ETV Bharat / bharat

Fire Incident In Delhi: ਸ਼ਕਰਪੁਰ ਦੀ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਇੱਕ ਔਰਤ ਦੀ ਮੌਤ, ਦਰਜਨਾਂ ਜ਼ਖ਼ਮੀ

author img

By ETV Bharat Punjabi Team

Published : Nov 14, 2023, 7:17 AM IST

ਦਿੱਲੀ ਦੇ ਸ਼ਕਰਪੁਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ (Fire in a five storey building) ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਘਟਨਾ 'ਚ ਇੱਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ।

FIRE BROKE OUT AT RESIDENTIAL BUILDING AT SHAKARPUR AREA IN DELHI
Fire Incident In Delhi: ਸ਼ੇਰਪੁਰ ਦੀ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ,ਇੱਕ ਔਰਤ ਦੀ ਮੌਤ, ਦਰਜਨਾਂ ਜ਼ਖ਼ਮੀ

ਨਵੀਂ ਦਿੱਲੀ: ਪੂਰਬੀ ਦਿੱਲੀ ਦੇ ਸ਼ਕਰਪੁਰ ਇਲਾਕੇ ਵਿੱਚ (Fire in Shakarpur area of Delhi) ਸੋਮਵਾਰ ਦੇਰ ਰਾਤ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਘਟਨਾ ਦੇ ਸਮੇਂ ਇਮਾਰਤ ਦੇ ਵੱਖ-ਵੱਖ ਫਲੈਟਾਂ 'ਚ 50 ਤੋਂ ਵੱਧ ਲੋਕ ਮੌਜੂਦ ਸਨ। ਅੱਗ ਲੱਗਦੇ ਹੀ ਪੂਰੀ ਇਮਾਰਤ 'ਚ ਹਫੜਾ-ਦਫੜੀ ਮਚ ਗਈ। ਲੋਕਾਂ ਦੀ ਜਾਨ ਬਚਾਉਣ ਲਈ ਰੌਲਾ ਪੈ ਗਿਆ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਬਾਲਕੋਨੀ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਇੱਕ ਔਰਤ ਦੀ ਮੌਤ (Death of a woman) ਹੋ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਇਮਾਰਤ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਹਾਦਸੇ ਵਿੱਚ ਇਮਾਰਤ ਵਿੱਚ ਫਸੇ ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਮਾਰਤ ਦੀ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ: ਫਾਇਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਸੋਮਵਾਰ ਦੇਰ ਰਾਤ ਕਰੀਬ 1:03 ਵਜੇ ਲੱਗੀ। ਅੱਗ ਸਭ ਤੋਂ ਪਹਿਲਾਂ ਇਮਾਰਤ ਦੀ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ (Cars parked in the parking lot on fire) ਨੂੰ ਲੱਗੀ। ਇਸ ਤੋਂ ਬਾਅਦ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੌੜੀਆਂ ’ਤੇ ਅੱਗ ਦੀਆਂ ਲਪਟਾਂ ਕਾਰਨ ਲੋਕ ਬਾਹਰ ਨਹੀਂ ਆ ਸਕੇ, ਜਿਨ੍ਹਾਂ ਨੂੰ ਬਾਅਦ ਵਿੱਚ ਬਾਲਕੋਨੀ ਰਾਹੀਂ ਬਾਹਰ ਕੱਢਿਆ ਗਿਆ।

ਇਮਾਰਤ ਤੋਂ ਛਾਲ ਮਾਰਨ ਕਾਰਣ ਔਰਤ ਦੀ ਮੌਤ: ਫਾਇਰ ਅਫਸਰ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਇਸ ਲਈ ਹੋ ਗਈ ਕਿਉਂਕਿ ਉਸ ਨੇ ਅੱਗ ਤੋਂ ਬਚਣ ਲਈ ਇਮਾਰਤ ਤੋਂ ਹੇਠਾਂ ਛਾਲ ਮਾਰ ਦਿੱਤੀ । ਕਰੀਬ ਇੱਕ ਦਰਜਨ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਕਿੰਗ ਵਿੱਚ ਖੜ੍ਹੀਆਂ ਚਾਰ ਕਾਰਾਂ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ (The fire started due to short circuit) ਲੱਗੀ ਹੈ। ਅੱਗ ਬੁਝਾਉਣ ਵਿੱਚ ਲੱਗਾ ਇਕ ਫਾਇਰਮੈਨ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.