ETV Bharat / bharat

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਲੜਨਗੇ ਚੋਣ, ਮਨਜਿੰਦਰ ਸਿਰਸਾ ਨੇ ਲਿਖਿਆ ਰਾਸ਼ਟਰਪਤੀ ਨੂੰ ਪੱਤਰ

author img

By

Published : Nov 22, 2021, 6:31 AM IST

BIG NEWS TODAY
BIG NEWS TODAY

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀਆਂ ਖ਼ਬਰਾਂ ਜਿਹੜ੍ਹੀਆਂ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਦੀਆਂ ਵੱਡੀਆਂ ਖ਼ਬਰਾਂ

  1. ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਦੌਰਾ।

2. ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਜਾਣਗੇ ਲੁਧਿਆਣਾ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ, ਭਲਕੇ ਕੀਤਾ ਜਾਵੇਗਾ ਅੰਤਮ ਸਸਕਾਰ

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ (Punjabi Singer Gurmeet Bawa) 77 ਸਾਲ ਦੀ ਉਮਰ ’ਚ ਇਸ ਦੁਨੀਆ ਨੂੰ ਅਲਵੀਦਾ ਕਹਿ ਗਏ ਹਨ। ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਨਾਲ ਸੰਗੀਤ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਮੀਤ ਬਾਵਾ ਨੇ ਅੰਮ੍ਰਿਤਸਰ ’ਚ ਆਖਿਰੀ ਸਾਹ ਲਏ ਸਨ। 77 ਸਾਲ ਦੀ ਉਮਰ ’ਚ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੇ 45 ਸੈਕਿੰਡ ’ਚ ਲੰਬੀ ਹੇਕ ਲਾਉਣ ਦਾ ਰਿਕਾਰਡ ਬਣਾਇਆ ਸੀ। ਉਨ੍ਹਾਂ ਨੂੰ ਰਾਸ਼ਟਰਪਤੀ ਐਵਾਰਡ ਸਣੇ ਕਈ ਹੋਰ ਐਵਾਰਡਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

2. ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਲੜਨਗੇ ਚੋਣ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Congress President Navjot Sidhu) ਖਿਲਾਫ਼ ਚੋਣ ਨਹੀਂ ਲੜਨਗੇ। ਕੈਪਟਨ ਨੇ ਐਲਾਨ ਕੀਤਾ ਕਿ ਮੈਂ ਪਟਿਆਲਾ ਤੋਂ ਚੋਣ ਲੜਾਂਗਾ। ਪਟਿਆਲਾ 400 ਸਾਲਾਂ ਤੋਂ ਉਨਾਂ ਦੇ ਨਾਲ ਰਿਹਾ ਹੈ। ਪਟਿਆਲਾ ਉਨਾਂ ਦੀ ਰਿਆਸਤ ਸੀ। ਮੈਂ ਸਿੱਧੂ ਦੀ ਖਾਤਰ ਪਟਿਆਲਾ ਨਹੀਂ ਛੱਡਾਂਗਾ। ਕੈਪਟਨ ਦਾ ਇਹ ਨੁਕਤਾ ਇਸ ਲਈ ਅਹਿਮ ਹੈ। ਕਿਉਂਕਿ ਹੁਣ ਤੱਕ ਉਹ ਕਹਿੰਦੇ ਰਹੇ ਹਨ ਕਿ ਉਹ ਸਿੱਧੂ ਨੂੰ ਕਿਸੇ ਵੀ ਹਾਲਤ ਵਿੱਚ ਜਿੱਤਣ ਨਹੀਂ ਦੇਣਗੇ। ਇਸ ਤੋਂ ਬਾਅਦ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਪਟਨ (Capt Amarinder Singh) ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ।

