ETV Bharat / bharat

ਕਿਸਾਨ ਅੰਦੋਲਨ: ਸਿੰਘੂ ਸਰਹੱਦ 'ਤੇ ਬੈਠੇ ਕਿਸਾਨਾਂ ਦੇ ਖਿਲਾਫ਼ FIR ਦਰਜ

author img

By

Published : Dec 11, 2020, 10:33 AM IST

ਸਿੰਘੂ ਸਰਹੱਦ 'ਤੇ ਬੈਠੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਨੇ FIR ਦਰਜ ਕੀਤੀ ਹੈ। ਦੱਸ ਦਈਏ ਕਿ ਇਹ ਐਫਆਈਆਰ ਮਹਾਂਮਾਰੀ ਐਕਟ ਦੇ ਤਹਿਤ ਦਰਜ ਕੀਤੀ ਗਈ ਹੈ। ਪ੍ਰਦਰਸ਼ਨ ਦੌਰਾਨ ਡਿਉਟੀ 'ਤੇ ਲੱਗੇ ਦੋ ਆਈਪੀਐਸ ਵੀ ਕੋਰੋਨਾ ਸੰਕ੍ਰਮਿਤ ਹੋ ਗਏ ਹਨ।

ਸਿੰਘੂ ਸਰਹੱਦ 'ਤੇ ਬੈਠੇ ਕਿਸਾਨਾਂ ਦੇ ਖਿਲਾਫ ਐਫਆਈਆਰ ਦਰਜ
ਸਿੰਘੂ ਸਰਹੱਦ 'ਤੇ ਬੈਠੇ ਕਿਸਾਨਾਂ ਦੇ ਖਿਲਾਫ ਐਫਆਈਆਰ ਦਰਜ

ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਨੇ ਕੋਵੀਡ -19 ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦੇ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਮਹਾਂਮਾਰੀ ਕਾਨੂੰਨ ਤਹਿਤ ਦਰਜ ਕੀਤੀ ਗਈ ਹੈ। ਬੀਤੇ 29 ਨਵੰਬਰ ਤੋਂ ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਡਿਉਟੀ ਨਿਭਾ ਰਹੇ ਦੋ ਆਈਪੀਐਸ ਵੀ ਕੋਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ।

ਕਿਸਾਨਾਂ ਦਾ ਪ੍ਰਦਰਸ਼ਨ ਜਾਰੀ

ਦੱਸ ਦਈਏ ਕਿ ਕੇਂਦਰ ਸਰਕਾਰ 3 ਖੇਤੀਬਾੜੀ ਬਿੱਲ ਲੈ ਕੇ ਆਈ ਸੀ, ਜੋ ਹੁਣ ਕਾਨੂੰਨ ਬਣ ਗਿਆ ਹੈ। ਕਿਸਾਨ ਪਿਛਲੇ 16 ਦਿਨਾਂ ਤੋਂ ਉਕਤ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲਵੇ। ਇਸ ਬਾਰੇ ਕਿਸਾਨਾਂ ਨਾਲ ਕਈ ਵਾਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਪਰ ਕਿਸਾਨ ਕਾਨੂੰਨ ਵਾਪਸ ਲੈਣ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ।

ਮਹਾਂਮਾਰੀ ਦੇ ਮਾਮਲੇ ਵਿੱਚ ਹੋਈ ਐਫਆਈਆਰ

ਸਿੰਘੂ ਸਰਹੱਦ 'ਤੇ ਇਕੱਠੇ ਹੋਏ ਕਿਸਾਨਾਂ ਵੱਲੋਂ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਕਾਰਨ, ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਸਰਕਾਰੀ ਹੁਕਮਾਂ ਦੀ ਉਲੰਘਣਾ ਅਤੇ ਮਹਾਂਮਾਰੀ ਕਾਨੂੰਨ ਤਹਿਤ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਅਲੀਪੁਰ ਥਾਣੇ ਵਿਚ ਕਿਸਾਨਾਂ ਖਿਲਾਫ ਦੰਗੇ ਭੜਕਾਉਣ ਲਈ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.