ਆਪਣੇ ਭਰਾ ਦੇ ਗੁੱਟ ਉੱਤੇ ਰੱਖੜੀ ਬੰਨਦੀ ਹੈ ਤੇ ਭਾਈ ਉਸ ਦੀ ਰੱਖਿਆ ਕਰਨ ਦੀ ਕਸਮ ਖਾਂਦਾ ਹੈ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਯੂ.ਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦਾ ਹੋਇਆ ਦਿਹਾਂਤ

ਲਖਨਊ: ਯੂਪੀ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜਸਥਾਨ ਦੇ ਸਾਬਕਾ ਰਾਜਪਾਲ ਕਲਿਆਣ ਸਿੰਘ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ। ਲੰਮੇ ਸਮੇਂ ਤੋਂ ਉਹ ਰਾਜਧਾਨੀ ਲਖਨਊ ਦੇ ਸੰਜੇ ਗਾਂਧੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਐਸਜੀਪੀਜੀਆਈ) ਵਿੱਚ ਇਲਾਜ ਅਧੀਨ ਸਨ। ਦੱਸ ਦੇਈਏ ਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ, ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਲਖਨਊ ਵਿੱਚ ਦਾਖਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੇ ਕੁਝ ਦਿਨਾਂ ਬਾਅਦ ਕਲਿਆਣ ਸਿੰਘ ਨੂੰ ਗਾਜ਼ੀਆਬਾਦ ਦੇ ਕੌਸ਼ਾਂਬੀ ਯਸ਼ੋਦਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਅਕਤੂਬਰ 2020 ਵਿੱਚ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਹ ਆਪਣੇ ਘਰ ਆ ਗਏ ਸਨ। 3 ਜੁਲਾਈ, 2021 ਨੂੰ ਕਲਿਆਣ ਸਿੰਘ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਲੋਹੀਆ ਇੰਸਟੀਚਿਟ ਵਿੱਚ ਦੁਬਾਰਾ ਦਾਖਲ ਕਰਵਾਇਆ ਗਿਆ ਸੀ।

2. ਪੰਜਾਬ 'ਚ ਕਈ ਥਾਵਾਂ 'ਤੇ ਟਰੇਨਾਂ ਨੂੰ ਲੱਗੀ ਬ੍ਰੇਕ !

ਪਠਾਨਕੋਟ: ਕਿਸਾਨ ਜੋ ਕਿ ਪਹਿਲਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਵੀ ਮੋਰਚਾ ਖੋਲ੍ਹ ਦਿੱਤਾ ਹੈ। ਇਸ ਧਰਨੇ ਦੌਰਾਨ ਕਿਸਾਨ ਮੰਗ ਕਰ ਰਹੇ ਹਨ ਕਿ ਜੋ ਗੰਨੇ ਦਾ ਮੁੱਲ ਹੈ ਉਸ ਨੂੰ ਵਧਾਇਆ ਜਾਵੇ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਗੰਨੇ ਦੇ ਭਾਅ ਨਹੀਂ ਵਧਾਏ ਗਏ ਜਿਸ ਕਰਕੇ ਕਿਸਾਨਾਂ ਦੀ ਗੰਨੇ ਦੀ ਪੈਦਾਵਾਰ ਅਤੇ ਉਸ ਨੂੰ ਮਿੱਲ ਤੱਕ ਪਹੁੰਚਾਉਣ ਤੱਕ ਕਾਫੀ ਖਰਚ ਆ ਜਾਂਦਾ ਹੈ ਪਰ ਉਸ ਖਰਚੇ ਦਾ ਮੁੱਲ ਕਿਸਾਨਾਂ ਨੂੰ ਨਹੀਂ ਮਿਲ ਰਿਹਾ।

3. FARMER PROTEST: ਦੇਖੋ ਗੰਨਾ ਕਿਸਾਨਾਂ ਨੇ ਸਰਕਾਰ ਨੂੰ ਕੀ ਦਿੱਤੀ ਚਿਤਾਵਨੀ

ਜਲੰਧਰ: ਆਪਣੀਆਂ ਮੰਗਾਂ ਨੂੰ ਲੈ ਕੇ ਗੰਨਾ ਕਿਸਾਨਾਂ ਵੱਲੋਂ ਦਿੱਲੀ ਅੰਮ੍ਰਿਤਸਰ ਅਤੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਦੇ ਨਾਲ ਨਾਲ ਦਿੱਲੀ ਅੰਮ੍ਰਿਤਸਰ ਰੇਲਵੇ ਟਰੈਕ ’ਤੇ ਰੋਸ ਪ੍ਰਦਰਸ਼ਨ ਕੀਤਾ ਜਿਰਾ ਹੈ। ਅੱਜ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦਾ ਦੂਜਾ ਦਿਨ ਹੋ ਗਿਆ ਹੈ। ਬੀਤੇ ਦਿਨ ਤੋਂ ਕਿਸਾਨ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਏ ’ਤੇ ਬੈਠੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਉਨ੍ਹਾਂ ਦਾ ਇਹ ਧਰਨਾ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ।

