ETV Bharat / bharat

Ex. PM Praise Modi : ਜੀ-20 ਸੰਮੇਲਨ ਤੋਂ ਪਹਿਲਾਂ ਭਾਰਤ ਦੇ ਸਾਬਕਾ PM ਮਨਮੋਹਨ ਸਿੰਘ ਦਾ ਪੀਐਮ ਮੋਦੀ ਨੂੰ ਲੈ ਕੇ ਵੱਡਾ ਬਿਆਨ

author img

By ETV Bharat Punjabi Team

Published : Sep 8, 2023, 6:13 PM IST

Manmohan Singh Praise PM Narendra Modi
Manmohan Singh Praise PM Narendra Modi

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਜੀ-20 ਸੰਮੇਲਨ ਤੋਂ ਪਹਿਲਾਂ ਵੱਡਾ ਬਿਆਨ ਦਿੱਤਾ ਹੈ। ਇਕ ਇੰਟਰਵਿਊ 'ਚ ਉਨ੍ਹਾਂ ਨੇ ਗਲੋਬਲ ਫਰੰਟ 'ਤੇ ਭਾਰਤ ਦੀ ਭੂਮਿਕਾ ਦੀ ਤਾਰੀਫ ਕੀਤੀ। ਪੜ੍ਹੋ ਪੂਰੀ ਖ਼ਬਰ। (Manmohan singh praises govt)

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਜੀ-20 ਸੰਮੇਲਨ ਤੋਂ ਠੀਕ ਪਹਿਲਾਂ ਰੂਸ ਅਤੇ ਯੂਕਰੇਨ ਅਤੇ ਭਾਰਤ ਨਾਲ ਚੀਨ ਦੇ ਸਰਹੱਦੀ ਵਿਵਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਵਿਸ਼ਵ ਵਿੱਚ ਭਾਰਤ ਦੀ ਭਰੋਸੇਯੋਗਤਾ ਵਧੀ ਹੈ। ਮਨਮੋਹਨ ਸਿੰਘ ਨੂੰ ਅੱਜ ਰਾਤ G20 ਸਿਖਰ ਸੰਮੇਲਨ ਦੇ ਖਾਣੇ ਲਈ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸਾਬਕਾ ਪੀਐਮ ਦੇਵਗੌੜਾ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਮਨਮੋਹਨ ਸਿੰਘ ਵਲੋਂ ਸਾਂਝੇ ਕੀਤੇ ਗਏ ਤਜ਼ੁਰਬੇ: 'ਦਿ ਇੰਡੀਅਨ ਐਕਸਪ੍ਰੈਸ' ਨੂੰ ਦਿੱਤੇ ਇੰਟਰਵਿਊ 'ਚ ਸਾਬਕਾ ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਵਿਵਾਦ ਦੇ ਨਾਲ-ਨਾਲ ਚੀਨ ਨਾਲ ਭਾਰਤ ਦੇ ਸਰਹੱਦੀ ਵਿਵਾਦ 'ਤੇ ਵੀ ਗੱਲ ਕੀਤੀ। ਇਸ ਦੌਰਾਨ ਮਨਮੋਹਨ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਜਦੋਂ ਦੋ ਦੇਸ਼ਾਂ ਵਿਚਾਲੇ ਟਕਰਾਅ ਹੁੰਦਾ ਹੈ, ਤਾਂ ਇਸ ਦਾ ਅਸਰ ਦੂਜੇ ਦੇਸ਼ਾਂ 'ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਵਿਚ ਸ਼ਾਮਲ ਦੇਸ਼ਾਂ ਨਾਲ ਸਬੰਧ ਰੱਖਣ ਵਾਲੇ ਦੇਸ਼ਾਂ 'ਤੇ ਦਬਾਅ ਪਾਇਆ ਜਾਂਦਾ ਹੈ। ਉਨ੍ਹਾਂ ਦੇਸ਼ਾਂ ਨੂੰ ਇੱਕ ਪਾਸੇ ਕਰਨ ਲਈ ਮਾਹੌਲ ਬਣਾਇਆ ਜਾਂਦਾ ਹੈ।

ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ 'ਚ ਭਾਰਤ ਨੇ ਪਰਿਪੱਕਤਾ ਦਿਖਾਈ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਭਾਰਤ ਨੇ ਆਪਣੇ ਆਰਥਿਕ ਹਿੱਤਾਂ ਅਤੇ ਪ੍ਰਭੂਸੱਤਾ ਨੂੰ ਧਿਆਨ 'ਚ ਰੱਖਦੇ ਹੋਏ ਸ਼ਾਂਤੀ ਦੀ ਅਪੀਲ ਕੀਤੀ ਹੈ। ਇਹ ਦੇਸ਼ ਦੇ ਸੰਦਰਭ ਵਿੱਚ ਚੰਗਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਕਾਰਨ ਪੱਛਮੀ ਦੇਸ਼ਾਂ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਇਸ ਦਾ ਵਿਸ਼ਵ ਪੱਧਰ 'ਤੇ ਅਸਰ ਪਿਆ ਹੈ।

ਭਾਰਤ ਬਦਲਦੀ ਗਲੋਬਲ ਪ੍ਰਣਾਲੀ 'ਚ ਸ਼ਾਮਲ: ਉਨ੍ਹਾਂ ਭਾਰਤ ਦੇ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਦਾਅਵੇ ਦਾ ਵੀ ਖੁੱਲ੍ਹ ਕੇ ਜਵਾਬ ਦਿੱਤਾ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ ਵਿੱਚ ਇੱਕ ਆਰਥਿਕ ਪਾਵਰ ਹਾਊਸ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਬਦਲਦੀ ਗਲੋਬਲ ਪ੍ਰਣਾਲੀ ਵਿੱਚ ਆਰਥਿਕ ਮੌਕਿਆਂ ਦੇ ਨੇੜੇ ਹੈ। ਭਾਰਤ ਆਪਣੇ ਕੁਦਰਤੀ ਸਰੋਤਾਂ, ਉਤਪਾਦਨ ਅਤੇ ਨਿਰਮਾਣ ਰਾਹੀਂ ਵਿਸ਼ਵ ਅਰਥਚਾਰੇ ਦਾ ਇੱਕ ਪਾਵਰਹਾਊਸ ਬਣੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.