ETV Bharat / bharat

ਅਫਗਾਨਿਸਤਾਨ ਤੋਂ 220 ਯਾਤਰੀਆਂ ਨੂੰ ਲੈ ਕੇ ਦੋ ਜਹਾਜ਼ ਦਿੱਲੀ ਪਹੁੰਚੇ

author img

By

Published : Aug 15, 2021, 8:39 PM IST

ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਲਗਾਤਾਰ ਵਧਦੀ ਤਾਕਤ ਅਤੇ ਇੱਕ ਤੋਂ ਬਾਅਦ ਇੱਕ ਸ਼ਹਿਰ ਉੱਤੇ ਕਬਜ਼ਾ ਕਰਨ ਤੋਂ ਬਾਅਦ, ਉੱਥੋਂ ਭਾਰਤੀਆਂ ਦਾ ਪਲਾਇਨ ਸ਼ੁਰੂ ਹੋ ਗਿਆ ਹੈ। ਏਅਰ ਇੰਡੀਆ ਅਤੇ ਕਾਮ ਏਅਰ ਦੀਆਂ ਦੋ ਉਡਾਣਾਂ ਐਤਵਾਰ ਸ਼ਾਮ ਨੂੰ ਕਾਬੁਲ ਤੋਂ ਦਿੱਲੀ ਪਹੁੰਚੀਆਂ। ਹੁਣ ਹੋਰ ਜਹਾਜ਼ ਅਫਗਾਨਿਸਤਾਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਭਾਰਤ ਵਾਪਸ ਆਉਣਗੇ।

ਅਫਗਾਨਿਸਤਾਨ ਤੋਂ 220 ਯਾਤਰੀਆਂ ਨੂੰ ਲੈ ਕੇ ਦੋ ਜਹਾਜ਼ ਦਿੱਲੀ ਪਹੁੰਚੇ
ਅਫਗਾਨਿਸਤਾਨ ਤੋਂ 220 ਯਾਤਰੀਆਂ ਨੂੰ ਲੈ ਕੇ ਦੋ ਜਹਾਜ਼ ਦਿੱਲੀ ਪਹੁੰਚੇ

ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜੇ ਦੇ ਨਾਲ ਹੀ ਅਫਗਾਨਿਸਤਾਨ ਤੋਂ ਲੋਕਾਂ ਦਾ ਪਲਾਇਨ ਸ਼ੁਰੂ ਹੋ ਗਿਆ ਹੈ। ਅੱਜ, 15 ਅਗਸਤ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਲਗਭਗ 220 ਭਾਰਤੀਆਂ ਨੂੰ ਦੋ ਵੱਖ -ਵੱਖ ਜਹਾਜ਼ਾਂ ਰਾਹੀਂ ਦਿੱਲੀ ਲਿਆਂਦਾ ਗਿਆ, ਜਿਨ੍ਹਾਂ ਵਿੱਚ ਜ਼ਿਆਦਾਤਰ ਅਫਗਾਨਿਸਤਾਨ ਵਿੱਚ ਰਹਿੰਦੇ ਹਿੰਦੂ ਅਤੇ ਸਿੱਖ ਭਾਰਤੀ ਹਨ।

ਜਾਣਕਾਰੀ ਮੁਤਾਬਕ ਤਾਲਿਬਾਨ ਨੇ ਐਤਵਾਰ ਨੂੰ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ 'ਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਬਾਅਦ ਹੁਣ ਸਿਰਫ ਅਫਗਾਨਿਸਤਾਨ ਸਰਕਾਰ ਦੇ ਅਧਿਕਾਰ ਅਧੀਨ ਕਾਬੁਲ ਇੱਕ ਵੱਡਾ ਸ਼ਹਿਰ ਰਹਿ ਗਿਆ ਹੈ। ਇਸ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਭਾਰਤੀਆਂ ਨੇ ਪਲਾਇਨ ਕਰਨਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਭਾਰਤੀ ਨਾਗਰਿਕਾਂ ਨੂੰ ਲੈ ਕੇ ਕਾਮ ਏਅਰ ਦੀ ਪਹਿਲੀ ਉਡਾਣ ਦੁਪਹਿਰ 2:00 ਵਜੇ ਸੰਖਿਆ RQ-915 ਕਰੀਬ 100 ਮੁਸਾਫਿਰਾਂ ਨੂੰ ਲੈਕੇ ਕਾਬੁਲ ਤੋਂ ਦਿੱਲੀ ਪਹੁੰਚੀ।

ਦੂਜੇ ਪਾਸੇ ਏਅਰ ਇੰਡੀਆ ਦੀ ਫਲਾਈਟ ਨੰਬਰ ਏਆਈ -244 ਸ਼ਾਮ 7:00 ਵਜੇ ਪਹੁੰਚੀ, ਜਿਸ 'ਚ ਲੱਗਭਗ 120 ਯਾਤਰੀ ਦਿੱਲੀ ਪਹੁੰਚ ਗਏ। ਹਵਾਈ ਅੱਡੇ ਦੇ ਸੂਤਰਾਂ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਹੋਰ ਜਹਾਜ਼ ਭਾਰਤੀ ਨਾਗਰਿਕਾਂ ਨੂੰ ਲੈ ਕੇ ਆਉਣਗੇ।

ਇਹ ਵੀ ਪੜ੍ਹੋ:ਤਾਲਿਬਾਨ ਨੇ ਅਫਗਾਨਿਸਤਾਨ 'ਚ ਬਣਾਈ ਅੰਤਰਿਮ ਸਰਕਾਰ,ਅਹਿਮਦ ਜਲਾਲੀ ਨੂੰ ਮਿਲ ਸਕਦੀ ਹੈ ਸੱਤਾ

ETV Bharat Logo

Copyright © 2024 Ushodaya Enterprises Pvt. Ltd., All Rights Reserved.