ETV Bharat / bharat

ਚਰਨਜੀਤ ਚੰਨੀ ਬਣੇ ਪੰਜਾਬ ਦੇ ਮੁੱਖ ਮੰਤਰੀ, ਸੀ.ਐੱਮ ਬਣਦੇ ਹੀ ਚੰਨੀ ਦੇ ਵੱਡੇ ਵਾਅਦੇ, ਕੈਪਟਨ ਅਮਰਿੰਦਰ ਸਿੰਘ ਦੀ ਘਟਾਈ ਗਈ ਸੁਰੱਖਿਆ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Sep 21, 2021, 6:22 AM IST

ETV BHARAT TOP NEWS BIG NEWS TODAY
ETV BHARAT TOP NEWS BIG NEWS TODAY

ਕੱਲ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. ਚਰਨਜੀਤ ਚੰਨੀ ਬਣੇ ਪੰਜਾਬ ਦੇ ਮੁੱਖ ਮੰਤਰੀ, ਜਾਣੋ ਸਾਰੇ ਦਿਨ ਦਾ ਘਟਨਾਕ੍ਰਮ

ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਹੁਦਾ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦਾ ਤਾਂਤਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਵਲੋਂ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਗਈ ਹੈ। ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਅਦ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਚੰਨੀ ਉਨ੍ਹਾਂ ਦੇ ਭਰਾ ਹਨ ਅਤੇ ਮੈਨੂੰ ਇਸ 'ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਕੋਈ ਨਿਰਾਸ਼ਾ ਨਹੀਂ ਹੈ ਕਿ ਹਾਈਕਮਾਨ ਵਲੋਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।

2. ਚਰਨਜੀਤ ਸਿੰਘ ਚੰਨੀ ਨੇ ਸਾਂਭਿਆ ਮੁੱਖ ਮੰਤਰੀ ਦਾ ਅਹੁਦਾ, ਦੇਖੋ ਖ਼ਾਸ ਤਸਵੀਰਾਂ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ’ਚ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਕਾਂਗਰਸੀ ਆਗੂਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ।

3. ਸੀ.ਐੱਮ ਬਣਦੇ ਹੀ ਚੰਨੀ ਦੇ ਵੱਡੇ ਵਾਅਦੇ

ਚੰਡੀਗੜ੍ਹ: ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਲੋਂ ਕਈ ਵੱਡੇ ਵਾਅਦੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਿਤ ਸੂਬਾ ਹੈ ਅਤੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਵਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਕਈ ਵੱਡੇ ਵਾਅਦੇ ਕੀਤੇ ਗਏ ਜਿਨ੍ਹਾਂ ਵਿਚ ਦਲਿਤ ਭਾਈਚਾਰੇ ਨੂੰ ਆ ਰਹੀਆਂ ਔਕੜਾਂ ਨੂੰ ਹੱਲ ਕਰਨਾ ਆਦਿ ਹੈ ਅਤੇ ਇਸ ਤੋਂ ਇਲਾਵਾ ਪਾਣੀ ਦੇ ਪਿਛਲੇ ਪੰਜ ਸਾਲ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ। ਇਸ ਦੌਰਾਨ ਜਿਨ੍ਹਾਂ ਦੇ ਮੀਟਰ ਕੱਟੇ ਗਏ ਹਨ ਉਨ੍ਹਾਂ ਨੂੰ ਲੈ ਕੇ ਵੀ ਕਈ ਐਲਾਨ ਕੀਤੇ ਗਏ। ਜਿਹੜੇ ਕੱਚੇ ਮੁਲਾਜ਼ਮ ਇਸ ਵੇਲੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਬੈਠੇ ਹਨ ਉਨ੍ਹਾਂ ਨੂੰ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਵਾਪਸ ਆਪਣੇ ਕੰਮਾਂ 'ਤੇ ਮੁੜ ਆਉਣ ਅਤੇ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਸੁਣ ਕੇ ਪਹਿਲ ਦੇ ਤੌਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

