ETV Bharat / bharat

ਲੁਧਿਆਣਾ ਪਹੁੰਚੇ ਕਿਰਨ ਰਿਜਿਜੂ, ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ,ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Dec 25, 2021, 6:05 AM IST

ਈਟੀਵੀ ਭਾਰਤ ਟੌਪ ਨਿਊਜ਼
ਈਟੀਵੀ ਭਾਰਤ ਟੌਪ ਨਿਊਜ਼

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਦੀਆਂ ਵੱਡੀਆਂ ਖਬਰਾਂ

  1. ਅੱਜ ਕਿਸਾਨਾਂ ਦੀ ਪ੍ਰੈਸ ਕਾਨਫਰੰਸ ਹੋਵੇਗੀ
  2. ਅੱਜ ਕੇਜਰੀਵਾਲ ਦਾ ਅੰਮ੍ਰਿਤਸਰ ਦਾ ਦੌਰਾ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.Ludhiana Court Blast: ਲੁਧਿਆਣਾ ਪਹੁੰਚੇ ਕਿਰਨ ਰਿਜਿਜੂ ਨੇ ਕਿਹਾ, ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਆਇਆ ਹਾਂ

ਲੁਧਿਆਣਾ ਜ਼ਿਲ੍ਹਾ ਕਚਿਹਰੀ ਬਲਾਸਟ (Ludhiana District Court Blast) ਤੋਂ ਬਾਅਦ ਲੁਧਿਆਣਾ ਪਹੁੰਚੇ ਕਿਰਨ ਰਿਜਿਜੂ ਨੇ ਕਿਹਾ ਪੰਜਾਬ ਦੇ ਅਹੁਦੇਦਾਰ ਮੰਤਰੀਆਂ ਨੂੰ ਸੋਚ ਸਮਝ ਕੇ ਦੇਣੇ ਚਾਹੀਦੇ ਹਨ ਅਤੇ ਕਿਹਾ ਕਿ ਕੇਂਦਰ ਸੂਬਾ ਸਰਕਾਰ ਨਾਲ ਮਿਲ ਕੇ ਮਾਮਲੇ ਦੀ ਤਹਿ ਤੱਕ ਜਾਵੇਗੀ, ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਆਇਆ ਹਾਂ ਲੁਧਿਆਣਾ।

2.ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਖਾਰਜ

ਬਿਕਰਮ ਸਿੰਘ ਮਜੀਠੀਆ (Majithia booked in Drug case) ਕਿ ਅਗਾਊਂ ਜ਼ਮਾਨਤ ਦੇ ਮਾਮਲੇ ਵਿੱਚ ਅੱਜ ਦੂਜੇ ਦਿਨ ਵੀ ਉਨ੍ਹਾਂ ਨੂੰ ਹਰ ਕੋਈ ਵੀ ਕੋਰਟ ਵੱਲੋਂ ਰਾਹਤ ਨਹੀਂ ਮਿਲੀ। ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਜਮਾਨਤ ਅਰਜੀ ਖਾਰਜ ਕਰ ਦਿੱਤੀ ਗਈ ਹੈ

3.ਪੁਲਿਸ ਅਧਿਕਾਰੀਆਂ ਦੇ ਕੰਮ 'ਚ ਸਿਆਸੀ ਦਖ਼ਲਅੰਦਾਜ਼ੀ ਬੰਦ ਕਰਾਂਗੇ: ਅਰਵਿੰਦ ਕੇਜਰੀਵਾਲ

ਗੁਰਦਾਸਪੁਰ ਪਹੁੰਚੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪ ਦੇ ਉਮੀਦਵਾਰ ਰਮਨ ਬਹਿਲ ਦੇ ਹੱਕ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਜਿੱਥੇ ਉਨ੍ਹਾਂ ਦੇ ਨਾਲ ਆਪ ਆਗੂ ਕੰਵਰ ਵਿਜੇ ਪ੍ਰਤਾਪ ਸਿੰਘ ਅਤੇ ਆਪ ਵਰਕਰ ਮਜ਼ੂਦ ਰਹੇ। ਇਸੇ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ।

Explainer--

1.ਲੁਧਿਆਣਾ ਜੇਲ੍ਹ 'ਚ ਵਿਸ਼ੇਸ਼ ਰੇਡੀਓ ਸਟੇਸ਼ਨ 'ਰੇਡੀਓ ਉਜਾਲਾ ਪੰਜਾਬ' ਦੀ ਸੁਰੂਆਤ

ਕੇਂਦਰੀ ਜੇਲ੍ਹ ਲੁਧਿਆਣਾ 'ਚ ਕੈਦੀਆਂ ਲਈ ਵਿਸ਼ੇਸ਼ ਰੇਡੀਓ ਸਟੇਸ਼ਨ 'ਰੇਡੀਓ ਉਜਾਲਾ ਪੰਜਾਬ ਦੀ ਸੁਰੂਆਤ ਵੀਨ ਕੁਮਾਰ ਸਿਨਹਾ, ਆਈ.ਪੀ.ਐਸ, ਏ.ਡੀ.ਜੀ.ਪੀ ਜੇਲ੍ਹ, ਪੰਜਾਬ ਵੱਲੋਂ ਉਦਘਾਟਨ ਕਰਕੇ ਕੀਤਾ ਗਿਆ।

Exclusive--

ਰਾਜਾ ਵੜਿੰਗ ਨੇ ਕੇਜਰੀਵਾਲ ਦੀ ਰਿਹਾਇਸ਼ ਬਾਹਰ ਕੀਤਾ ਰੋਸ ਪ੍ਰਦਰਸਨ

ਨਵੀਂ ਦਿੱਲੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਦਿੱਲੀ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਅਭਿਸ਼ੇਕ ਦੱਤ ਅਤੇ ਪੰਜਾਬ ਦੇ ਕਈ ਅਧਿਕਾਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠ ਗਏ। ਰਾਜਾ ਵੜਿੰਗ ਨੇ ਆਰੋਪ ਲਾਇਆ ਹੈ ਕਿ ਦਿੱਲੀ ਸਰਕਾਰ ਨੇ ਹਵਾਈ ਅੱਡੇ 'ਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾ ਦਿੱਤੀ ਹੈ, ਜਦਕਿ ਬਾਦਲ ਦੀ 35 ਇੰਡੋ-ਕੈਨੇਡੀਅਨ ਬੱਸ ਸਰਵਿਸ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਕੇਜਰੀਵਾਲ ਦੀ ਰਿਹਾਇਸ਼ ਬਾਹਰ ਕੀਤਾ ਰੋਸ ਪ੍ਰਦਰਸਨ
ETV Bharat Logo

Copyright © 2024 Ushodaya Enterprises Pvt. Ltd., All Rights Reserved.