3. ਕੰਗਨਾ ਖਿਲਾਫ਼ ਮਨਜਿੰਦਰ ਸਿਰਸਾ ਨੇ ਲਿਖਿਆ ਰਾਸ਼ਟਰਪਤੀ ਨੂੰ ਪੱਤਰ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਆਪਣੇ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਉਸਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲ ਇਸ਼ਾਰਾ ਕਰਦੇ ਹੋਏ ਲਿਖਿਆ ਕਿ ਕਿਵੇਂ ਉਸਨੇ ਖਾਲਿਸਤਾਨੀ ਅੱਤਵਾਦੀਆਂ ਨੂੰ ਮੱਛਰ ਵਾਂਗ ਕੁਚਲ ਦਿੱਤਾ ਸੀ। ਕੰਗਨਾ ਦੇ ਇਸ ਬਿਆਨ 'ਤੇ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਰਣੌਤ ਦੇ ਖਿਲਾਫ਼ ਭਾਰਤ ਦੇ ਮਾਨਯੋਗ ਰਾਸ਼ਟਰਪਤੀ ਨੂੰ ਪਦਮ ਸ਼੍ਰੀ ਵਾਪਸ ਸੰਬੰਧੀ ਪੱਤਰ ਲਿਖਿਆ।

Explainer-

ਆਜ਼ਾਦੀ ਦੇ 75 ਸਾਲ: ਅਜ਼ਾਦੀ ਸੰਗਰਾਮ ਵਿੱਚ ਭੂਮਿਕਾ ਨਿਭਾਉਣ ਵਾਲੇ ਮਹਾਨ ਯੋਧਾ ਊਧਮ ਸਿੰਘ ਦੀ ਦਾਸਤਾਨ

ਦੇਸ਼ ਇਸ ਸਾਲ ਆਜ਼ਾਦੀ ਦਾ 75ਵਾਂ ਸਾਲ ਮਨਾ ਰਿਹਾ ਹੈ। ਇਸ ਮੌਕੇ ਅੰਮ੍ਰਿਤ ਮਹੋਤਸਵ (Amrit Mahotsav) ਕਰਵਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰੇ ਆਜ਼ਾਦੀ ਘੁਲਾਟੀਆਂ (Freedom fighters) ਨੇ ਆਜ਼ਾਦੀ ਸੰਗਰਾਮ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਦੇਸ ਦੀ ਆਜ਼ਾਦੀ ਲੀ ਆਪਣੀ ਜਾਨ ਕੁਰਬਾਤ ਕਰ ਦਿੱਤੀ ਸੀ। ਇਨ੍ਹਾਂ ਵਿੱਚ ਇੱਕ ਅਜਿਹਾ ਨਾਮ ਵੀ ਸ਼ਾਮਿਲ ਹੈ ਜਿਸਦੇ ਸਿਰਫ਼ ਨਾਂਅ ਤੋਂ ਹੀ ਬ੍ਰਿਟਿਸ਼ ਹਕੂਮਤ ਇੰਨੀ ਖੌਫ਼ਜਦਾ ਸੀ...ਉਹ ਸ਼ਖ਼ਸ ਸਨ ਸ਼ਹੀਦ-ਏ-ਆਜ਼ਮ ਉਧਮ ਸਿੰਘ, ਮਹਾਨ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਹਨ।

Exclusive-

ਕਿਸਾਨ ਜਸਵਿੰਦਰ ਸਿੰਘ ਦਾ ਜੱਦੀ ਪਿੰਡ ਵਿੱਚ ਹੋਇਆ ਸੰਸਕਾਰ

19 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਖੇਤੀ ਸਬੰਧੀ ਤਿੰਨ ਕਾਨੂੰਨ (Three agricultural laws) ਵਾਪਿਸ ਲੈਣ ਦੇ ਐਲਾਨ ਤੋਂ ਕੁਝ ਸਮਾਂ ਬਾਅਦ ਹੀ ਸ਼੍ਰੀ ਮੁਕਤਸਰ ਸਾਹਿਬ (Shri Muktsar Sahib) ਜਿਲ੍ਹੇ ਦੇ ਪਿੰਡ ਨੰਦਗੜ੍ਹ (Village Nandgarh) ਦੇ ਵਾਸੀ ਕਿਸਾਨ ਜਸਵਿੰਦਰ ਸਿੰਘ ਦੀ ਟਿੱਕਰੀ ਬਾਰਡਰ (Tikri Border) 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਸਵਿੰਦਰ ਸਿੰਘ ਬੀਤੇ ਇੱਕ ਸਾਲ ਤੋਂ ਲਗਾਤਾਰ ਟਿੱਕਰੀ ਬਾਰਡਰ (Tikri Border) 'ਤੇ ਹੀ ਸੇਵਾ ਨਿਭਾ ਰਹੇ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.