ETV Bharat / bharat

ਭਾਜਪਾ ਆਗੂ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

author img

By

Published : Nov 24, 2021, 10:54 AM IST

ਭਾਜਪਾ ਸੰਸਦ ਗੌਤਮ ਗੰਭੀਰ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਮਿਲੀ ਧਮਕੀ
ਭਾਜਪਾ ਸੰਸਦ ਗੌਤਮ ਗੰਭੀਰ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਮਿਲੀ ਧਮਕੀ

ਭਾਜਪਾ ਦੇ ਸੰਸਦ ਮੈਂਬਰ (Member of Parliament) ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Former cricketer Gautam Gambhir) ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਦਿੱਲੀ ਪੁਲਿਸ (Delhi Police) ਨੇ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।

ਨਵੀਂ ਦਿੱਲੀ: ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ (Member of Parliament) ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Former cricketer Gautam Gambhir) ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਭਾਜਪਾ ਸਾਂਸਦ (BJP MP) ਨੇ ਦਿੱਲੀ ਪੁਲਿਸ (Delhi Police) ਨਾਲ ਸੰਪਰਕ ਕੀਤਾ ਹੈ।

ਡੀਸੀਪੀ (ਸੈਂਟਰਲ) ਸ਼ਵੇਤਾ ਚੌਹਾਨ ਨੇ ਕਿਹਾ ਕਿ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Former cricketer Gautam Gambhir) ਨੂੰ 'ਆਈ.ਐੱਸ.ਆਈ.ਐੱਸ (ISIS) ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਕੀਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗੰਭੀਰ ਨੂੰ ਈ-ਮੇਲ ਰਾਹੀਂ ਅੱਤਵਾਦੀ (Terrorists) ਧਮਕੀਆਂ ਮਿਲੀਆਂ ਹਨ।

ਕ੍ਰਿਕਟਰ (cricketer ) ਤੋਂ ਸਿਆਸਤਦਾਨ ਬਣੇ ਗੌਤਮ ਗੰਭੀਰ ਰਾਸ਼ਟਰੀ ਸੁਰੱਖਿਆ, ਕਸ਼ਮੀਰ ਅਤੇ ਹੋਰ ਮੁੱਦਿਆਂ 'ਤੇ ਆਪਣੇ ਸਪੱਸ਼ਟ ਵਿਚਾਰਾਂ ਲਈ ਜਾਣੇ ਜਾਂਦੇ ਹਨ। ਗੰਭੀਰ ਨੇ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister of Pakistan Imran Khan) ਨੂੰ ਆਪਣਾ 'ਵੱਡਾ ਭਰਾ' ਕਹਿਣ 'ਤੇ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਪਾਕਿਸਤਾਨ ਜਾਣਾ ਚਾਹੀਦਾ ਹੈ। ਗੰਭੀਰ ਨੇ ਪਾਕਿਸਤਾਨ ਨੂੰ 'ਅੱਤਵਾਦੀ ਦੇਸ਼' ਕਿਹਾ ਸੀ।

ਇਹ ਵੀ ਪੜ੍ਹੋ:ਕੇਂਦਰੀ ਕੈਬਨਿਟ ਦੀ ਬੈਠਕ ਅੱਜ, ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ 'ਤੇ ਲੱਗ ਸਕਦੀ ਹੈ ਮੋਹਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.