Explainer--

1. ਵਿਧਾਇਕਾਂ ਨੂੰ ਮਿਲ ਰਹੀ ਇੱਕ ਤੋਂ ਵੱਧ ਪੈਨਸ਼ਨ ‘ਤੇ ਉੱਠੇ ਵੱਡੇ ਸਵਾਲ !

ਬਰਨਾਲਾ: ਆਮ ਆਦਮੀ ਪਾਰਟੀ (Aam Aadmi Party) ਵਲੋਂ ਬੀਤੇ ਦਿਨੀਂ ਪੰਜਾਬ ਦੇ ਰਾਜਪਾਲ (Governor of Punjab) ਨੂੰ ਮਿਲ ਕੇ ਵਿਧਾਇਕਾਂ (MLA ) ਦੀ ਸਿਰਫ਼ ਇੱਕ ਪੈਨਸ਼ਨ ਕਰਨ ਦੀ ਮੰਗ ਉਠਾਈ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਉਠਾਈ ਗਈ ਇਸ ਮੰਗ ਨੂੰ ਆਮ ਲੋਕਾਂ ਵੱਲੋਂ ਵੀ ਜਾਇਜ਼ ਠਹਿਰਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬਰਨਾਲਾ ਦੇ ਕਿਸਾਨ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ ਅਤੇ ਪਰਮਿੰਦਰ ਸਿੰਘ ਹੰਡਿਆਇਆ ਨੇ ਕਿਹਾ ਕਿ ਦੇਰ ਆਏ ਦਰੁਸਤ ਆਏ। ਆਮ ਆਦਮੀ ਪਾਰਟੀ ਵੱਲੋਂ ਜੋ ਮੰਗ ਉਠਾਈ ਗਈ ਹੈ ਇਹ ਬਿਲਕੁਲ ਜਾਇਜ਼ ਹੈ।

Exclusive--

1. 'ਸੁਪਰ ਕੌਪ' ਸੁਮੇਧ ਸੈਣੀ ਨਾਲ ਜੁੜਿਆ ਹਰ ਇੱਕ ਵਿਵਾਦ ! ਵੇਖੋ ਇਸ ਖਾਸ ਰਿਪੋਰਟ ‘ਚ

'ਸੁਪਰ ਕੌਪ' ਸੁਮੇਧ ਸੈਣੀ ਨਾਲ ਜੁੜਿਆ ਹਰ ਇੱਕ ਵਿਵਾਦ ! ਵੇਖੋ ਇਸ ਖਾਸ ਰਿਪੋਰਟ ‘ਚ

ਚੰਡੀਗੜ੍ਹ: ਸੁਮੇਧ ਸਿੰਘ ਸੈਣੀ (Sumedh Singh Saini) ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਡੀਜੀਪੀ ਬਣੇ। ਉਨ੍ਹਾਂ ਦੀ ਸੇਵਾਮੁਕਤੀ ਸਮੇਂ ਉਨ੍ਹਾਂ ‘ਤੇ ਕਈ ਮਾਮਲੇ ਚੱਲ ਰਹੇ ਸਨ, ਪਰ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ, ਉਹ ਲਗਾਤਾਰ ਵਿਵਾਦਾਂ ਵਿੱਚ ਰਹੇ।

ਕੈਪਟਨ ਤੇ ਉਨ੍ਹਾਂ ਦੇ ਪੁੱਤ ਖਿਲਾਫ਼ FIR ਦਰਜ ਕੀਤੀ

ਸੈਣੀ ਉਹ ਪੁਲਿਸ ਅਧਿਕਾਰੀ ਹਨ ਜਿੰਨ੍ਹਾਂ ਨੇ ਮਹਾਰਾਸ਼ਟਰ ਦੇ ਡੀਜੀਪੀ ਸਰਬਜੀਤ ਸਿੰਘ ਵਿਰਕ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਅਤੇ ਪੰਜਾਬ ਲਿਆਂਦਾ। ਇਸ ਤੋਂ ਇਲਾਵਾ ਸੈਣੀ ਜਿਸਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਉਸਦੇ ਬੇਟੇ ਰਣਇੰਦਰ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ।

Last Updated :Aug 22, 2021, 6:10 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.