ETV Bharat / bharat

ਪੰਜਾਬ ਲੋਕ ਕਾਂਗਰਸ 37 'ਤੇ ਚੋਣ ਲੜੇਗੀ, ਕੇਜਰੀਵਾਲ ਦੇ CM ਚਿਹਰੇ ਬਾਰੇ ਕੀਤੇ ਵੱਡੇ ਖੁਲਾਸੇ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

author img

By

Published : Jan 25, 2022, 5:21 AM IST

ETV BHARAT TOP NEWS
ETV BHARAT TOP NEWS

ਕੱਲ੍ਹ ਅਤੇ ਅੱਜ ਦੀਆਂ ਵੱਡੀਆਂ ਖ਼ਬਰਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ। ਅੱਜ ਦੀਆਂ ਖ਼ਬਰਾਂ ਜਿਹੜ੍ਹੀਆਂ ਤੁਹਾਡੀ ਨਜ਼ਰ 'ਚ ਰਹਿਣਗੀਆਂ ਅਤੇ ਕੱਲ੍ਹ ਦੀਆਂ ਵੱਡੀਆਂ ਖ਼ਬਰਾਂ, ਜਿਸ ਬਾਰੇ ਤੁਸੀਂ ਜ਼ਰੂਰ ਜਾਣਨਾ ਚਾਹੋਗੇ। ਈ.ਟੀ.ਵੀ ਭਾਰਤ ਦੇ EXCLUSIVE ਅਤੇ EXPLAINER ਬਾਰੇ ਪੜ੍ਹੋ......

ਕੱਲ੍ਹ ਦੀਆਂ ਖ਼ਬਰਾਂ ਜੋ ਤੁਹਾਡੇ ਲਈ ਖ਼ਾਸ

1. punjab assembly elections : ਭਾਜਪਾ 65, ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ

ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ 65 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਭਾਜਪਾ ਨੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ 65 ਸੀਟਾਂ 'ਤੇ ਚੋਣ ਲੜੇਗੀ, ਜਦਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ 37 ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) 15 ਸੀਟਾਂ 'ਤੇ ਚੋਣ ਲੜੇਗੀ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ 'ਤੇ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਇਹ ਐਲਾਨ ਕੀਤਾ।

2. ਨਵਜੋਤ ਸਿੱਧੂ ਨੇ ਕੇਜਰੀਵਾਲ ਦੇ CM ਚਿਹਰੇ ਬਾਰੇ ਕੀਤੇ ਵੱਡੇ ਖੁਲਾਸੇ

ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਦੁਆਰਾ ਮੁੱਖ ਮੰਤਰੀ ਦੇ ਚਿਹਰੇ ਲਈ ਕਰਵਾਏ ਸਰਵੇ 'ਤੇ ਸਵਾਲ ਉਠਾਦਿਆਂ ਕਿਹਾ ਕਿ ਪੰਜਾਬ ਦੇ ਲੋਕੀ ਕੇਜਰੀਵਾਲ ਨੂੰ ਪਸੰਦ ਨਹੀ ਕਰਦੇ। ਆਪ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਜੋ ਆਪ ਨੇ ਨੰਬਰ ਜਾਰੀ ਕੀਤਾ ਸੀ, ਉਸ 'ਤੇ 4 ਦਿਨਾਂ ਵਿੱਚ 21 ਲੱਖ ਫੋਨ ਕਾਲਾਂ ਆਉਣੀਆਂ ਅਸੰਭਵ ਹਨ, ਇਕ ਪ੍ਰਾਇਵੇਟ ਨੰਬਰ 'ਤੇ 5 ਹਜ਼ਾਰ ਮੈਸੇਜ ਨਹੀ ਆ ਸਕਦੇ।

3. ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਦੀ ਅਗਵਾਈ ਕਰਕੇ ਨਿੱਜੀ ਸਵਾਰਥਾਂ ਦਾ ਦਿੱਤਾ ਸੀ ਸਬੂਤ: ਕੈਪਟਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਨਵਜੋਤ ਸਿੱਧੂ ਨੇ ਰੇਤ ਮਾਫ਼ੀਆ 'ਚ ਸ਼ਾਮਿਲ ਵਿਧਾਇਕਾਂ ਦੀ ਮੇਰੇ ਵਿਰੁੱਧ ਬਗ਼ਾਵਤ ਦੀ ਅਗਵਾਈ ਕਰਕੇ ਆਪਣੇ ਨਿੱਜੀ ਸਵਾਰਥਾਂ ਦਾ ਸਬੂਤ ਦੇ ਦਿੱਤਾ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਨਵਜੋਤ ਸਿੰਘ ਸਿੱਧੂ ਦੇ ਰੇਤ ਮਾਫੀਆ ਨਾਲ ਲੜਨ ਦੇ ਵੱਡੇ ਦਾਅਵਿਆਂ ਨੂੰ ਖੋਖਲਾ ਦੱਸਿਆ ਹੈ, ਕੈਪਟਨ ਨੇ ਕਿਹਾ ਕਿ ਸਿੱਧੂ ਨੇ ਸਤੰਬਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਵਿਧਾਇਕਾਂ ਦੀ ਬਗਾਵਤ ਦੀ ਅਗਵਾਈ ਕੀਤੀ, ਇਸ ਤਰ੍ਹਾਂ ਉਨ੍ਹਾਂ ਨੂੰ ਪਨਾਹ ਦੇਣ ਵਿੱਚ ਉਸਦੀ ਦਿਲਚਸਪੀ ਨਾਲ ਸਪੱਸ਼ਟ ਤੌਰ 'ਤੇ ਬੇਨਕਾਬ ਹੋ ਗਿਆ ਸੀ।

Explainer-

  1. ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਤਾਂ ਹੋਰ ਵੀ ਖ਼ਤਰਨਾਕ ਹੋ ਜਾਵਾਂਗਾ : ਇਮਰਾਨ ਖ਼ਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਵਿਰੋਧੀ ਧਿਰ ਨੂੰ ਖੁੱਲ੍ਹੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਗਿਆ ਤਾਂ ਉਹ ਹੋਰ ਖਤਰਨਾਕ ਹੋ ਜਾਣਗੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਐਤਵਾਰ ਨੂੰ ਵਿਰੋਧੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਮਜ਼ਬੂਰ ਕੀਤਾ ਗਿਆ ਤਾਂ ਉਹ ਹੋਰ ਵੀ ਖਤਰਨਾਕ ਹੋ ਜਾਣਗੇ। ਇਸ ਦੇ ਨਾਲ ਹੀ ਖਾਨ ਨੇ ਵਿਰੋਧੀ ਧਿਰ ਦੀ ਕੋਈ ਵੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਦੀ 23 ਮਾਰਚ ਨੂੰ ਜਲੂਸ ਕੱਢਣ ਦੀ ਯੋਜਨਾ ਬਾਰੇ ਸਵਾਲ ਦੇ ਜਵਾਬ ਵਿੱਚ ਖਾਨ ਨੇ ਕਿਹਾ ਕਿ ਇਹ ਕਦਮ ਅਸਫਲ ਰਹੇਗਾ।

Exclusive-

'ਸਿੱਧੂ ਨੂੰ ਪੰਜਾਬ 'ਚ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਹੋਈ ਸੀ ਲਾਬਿੰਗ'

ਸਿੱਧੂ ਨੂੰ ਪੰਜਾਬ 'ਚ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਹੋਈ ਸੀ ਲਾਬਿੰਗ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖੁਲਾਸਾ ਕੀਤਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੇ ਨਵਜੋਤ ਸਿੰਘ ਸਿੱਧੂ ਦੀ ਮੰਤਰੀ ਵਜੋਂ ਨਿਯੁਕਤੀ ਲਈ ਲਾਬਿੰਗ ਕੀਤੀ, ਜਦੋਂ ਪਾਰਟੀ ਨੇ 2017 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਸੋਮਵਾਲ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੇ ਨਵਜੋਤ ਸਿੰਘ ਸਿੱਧੂ ਦੀ ਮੰਤਰੀ ਵਜੋਂ ਨਿਯੁਕਤੀ ਲਈ ਲਾਬਿੰਗ ਕੀਤੀ, ਜਦੋਂ ਪਾਰਟੀ ਨੇ 2017 ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.