ETV Bharat / bharat

Farmer protest : ਸਿਰਸਾ 'ਚ ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਲਾਇਆ ਧਰਨਾ

author img

By

Published : Jul 24, 2021, 4:51 PM IST

ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਲਾਇਆ ਧਰਨਾ
ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਲਾਇਆ ਧਰਨਾ

ਕਿਸਾਨ ਹਰਿਆਣਾ ਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ 'ਤੇ ਡੱਟੇ ਹੋਏ ਹਨ, ਉਥੇ ਹੀ ਹੁਣ ਹਰਿਆਣਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਬੀਤੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 5 ਕਿਸਾਨ ਆਗੂਆਂ ਦੀ ਰਿਹਾਈ ਲਈ ਕਿਸਾਨਾਂ ਨੇ ਸਿਰਸਾ ਵਿਖੇ ਕਿਸਾਨਾਂ ਨੇ ਧਰਨਾ ਲਾਇਆ।

ਸਿਰਸਾ: ਜਿਥੇ ਇੱਕ ਪਾਸੇ ਪੰਜਾਬ ਦੇ ਕਿਸਾਨ ਹਰਿਆਣਾ ਤੇ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ 'ਤੇ ਡੱਟੇ ਹੋਏ ਹਨ, ਉਥੇ ਹੀ ਹੁਣ ਹਰਿਆਣਾ ਵਿਖੇ ਵੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸੇ ਕੜੀ 'ਚ ਅੱਜ ਸਿਰਸਾ ਵਿਖੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਇੱਕਠੇ ਹੋਏ ਤੇ ਉਨ੍ਹਾਂ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵੱਲੋਂ ਇਹ ਧਰਨਾ 5 ਕਿਸਾਨ ਆਗੂਆਂ ਦੀ ਰਿਹਾਈ ਨੂੰ ਲੈ ਕੇ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ 21 ਜੁਲਾਈ ਨੂੰ ਸਿਰਸਾ ਜ਼ਿਲ੍ਹੇ ਦੇ ਭਾਵਦੀਨ ਟੋਲ ਪਲਾਜ਼ਾ, ਸਾਂਵਤ ਖੇੜਾ ਟੋਲ ਪਲਾਜ਼ਾ, ਪਿੰਡ ਸਾਹੂਵਾਲਾ ਅਤੇ ਸਿਰਸਾ ਸ਼ਹਿਰ ਦੇ ਦਕਸ਼ ਪ੍ਰਜਾਪਤੀ ਚੌਕ 'ਤੇ ਬੇਮਿਆਦੀ ਧਰਨੇ ਤੋਂ ਇਲਾਵਾ ਨੈਸ਼ਨਲ ਹਾਈਵੇ ’ਤੇ ਕਿਸਾਨ ਜਥੇਬੰਦੀਆਂ ਨੇ ਦੋ ਘੰਟੇ ਤੱਕ ਕੌਮੀ ਰਾਜਮਾਰਗ ਜਾਮ ਕੀਤਾ ਸੀ। ਦੂਜੇ ਪਾਸੇ, ਗ੍ਰਿਫਤਾਰ ਕੀਤੇ ਗਏ ਪੰਜਾਂ ਕਿਸਾਨਾਂ ਨੂੰ ਸਥਾਨਕ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਦੇਰ ਸ਼ਾਮ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੁਣ ਕਿਸਾਨਾਂ ਨੇ ਸਿੱਧੂ ਨੂੰ ਪਾਇਆ ਘੇਰਾ!

ETV Bharat Logo

Copyright © 2024 Ushodaya Enterprises Pvt. Ltd., All Rights Reserved.