ETV Bharat / bharat

ਨਹਿਰ ਵਿੱਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

author img

By

Published : Dec 6, 2022, 6:50 AM IST

Updated : Dec 6, 2022, 7:10 AM IST

ਅੰਬਾਲਾ ਜ਼ਿਲ੍ਹੇ ਦੇ ਪਿੰਡ ਇਸਮਾਈਲਪੁਰ ਨੇੜੇ ਨਰਵਾਣਾ ਬ੍ਰਾਂਚ ਨਹਿਰ ਵਿੱਚ ਕਾਰ ਡਿੱਗਣ ਕਾਰਨ ਪੰਜਾਬ ਦੇ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ (Road Accident in Amabala) ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੜ੍ਹੋ ਪੂਰੀ ਖਬਰ...

Four people of the same family of Punjab died after car fell into Narwana branch canal in Ambala
ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਅੰਬਾਲਾ: ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੜਕ ਹਾਦਸੇ ਲਗਾਤਾਰ ਸਾਹਮਣੇ ਆ (Narwana branch canal in Ambala) ਰਹੇ ਹਨ। ਨਵਾਂ ਮਾਮਲਾ ਅੰਬਾਲਾ ਜ਼ਿਲ੍ਹੇ ਦੇ ਪਿੰਡ ਇਸਮਾਈਲਪੁਰ ਨੇੜੇ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਟਿਵਾਣਾ ਪਿੰਡ ਦੇ ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚ ਕਾਰ ਡਿੱਗਣ ਕਾਰਨ ਦਰਦਨਾਕ ਮੌਤ (Road Accident in Amabala) ਹੋ ਗਈ। ਮਰਨ ਵਾਲਿਆਂ ਵਿੱਚ ਪਤੀ ਪਤਨੀ ਅਤੇ ਉਨ੍ਹਾਂ ਦੇ 2 ਬੱਚੇ ਸ਼ਾਮਲ ਹਨ। ਥਾਣਾ ਨੱਗਲ ਦੀ ਪੁਲੀਸ ਨੇ ਚਾਰੇ ਲਾਸ਼ਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।

ਇਹ ਵੀ ਪੜੋ: Prem Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ਨੱਗਲ ਪੁਲੀਸ ਅਧਿਕਾਰੀਆਂ ਅਨੁਸਾਰ ਕੁਲਬੀਰ ਸਿੰਘ ਦਾ ਪਰਿਵਾਰ ਮਾਰੂਤੀ ਕਾਰ ਵਿੱਚ ਜਾ (car fell into Narwana branch canal in Ambala) ਰਿਹਾ ਸੀ। ਕਾਰ ਐਤਵਾਰ ਸਵੇਰੇ ਕਰੀਬ 11 ਵਜੇ ਨਰਵਾਣਾ ਬ੍ਰਾਂਚ 'ਚ ਡਿੱਗ ਗਈ ਸੀ, ਜਿਸ ਦੀ ਸੂਚਨਾ ਸੋਮਵਾਰ ਸਵੇਰੇ ਮਿਲੀ। ਕਰੀਬ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ਸਮੇਤ ਚਾਰੋਂ ਲਾਸ਼ਾਂ ਬਰਾਮਦ ਕੀਤੀਆਂ (Four people Died in Road Accident in Amabala) ਗਈਆਂ।

ਮ੍ਰਿਤਕਾਂ ਦੀ ਪਛਾਣ 40 ਸਾਲਾ ਕੁਲਬੀਰ ਸਿੰਘ, ਪਤਨੀ ਕਮਲਜੀਤ ਕੌਰ, 16 ਸਾਲਾ ਧੀ ਜਸ਼ਨਪ੍ਰੀਤ ਕੌਰ ਅਤੇ 11 ਸਾਲਾ ਖੁਸ਼ਦੀਪ ਕੌਰ ਵਜੋਂ ਹੋਈ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਅਗਲੀ ਕਾਰਵਾਈ ਅਮਲ 'ਚ ਲਿਆਂਦੀ (Road Accident in haryana) ਜਾ ਰਹੀ ਹੈ।

ਇਹ ਵੀ ਪੜੋ: ਮੰਤਰੀ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

Last Updated : Dec 6, 2022, 7:10 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.