ETV Bharat / bharat

ਮੈਦਾਨੀ ਇਲਾਕਿਆਂ 'ਚ ਵਧੀ ਠੰਡ, ਟੁੱਟਿਆ 17 ਸਾਲ ਪੁਰਾਣਾ ਰਿਕਾਰਡ

author img

By

Published : Nov 24, 2020, 11:58 AM IST

ਪਹਾੜੀ ਖੇਤਰਾਂ 'ਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ।

ਮੈਦਾਨੀ ਇਲਾਕਿਆਂ 'ਚ ਵਧੀ ਠੰਡ, ਟੁੱਟਿਆ 17 ਸਾਲ ਪੁਰਾਣਾ ਰਿਕਾਰਡ
ਮੈਦਾਨੀ ਇਲਾਕਿਆਂ 'ਚ ਵਧੀ ਠੰਡ, ਟੁੱਟਿਆ 17 ਸਾਲ ਪੁਰਾਣਾ ਰਿਕਾਰਡ

ਨਵੀਂ ਦਿੱਲੀ: ਸਾਲ 2020 ਹਰ ਤਰ੍ਹਾਂ ਨਾਲ ਲੋਕਾਂ ਨੂੰ ਮੁਸ਼ਕਲਾਂ 'ਚ ਪਾ ਰਿਹਾ ਹੈ। ਕੋਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਉੱਤਰ ਭਾਰਤ 'ਚ ਕੜਾਕੇ ਦੀ ਠੰਡ ਨਾਲ ਲੋਕ ਜੁੱਝ ਰਹੇ ਹਨ। ਦਿੱਲੀ 'ਚ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਸਵੇਰ ਦੇ ਸਮੇਂ ਘੱਟੋ- ਘੱਟ ਪਾਰਾ 6.9 ਡਿਗਰੀ ਹੋ ਗਿਆ, ਜਿਸ ਨੇ ਪਿਛਲੇ 17 ਸਾਲ ਦੇ ਰਿਕਾਰਡ ਤੋੜ ਦਿੱਤੇ। ਮੌਸਮ ਮਾਹਿਰਾਂ ਮੁਤਾਬਕ 2-3 ਦਿਨਾਂ 'ਚ ਘੱਟੋ ਘੱਟ ਤਾਪਮਾਨ 'ਚ ਵਾਧਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਦਿੱਲੀ 'ਚ ਘੱਟੋ ਘੱਟ ਤਾਪਮਾਨ 'ਚ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਨਾਲ ਹਵਾ ਗੁਣਵੱਤਾ 'ਚ ਗਿਰਾਵਟ ਆ ਸਕਦੀ ਹੈ। ਪਿਛਲੇ ਕੁਝ ਦਿਨਾਂ 'ਚ ਹਵਾ ਦੀ ਗਤੀ ਤੇਜ਼ ਹੋਣ ਨਾਲ ਪ੍ਰਦੂਸ਼ਣ 'ਚ ਗਿਰਾਵਟ ਆਈ ਹੈ।

ਇਹ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦਸੰਬਰ ਤੇ ਜਨਵਰੀ 'ਚ ਘੱਟੋ-ਘੱਟ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ ਤੇ ਕੁਝ ਪੁਰਾਣੇ ਰਿਕਾਰਡ ਟੁੱਟ ਸਕਦੇ ਹਨ।

ਦੱਸ ਦਈਏ ਕਿ ਇਸ ਸੀਜ਼ਨ ਦੀ ਪਹਿਲੀ ਬਰਫਬਾਰੀ ਸੋਮਵਾਰ ਨੂੰ ਕਸ਼ਮੀਰ ਦੇ ਵੱਡੇ ਹਿੱਸੇ ‘ਤੇ ਹੋਈ ਸੀ, ਜਿਸ ਕਾਰਨ ਦਿੱਲੀ ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਹੇਠਾਂ ਆ ਗਿਆ ਹੈ। ਇਸ ਕਾਰਨ ਵਾਦੀ ਨੂੰ ਲੱਦਾਖ ਨਾਲ ਜੋੜਨ ਵਾਲੀ ਸ੍ਰੀਨਗਰ-ਲੇਹ ਸੜਕ ਬੰਦ ਹੋ ਗਈ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.