ETV Bharat / bharat

FCI Sells Wheat in Open Market: ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ, ਕਣਕ ਦੇ ਭੰਡਾਰ ਦੀ ਖੁੱਲ੍ਹੀ ਮੰਡੀ 'ਚ ਵਿੱਕਰੀ ਸ਼ੁਰੂ

author img

By ETV Bharat Punjabi Team

Published : Oct 13, 2023, 2:27 PM IST

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਕਣਕ ਦੀ ਕੀਮਤ ਨੂੰ ਕੰਟਰੋਲ (Wheat price control) ਕਰਨ ਲਈ ਖੁੱਲ੍ਹੀ ਮੰਡੀ ਵਿੱਚ ਕਣਕ ਦਾ ਸਟਾਕ ਵੇਚ ਰਹੀ ਹੈ। ਇਸ ਤੋਂ ਇਲਾਵਾ ਸਰਕਾਰ ਨੇ ਬਾਕੀ ਸੂਬਿਆਂ ਨੂੰ ਵੀ ਕਣਕ ਵੇਚਣ ਦੇ ਲਈ ਅਲਰਟ ਜਾਰੀ ਕੀਤਾ ਹੈ। (FCI Sells Wheat in Open Market)

FCI SELLS WHEAT IN OPEN MARKET THE CENTRAL GOVT IS SELLING WHEAT STOCK TO CONTROL THE WHEAT PRICE
FCI Sells Wheat in Open Market: ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਦਾ ਅਲਰਟ,ਕਣਕ ਦੇ ਭੰਡਾਰ ਦੀ ਖੁੱਲ੍ਹੀ ਮੰਡੀ 'ਚ ਵਿੱਕਰੀ ਸ਼ੁਰੂ

ਨਵੀਂ ਦਿੱਲੀ: ਕੇਂਦਰ ਸਰਕਾਰ ਦੇਸ਼ 'ਚ ਖੁਰਾਕੀ ਮਹਿੰਗਾਈ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਰੋਕਣ ਲਈ ਸਰਕਾਰ ਵੱਲੋਂ ਲਗਾਤਾਰ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਤਿਉਹਾਰੀ ਸੀਜ਼ਨ ਦੌਰਾਨ (Festive season) ਮਹਿੰਗਾਈ ਵਧਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੇ ਨਵੀਆਂ ਯੋਜਨਾਵਾਂ ਬਣਾਈਆਂ ਹਨ। ਜਾਣਕਾਰੀ ਅਨੁਸਾਰ ਕਣਕ ਦੇ ਸਟਾਕ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੀਆਂ ਤਿਆਰੀਆਂ ਕੀਤੀਆਂ (Preparing to sell wheat stocks in open market) ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਣਕ ਦੀ ਕੀਮਤ ਨੂੰ ਕੰਟਰੋਲ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ।

ਕੀਮਤਾਂ 'ਚ ਕੋਈ ਵਾਧਾ ਨਹੀਂ: ਖੁਰਾਕ ਮੰਤਰਾਲੇ (Ministry of Food) ਵੱਲੋਂ ਦੱਸਿਆ ਗਿਆ ਹੈ ਕਿ ਭਾਰਤੀ ਖੁਰਾਕ ਨਿਗਮ (ਐਫਸੀਆਈ) ਨੇ ਇਸ ਵਿੱਤੀ ਸਾਲ ਵਿੱਚ ਆਪਣੇ ਸਟਾਕ ਵਿੱਚੋਂ 2.37 ਮਿਲੀਅਨ ਟਨ ਕਣਕ ਈ-ਨਿਲਾਮੀ ਰਾਹੀਂ ਵੇਚੀ ਹੈ। ਦਰਅਸਲ ਪਿਛਲੇ ਕੁਝ ਸਮੇਂ ਤੋਂ ਕਣਕ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐੱਫਸੀਆਈ (FCI) ਵੱਲੋਂ ਵੇਚੀ ਗਈ ਕਣਕ ਦੀ ਮਾਤਰਾ ਵੀ ਪ੍ਰਸਤਾਵਿਤ ਮਾਤਰਾ ਤੋਂ 90 ਫੀਸਦੀ ਘੱਟ ਵੇਚੀ ਗਈ। ਇਸ ਦਾ ਮਤਲਬ ਹੈ ਕਿ ਦੇਸ਼ 'ਚ ਕਣਕ ਦਾ ਵੱਡਾ ਭੰਡਾਰ ਹੈ ਅਤੇ ਜੇਕਰ ਕੀਮਤ 'ਤੇ ਪਹਿਲਾਂ ਤੋਂ ਹੀ ਕੰਟਰੋਲ ਕਰ ਲਿਆ ਜਾਵੇ ਤਾਂ ਆਉਣ ਵਾਲੇ ਦਿਨਾਂ 'ਚ ਕਣਕ ਅਤੇ ਆਟੇ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਵੇਗਾ।

ਪ੍ਰਚੂਨ ਮਹਿੰਗਾਈ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 'ਤੇ: ਤੁਹਾਨੂੰ ਦੱਸ ਦੇਈਏ ਕਿ ਅਗਸਤ 2023 ਤੋਂ ਐੱਫਸੀਆਈ ਵੱਲੋਂ ਲਗਾਤਾਰ ਕਣਕ ਵੇਚੀ ਜਾ ਰਹੀ ਹੈ ਅਤੇ ਇਸ ਨਾਲ ਕਣਕ ਦੀਆਂ ਕੀਮਤਾਂ 'ਤੇ ਬਹੁਤ ਜ਼ਿਆਦਾ ਅਸਰ ਪਿਆ ਹੈ। ਕਣਕ ਦੀ ਪ੍ਰਚੂਨ ਮਹਿੰਗਾਈ ਦਰ ਅਗਸਤ 'ਚ 9.3 ਫੀਸਦੀ ਤੋਂ ਘਟ ਕੇ 7.93 ਫੀਸਦੀ 'ਤੇ ਆ ਗਈ ਹੈ। ਜਾਣਕਾਰੀ ਮੁਤਾਬਕ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਡਿੱਗਣ ਕਾਰਨ ਸਤੰਬਰ ਮਹੀਨੇ 'ਚ ਪ੍ਰਚੂਨ ਮਹਿੰਗਾਈ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 5.2 ਫੀਸਦੀ 'ਤੇ ਆ ਗਈ ਹੈ। ਨੈਸ਼ਨਲ ਸਟੈਟਿਸਟੀਕਲ ਆਫਿਸ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਖਪਤਕਾਰ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਸਤੰਬਰ 'ਚ 5.2 ਫੀਸਦੀ ਰਹੀ ਜਦੋਂ ਕਿ ਇਕ ਸਾਲ ਪਹਿਲਾਂ ਸਤੰਬਰ 'ਚ ਇਹ 7.41 ਫੀਸਦੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.