4. ਕੈਪਟਨ ਅਮਰਿੰਦਰ ਸਿੰਘ ਦੀ ਘਟਾਈ ਗਈ ਸੁਰੱਖਿਆ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਸੁਰੱਖਿਆ ਪ੍ਰੋਟੋਕੋਲ (Security protocol) ਦੇ ਤਹਿਤ ਘਟਾਈ ਗਈ ਹੈ। ਦੂਜੇ ਪਾਸੇ ਵਿਰੋਧੀਆਂ ਵਲੋਂ ਇਹ ਵੀ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਦੇ ਹੀ ਪਾਰਟੀ ਆਗੂਆਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ, ਜਿਸ ਕਾਰਣ ਉਨ੍ਹਾਂ ਦੀ ਸੁਰੱਖਿਆ (Security) ਵਿਚ ਕਟੌਤੀ ਕੀਤੀ ਗਈ ਹੈ। ਜਦੋਂ ਕਿ ਇਸ ਤਰ੍ਹਾਂ ਦਾ ਕੁਝ ਨਹੀਂ ਹੈ ਪ੍ਰੋਟੋਕੋਲ ਦੇ ਤਹਿਤ ਹੀ ਜਦੋਂ ਮੁੱਖ ਮੰਤਰੀ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਜਾਂਦੀ ਹੈ।

5. ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਖੁੱਲ੍ਹੇ ਗੱਫੇ!

ਚੰਡੀਗੜ੍ਹ: ਜਿੱਥੇ ਇੱਕ ਪਾਸੇ ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦਾ ਚੋਣ ਦੰਗਲ ਭੱਖ ਚੁੱਕਿਆ ਹੈ। ਜਿਸ ਕਰਕੇ ਹਰ ਪਾਰਟੀ ਆਪਣੀ ਜਿੱਤ ਦੇ ਲਈ ਦਾਅਵੇ 'ਤੇ ਹੱਥ ਕੰਡੇ ਅਪਣਾ ਰਹੀ ਹੈ। ਉਥੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੋਹਫ਼ਾ ਦਿੰਦਿਆ, ਪੰਜਾਬ ਦੇ ਸਰਕਾਰੀ ਕਰਮਚਾਰੀਆਂ (Government employees) ਦੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧਾ ਕੀਤਾ ਹੈ। ਜਿਸ ਨਾਲ ਤਨਖਾਹ ਵਿੱਚ ਘੱਟੋ ਘੱਟ ਵਾਧੇ ਦੀ ਰਕਮ 31 ਦਸੰਬਰ 2015 ਤੋਂ ਲਾਗੂ ਹੋਵੇਗੀ।

6 . PORNOGRAPHY CASE: ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੇ ਪਤੀ ਰਾਜ ਕੁੰਦਰਾ (Raj Kundra), ਜੋ ਕਿ ਅਸ਼ਲੀਲਤਾ ਦੇ ਇੱਕ ਮਾਮਲੇ ਵਿੱਚ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ, ਜਿਨ੍ਹਾਂ ਨੂੰ ਆਖਰਕਾਰ ਮੁੰਬਈ ਦੀ ਇੱਕ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਰਾਜ ਕੁੰਦਰਾ (Raj Kundra) ਨੂੰ 50,000 ਰੁਪਏ ਦੀ ਜ਼ਮਾਨਤ 'ਤੇ ਜ਼ਮਾਨਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਾਜ ਕੁੰਦਰਾ (Raj Kundra) ਮੰਗਲਵਾਰ ਸਵੇਰੇ 10.30 ਵਜੇ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਰਾਜ ਕੁੰਦਰਾ (Raj Kundra) ਨੂੰ ਇੱਕ ਪੋਰਨ ਫਿਲਮ ਬਣਾਉਣ ਦੇ ਮਾਮਲੇ ਵਿੱਚ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

7. ਮਹੰਤ ਨਰਿੰਦਰ ਗਿਰੀ ਦੀ ਸ਼ੱਕੀ ਹਾਲਾਤ 'ਚ ਮੌਤ

ਪ੍ਰਯਾਗਰਾਜ/ਦੇਹਰਾਦੂਨ: ਪ੍ਰਯਾਗਰਾਜ ਦੇ ਬਾਘੰਬਰੀ ਗੱਦੀ ਮੱਠ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੇ ਪ੍ਰਧਾਨ ਮਹੰਤ ਨਰਿੰਦਰ ਗਿਰੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀਆਂ ਦੇ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਮਠ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਫਿਲਹਾਲ, ਮੌਤ ਦਾ ਕਾਰਨ ਅਜੇ ਸਪਸ਼ਟ ਨਹੀਂ ਹੈ। ਇਸ ਦੇ ਨਾਲ ਹੀ, ਇਸ ਖ਼ਬਰ ਤੋਂ ਬਾਅਦ, ਸੰਤਾਂ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਮਹੰਤ ਨਰਿੰਦਰ ਗਿਰੀ ਦੀ ਮੌਤ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ।

Explainer--

  1. ਦੇਖੋ ਕਿਵੇਂ ਰਿਹਾ ਚਰਨਜੀਤ ਸਿੰਘ ਚੰਨੀ ਦਾ ਸਿਆਸੀ ਸਫਰ ?

