ETV Bharat / bharat

ਚਰਨਜੀਤ ਚੰਨੀ ਨੇ ਨੌਜਵਾਨਾਂ ਲਈ ਵੰਡੇ ਰੁਜ਼ਗਾਰ ਦੇ ਗੱਫ਼ੇ,ਪੰਜਾਬ ’ਚ ਲੱਗਾ ਨਾਈਟ ਕਰਫਿਊ, ਸਕੂਲ-ਕਾਲਜ ਕੀਤੇ ਬੰਦ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Jan 5, 2022, 5:58 AM IST

ਈਟੀਵੀ ਭਾਰਤ ਟੌਪ ਨਿਊਜ਼
ਈਟੀਵੀ ਭਾਰਤ ਟੌਪ ਨਿਊਜ਼

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀ ਖਬਰ ਜਿਹੜੀ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀ ਵੱਡੀ ਖਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਅੱਜ ਦੀਆਂ ਵੱਡੀਆਂ ਖਬਰਾਂ

  1. ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ।

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1.ਚਰਨਜੀਤ ਚੰਨੀ ਨੇ ਨੌਜਵਾਨਾਂ ਲਈ ਵੰਡੇ ਰੁਜ਼ਗਾਰ ਦੇ ਗੱਫ਼ੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲ.ਪੀ.ਯੂ, ਫਗਵਾੜਾ, ਕਪੂਰਥਲਾ ਵਿਖੇ ਇੱਕ ਵਿਸ਼ਾਲ ਸਮਾਗਮ ਦੌਰਾਨ ਨੌਜਵਾਨਾਂ ਲਈ ਪੰਜਾਬ ਸਰਕਾਰ ਰੁਜ਼ਗਾਰ ਗਾਰੰਟੀ ਸਕੀਮ ਦੀ ਸ਼ੁਰੂਆਤ ਕੀਤੀ। ਜਿਸ ਦੌਰਾਨ ਚੰਨੀ ਨੇ ਨੌਜਵਾਨਾਂ ਲਈ ਵੱਡੇ ਐਲਾਨ ਕੀਤਾ।

2.ਪੰਜਾਬ ’ਚ ਲੱਗਾ ਨਾਈਟ ਕਰਫਿਊ, ਸਕੂਲ-ਕਾਲਜ ਕੀਤੇ ਬੰਦ

ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ’ਚ ਨਾਈਟ ਕਰਫਿਊ ਲਗਾਉਣ (punjab imposed night curfew) ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਲੱਗੇਗਾ। ਨਾਲ ਹੀ ਸੂਬੇ ਭਰ ਚ ਸਾਰੇ ਸਕੂਲ ਅਤੇ ਕਾਲਜਾਂ (school and collage closed amid covid 19 surge) ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

3.ਮੁੜ ਲੱਗੇ ਬਿਕਰਮ ਮਜੀਠੀਆ ਦੇ ਲਾਪਤਾ ਵਾਲੇ ਪੋਸਟਰ

ਬਿਕਰਮ ਸਿੰਘ ਮਜੀਠੀਆ ਦੇ ਇੱਕ ਵਾਰ ਫਿਰ ਤੋਂ ਲਾਪਤਾ ਦੇ ਪੋਸਟਰ (Missing posters of bikram Majithia) ਦੇਖਣ ਨੂੰ ਮਿਲੇ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਦੇਖਣ ਨੂੰ ਮਿਲੇ ਸੀ। ਨਾਲ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸੀ। ਫਿਲਹਾਲ ਇਹ ਪੋਸਟਰ ਕਿਸਨੇ ਲਗਾਏ ਹਨ ਇਸ ਬਾਰੇ ਕੁਝ ਪਤਾ ਨਹੀਂ ਚਲ ਸਕਿਆ ਹੈ।

Explainer--

1.Mob Lynching In Simdega:ਭੀੜ ਨੇ ਇਕ ਪੇਂਡੂ ਵਿਅਕਤੀ ਨੂੰ ਮਾਰ ਕੇ ਸਾੜ ਦਿੱਤਾ

ਸਿਮਡੇਗਾ ਵਿੱਚ Mob Lynching ਦਾ ਮਾਮਲਾ ਸਾਹਮਣੇ ਆਇਆ ਹੈ। ਕੋਲੇਬਿਰਾ ਥਾਣਾ ਖੇਤਰ ਦੇ ਬੇਸਰਾਜਰਾ ਬਾਜ਼ਾਰ ਦੇ ਕੋਲ ਭੀੜ ਨੇ ਇਕ ਪੇਂਡੂ ਵਿਅਕਤੀ ਨੂੰ ਮਾਰ ਕੇ ਸਾੜ ਦਿੱਤਾ ਹੈ। ਘਟਨਾ ਸਥਲ ਉੱਤੇ ਹੁਣ ਵੀ ਭਾਰੀ ਗਿਣਤੀ ਵਿੱਚ ਲੋਕ ਮੌਜੂਦ ਹਨ। ਇਸ ਮੌਕੇ ਉੱਤੇ ਪਹੁੰਚੀ ਪੁਲਿਸ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮ੍ਰਿਤਕ ਉੱਤੇ ਲੱਕੜੀ ਚੋਰੀ ਕਰਕੇ ਵੇਚਣ ਦਾ ਇਲਜ਼ਾਮ ਹੈ।

Exclusive--

1.ਅੰਮ੍ਰਿਤਸਰ: ਪੰਜਾਬ ਦੀ ਸਾਬਕਾ ਸਿਹਤ ਮੰਤਰੀ ਤੇ ਭਾਜਪਾ (BJP) ਦੀ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਵੱਲੋਂ ਸੂਬੇ ਦੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਤੇ ਤੰਜ਼ ਕੱਸਦਿਆਂ ਕਿਹਾ ਕਿ ਪੰਜਾਬ ਸਰਕਾਰ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਜੋ ਰੈਗੂਲਰ ਕਰਨ ਦੇ ਬਿਆਨ ਜਾਰੀ ਕਰ ਰਹੀ ਹੈ। ਉਸ ਦੇ ਵਿਗਿਆਨ ਵਿੱਚ ਵੱਡੇ-ਵੱਡੇ ਹੋਰਡਿੰਗ ਲਗਾਉਣੇ ਪੰਜਾਬ ਸਰਕਾਰ ਨੂੰ ਬੰਦ ਕਰਨੇ ਚਾਹੀਦੇ ਹਨ।

ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ
ETV Bharat Logo

Copyright © 2024 Ushodaya Enterprises Pvt. Ltd., All Rights Reserved.