ETV Bharat / bharat

ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ,ਪੰਜਾਬ 'ਚ ਬੇਅਦਬੀ ਦੂਜੇ ਪਾਸੇ ਚਰਨਜੀਤ ਚੰਨੀ ਭੰਗੜੇ ਪਾਉਂਦਾ ਫਿਰਦਾ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Jan 3, 2022, 6:12 AM IST

TOP NEWS TODAY
TOP NEWS TODAY

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਦੀਆਂ ਵੱਡੀਆਂ ਖਬਰਾਂ

1.ਅੱਜ ਬੀਕੇਯੂ (ਉਗਰਾਹਾਂ) ਨਾਲ ਚੰਨੀ ਦੀ ਮੀਟਿੰਗ ਮੁਲਤਵੀ

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਪੰਜਾਬ ਗਵਰਨਰ ਨੇ ਮੁੱਖ ਮੰਤਰੀ ਚੰਨੀ ਦੇ ਇਲਜ਼ਾਮਾਂ ਨੂੰ ਦੱਸਿਆ ਗਲਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ 1 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੀਡੀਆ ਨਾਲ ਸਾਂਝੀ ਕੀਤੀ ਜਾਣਕਾਰੀ "ਅਸਲ ਰੂਪ ਵਿੱਚ ਗਲਤ" ਹੈ।

2.ਇੱਕ ਪਾਸੇ ਪੰਜਾਬ 'ਚ ਬੇਅਦਬੀ ਦੂਜੇ ਪਾਸੇ ਚਰਨਜੀਤ ਚੰਨੀ ਭੰਗੜੇ ਪਾਉਂਦਾ ਫਿਰਦਾ: ਪ੍ਰਕਾਸ਼ ਸਿੰਘ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਭੰਗੜੇ ਪਾ ਰਿਹਾ ਹੈ ਅਤੇ ਦੂਸਰੇ ਪਾਸੇ ਗੁਰੂ ਸਾਹਿਬ ਦੀ ਬੇਅਦਬੀ ਹੋ ਰਹੀ ਹੈ।

3.ਵੱਧਦੀ ਮਹਿੰਗਾਈ ਲਈ ਦੇਸ਼ ਦੀ ਐਨ.ਡੀ.ਏ ਸਰਕਾਰ ਜਿੰਮੇਵਾਰ : ਸਿੱਧੂ

ਨਵਜੋਤ ਸਿੱਧੂ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਤੇਲ ਕੀਮਤਾਂ ਦੇ ਬੇਤਹਾਸ਼ਾ ਵਾਧੇ (Rising oil prices) ਨੂੰ ਜਾਇਜ਼ ਠਹਿਰਾਉਣ ਵਿੱਚ ਅਸਫ਼ਲ ਰਹੀ ਹੈ ਕਿਉਂਕਿ ਤੇਲ ਖ੍ਰੀਦਿਆ ਬਹੁਤ ਘੱਟ ਦਰਾਂ ’ਤੇ ਜਾ ਰਿਹਾ ਹੈ। ਯੂ.ਪੀ.ਏ. ਸਰਕਾਰ ਸੀ ਕਿ ਸਸਤਾ ਤੇਲ ਮੁਹੱਈਆ ਕਰਵਾਉਂਦੀ ਸੀ ਜਦਕਿ ਐਨ.ਡੀ.ਏ. ਸਰਕਾਰ ਸਮਾਜ ਦੀਆਂ ਬੁਨਿਆਦੀ ਲੋੜਾਂ ਉੱਤੇ ਬੇਲੋੜੇ ਟੈਕਸ ਵਸੂਲ ਰਹੀ ਹੈ।

Explainer--

1.ਪ੍ਰਧਾਨ ਮੰਤਰੀ ਨੇ ਰੱਖਿਆ ਨੀਂਹ ਪੱਥਰ, ਕਿਹਾ- ਸਰਕਾਰ ਨੇ ਖਿਡਾਰੀਆਂ ਨੂੰ ਦਿੱਤੇ 4 ਹਥਿਆਰ

ਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ 700 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੇਰਠ ਦੇਸ਼ ਦੇ ਇੱਕ ਹੋਰ ਮਹਾਨ ਬੱਚੇ ਮੇਜਰ ਧਿਆਨ ਚੰਦ ਜੀ ਦਾ ਵੀ ਕਾਰਜ ਸਥਾਨ ਰਿਹਾ ਹੈ। ਕੁਝ ਮਹੀਨੇ ਪਹਿਲਾਂ ਕੇਂਦਰ ਸਰਕਾਰ ਨੇ ਦੇਸ਼ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਨੂੰ ਦਾਦਾ ਦੇ ਨਾਂ 'ਤੇ ਰੱਖਿਆ ਸੀ।

Exclusive--

1.ਬੱਚਿਆਂ ਨੂੰ ਵੈਕਸੀਨ ਲਗਵਾਉਣ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫ਼ੀ ਉਤਸ਼ਾਹਿਤ

ਮੋਹਾਲੀ: ਦੇਸ਼ ਵਿੱਚ ਕੇਂਦਰ ਸਰਕਾਰ ਵੱਲੋਂ ਓਮੀਕਰੋਨ ਦੀ ਲਹਿਰ ਨੂੰ ਵੇਖਦਿਆ ਬੱਚਿਆਂ ਨੂੰ ਟੀਕਾਕਰਨ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਭਾਰਤ ਵਿੱਚ 3 ਜਨਵਰੀ ਤੋਂ 15 ਸਾਲ ਤੋਂ ਲੈ ਕੇ 18 ਸਾਲ ਦੀ ਉਮਰ ਵਾਲੇ ਬੱਚਿਆਂ ਨੂੰ ਕੋਵਿਡ ਦਾ ਟੀਕਾਕਰਨ ਲਗਾਉਣ ਦੀ ਸੁਰੂਆਤ ਹੋ ਰਹੀ ਹੈ। ਜਿਸ ਨੂੰ ਲੈ ਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਵਿੱਚ ਕਾਫ਼ੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ।

ਬੱਚਿਆਂ ਨੂੰ ਵੈਕਸੀਨ ਲਗਵਾਉਣ ਨੂੰ ਲੈ ਕੇ ਬੱਚਿਆਂ ਦੇ ਮਾਪੇ ਕਾਫ਼ੀ ਉਤਸ਼ਾਹਿਤ
ETV Bharat Logo

Copyright © 2024 Ushodaya Enterprises Pvt. Ltd., All Rights Reserved.