ਲੁਧਿਆਣਾ: ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈਕੇ ਬਣੀ ਕਨਫਿਊਜਨ ਤੋਂ ਬਾਅਦ ਹੁਣ ਮੁੱਖ ਮੰਤਰੀ ਨੂੰ ਲੈਕੇ ਤਸਵੀਰ ਸਾਫ ਹੋ ਗਈ ਹੈ। ਕਾਂਗਰਸ ਵੱਲੋਂ ਨਵਾਂ ਮੁੱਖ ਮੰਤਰੀ ਚਰਚਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਹੈ। ਕਾਂਗਰਸ ਵੱਲੋਂ ਦਲਿਤ ਚਿਹਰੇ ਉੱਪਰ ਦਾਅ ਖੇਡਿਆ ਗਿਆ ਹੈ। ਨਵੇਂ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਲੈਕੇ ਹਰੀਸ਼ ਰਾਵਤ ਦੇ ਵੱਲੋਂ ਟਵੀਟ ਕੀਤਾ ਗਿਆ ਹੈ।

ਚਰਨਜੀਤ ਚੰਨੀ ਦਾ ਪਰਿਵਾਰਿਕ ਜੀਵਨ

ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਜਨਮ 1 ਮਾਰਚ 1963 ਨੂੰ ਹੋਇਆ ਸੀ। ਚਰਨਜੀਤ ਚੰਨੀ ਮੁਹਾਲੀ ਖਰੜ ਦੇ ਵਸਨੀਕ ਹਨ, ਉਹ ਪੋਸਟ ਗ੍ਰੈਜੂਏਟ ਹਨ। ਉਨ੍ਹਾਂ ਦੇ ਪਿਤਾ ਦਾ ਨਾਮ ਹਰਸ਼ਾ ਸਿੰਘ ਅਤੇ ਮਾਤਾ ਦਾ ਨਾਮ ਸਵਰਗੀ ਅਜਮੇਰ ਕੌਰ ਹੈ।

Exclusive--

1. ਸੀਐੱਮ ਬਣਨ ਤੋਂ ਬਾਅਦ ਖ਼ਤਰੇ 'ਚ ਚੰਨੀ ਦੀ ਕੁਰਸੀ?

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਮਹਿਲਾਂ ਕਮੀਸ਼ਨ ਦੀ ਚੈਅਰਪਰਸ਼ਨ ਮਨੀਸ਼ਾ ਗੁਲਾਟੀ ਵੱਲੋਂ ਚੰਨੀ ਦੇ ਖਿਲਾਫ ਚੁੱਕਿਆ ਮੁੱਦਾ ਗਰਮਾ ਗਿਆ ਹੈ। ਦਿੱਲੀ ਮਹਿਲਾਂ ਆਯੋਗ ਦੀ ਚੈਅਰਪਰਸ਼ਨ ਨੇ ਇੱਕ ਟਵੀਟ ਰਾਹੀ ਸੋਨੀਆਂ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਚਰਨਜੀਤ ਚੰਨੀ ਨੂੰ ਫੋਰਨ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ। ਓਹਨਾਂ 'ਤੇ ਇੱਕ ਆਈਏਐੱਸ ਨੂੂੰ ਵਿਵਾਦਿਤ ਮੈਸਿਜ਼ ਭੈਜਣ ਦੇ ਇਲਜ਼ਾਮ ਹਨ।

ਦੱਸ ਦਈਏ ਇਸ ਮਸਲੇ 'ਤੇ ਪੰਜਾਬ ਮਹਿਲਾ ਕਮੀਸ਼ਨ ਦੀ ਚੈਅਰਪਰਸਨ ਨੇ ਸਖਤ ਨੋਟਿਸ ਲੈਂਦਿਆਂ ਚੰਨੀ ਨੂੰ ਤਲਬ ਕੀਤਾ ਸੀ।ਹਾਲਾਂਕਿ ਇਸ ਮਸਲੇ 'ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੰਨੀ ਨੇ ਮੁਆਫੀ ਮੰਗ ਲਈ ਹੈ ਤੇ ਇਹ ਮਸਲਾ ਖਤਮ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.